Moga News: ਦਿੱਲੀ ਵਿੱਚ ਵੱਡੇ ਬੰਬ ਧਮਾਕੇ ਤੋਂ ਬਾਅਦ, ਪੂਰੇ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਨਤੀਜੇ ਵਜੋਂ, ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰ ਦਿੱਤੀ ਹੈ।
ਮੋਗਾ ਪੁਲਿਸ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀ ਸਖ਼ਤ ਜਾਂਚ ਕਰ ਰਹੀ ਹੈ। ਇਸ ਸਬੰਧ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ, ਮਾਣਯੋਗ ਡੀਜੀਪੀ ਅਤੇ ਐਸਐਸਪੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਰੈੱਡ ਅਲਰਟ ਤੋਂ ਬਾਅਦ ਮੋਗਾ ਵਿੱਚ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਰ ਆਉਣ-ਜਾਣ ਵਾਲੇ ਵਾਹਨ ਦੀ ਚੰਗੀ ਤਰ੍ਹਾਂ ਜਾਂਚ ਕਰ ਰਹੀ ਹੈ।
ਦੱਸ ਦੇਈਏ ਕਿ ਦਿੱਲੀ ਵਿੱਚ ਸੋਮਵਾਰ ਯਾਨੀਕਿ 10 ਨਵੰਬਰ ਨੂੰ ਹੋਏ ਭਿਆਨਕ ਕਾਰ ਧਮਾਕੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਰਾਜਧਾਨੀ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਇਸੇ ਨਾਲ ਭਾਵ ਵਿੱਚ ਭਾਰਤੀ ਪੁਰਾਤੱਤਵ ਸਰਵੇਖਣ (ASI) ਨੇ ਇਤਿਹਾਸਕ ਲਾਲ ਕਿਲ੍ਹੇ ਨੂੰ ਅਗਲੇ ਤਿੰਨ ਦਿਨਾਂ ਲਈ ਆਮ ਜਨਤਾ ਲਈ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ।
ਸੋਮਵਾਰ ਨੂੰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਹੋਏ ਧਮਾਕੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋਏ, ਜਿਸ ਤੋਂ ਬਾਅਦ ਸੁਰੱਖਿਆ ਕਾਰਨਾਂ ਨਾਲ ਇਹ ਫੈਸਲਾ ਲਿਆ ਗਿਆ ਹੈ। ASI ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਲਾਲ ਕਿਲ੍ਹੇ ਦੇ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਵਿਵਸਥਾ ਦੀ ਪੂਰੀ ਤਰ੍ਹਾਂ ਸਮੀਖਿਆ ਕੀਤੀ ਜਾਵੇਗੀ। ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਰੋਕਣ ਅਤੇ ਸਬੂਤਾਂ ਦੀ ਜਾਂਚ ਲਈ ਪੁਲਿਸ, NSG ਅਤੇ ਫੌਰੈਂਸਿਕ ਟੀਮਾਂ ਨਿਰੰਤਰ ਕੰਮ ਕਰ ਰਹੀਆਂ ਹਨ। ਫਿਲਹਾਲ ਕਈ ਸੂਬਿਆਂ ਵਿੱਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।