Punjab News: ਪੁਲਿਸ ਮਹਿਕਮੇ 'ਚ ਮੁੜ ਮਚਿਆ ਹੜਕੰਪ! DIG ਭੁੱਲਰ ਤੋਂ ਬਾਅਦ ਹੋਰ ਇੱਕ ਅਫਸਰ ਗ੍ਰਿਫ਼ਤਾਰ
ਪੰਜਾਬ ਪੁਲਿਸ ਦੇ ਇੱਕ ਹੋਰ ਸੀਨੀਅਰ ਅਧਿਕਾਰੀ ਦੀ ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਡੀ.ਆਈ.ਜੀ. ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਪੰਜਾਬ ਪੁਲਿਸ ਦੇ ਇੱਕ ਹੋਰ ਉੱਚ ਅਹੁਦੇਦਾਰ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਪੰਜਾਬ ਪੁਲਿਸ ਦੇ ਇੱਕ ਹੋਰ ਸੀਨੀਅਰ ਅਧਿਕਾਰੀ ਦੀ ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਡੀ.ਆਈ.ਜੀ. ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਪੰਜਾਬ ਪੁਲਿਸ ਦੇ ਇੱਕ ਹੋਰ ਉੱਚ ਅਹੁਦੇਦਾਰ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਵਾਰ ਗ੍ਰਿਫ਼ਤਾਰ ਕੀਤੇ ਗਏ ਅਧਿਕਾਰੀ ਪੰਜਾਬ ਪੁਲਿਸ ਵਿੱਚ ਏ.ਆਈ.ਜੀ. (AIG) ਦੇ ਅਹੁਦੇ 'ਤੇ ਤਾਇਨਾਤ ਰਸ਼ਪਾਲ ਸਿੰਘ ਹਨ, ਜਿਨ੍ਹਾਂ ਨੂੰ ਜਲੰਧਰ ਪੁਲਿਸ ਨੇ ਟ੍ਰੈਪ ਲਗਾ ਕੇ ਗ੍ਰਿਫ਼ਤਾਰ ਕੀਤਾ।
ਇੰਝ ਜਾਲ ਵਿਛਾ ਕੀਤਾ ਗ੍ਰਿਫਤਾਰ
ਜਾਣਕਾਰੀ ਅਨੁਸਾਰ, ਰਸ਼ਪਾਲ ਸਿੰਘ 'ਤੇ ਇੱਕ ਝੂਠਾ ਪਚਾ (ਫਰਜ਼ੀ ਕੇਸ ਦਰਜ ਕਰਵਾਉਣ) ਦਾ ਦੋਸ਼ ਹੈ। ਜਾਂਚ ਦੌਰਾਨ ਜਦੋਂ ਉਨ੍ਹਾਂ ਖ਼ਿਲਾਫ਼ ਕਾਫੀ ਸਬੂਤ ਮਿਲੇ ਤਾਂ ਪੁਲਿਸ ਨੇ ਇਹ ਕਾਰਵਾਈ ਕੀਤੀ। ਸੂਤਰਾਂ ਦੇ ਮੁਤਾਬਕ, ਇਹ ਕਾਰਵਾਈ ਸੋਮਵਾਰ ਨੂੰ ਕੀਤੀ ਗਈ ਜਦੋਂ ਰਸ਼ਪਾਲ ਸਿੰਘ ਅੰਮ੍ਰਿਤਸਰ ਤੋਂ ਜਲੰਧਰ ਵੱਲ ਆ ਰਹੇ ਸਨ। ਇਸ ਦੌਰਾਨ ਬਿਆਸ ਦੇ ਨੇੜੇ ਐਸ.ਟੀ.ਐੱਫ. (Special Task Force) ਦੀ ਟੀਮ ਪਹਿਲਾਂ ਤੋਂ ਹੀ ਤਿਆਰ ਬੈਠੀ ਸੀ ਅਤੇ ਜਿਵੇਂ ਹੀ ਉਨ੍ਹਾਂ ਦੀ ਗੱਡੀ ਉਸ ਖੇਤਰ ਵਿੱਚ ਪਹੁੰਚੀ, ਟੀਮ ਨੇ ਉਨ੍ਹਾਂ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਪੁੱਛਗਿੱਛ ਲਈ ਜਲੰਧਰ ਲਿਆਉਂਦਾ ਗਿਆ, ਜਿੱਥੇ ਉਨ੍ਹਾਂ ਖ਼ਿਲਾਫ਼ ਦਰਜ ਮਾਮਲੇ ਦੀ ਜਾਂਚ ਜਾਰੀ ਹੈ।
ਗੌਰਤਲਬ ਹੈ ਕਿ ਰਸ਼ਪਾਲ ਸਿੰਘ ਪੰਜਾਬ ਪੁਲਿਸ ਦੇ ਇੱਕ ਉੱਚ ਪੱਧਰੀ ਅਧਿਕਾਰੀ ਹਨ ਅਤੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਐਸ.ਐੱਸ.ਪੀ. ਵਜੋਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਦੀ ਪ੍ਰਸ਼ਾਸਕੀ ਪਕੜ ਅਤੇ ਪ੍ਰਭਾਵ ਦੇ ਕਾਰਨ ਇਸ ਗ੍ਰਿਫ਼ਤਾਰੀ ਨੇ ਪੁਲਿਸ ਵਿਭਾਗ ਦੇ ਅੰਦਰ ਵੀ ਚਰਚਾ ਤੇ ਹੜਕੰਪ ਪੈਦਾ ਕਰ ਦਿੱਤਾ ਹੈ।
ਦੱਸ ਦਈਏ ਰਸ਼ਪਾਲ ਸਿੰਘ ਦੋ ਸਾਲ ਪਹਿਲਾਂ ਸੇਵਾਮੁਕਤ ਹੋਏ ਸਨ। ਇਲਜ਼ਾਮ ਹੈ ਕਿ 2017 ਦੇ ਇੱਕ ਮਾਮਲੇ ਵਿੱਚ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਖਿਲਾਫ ਇੱਕ ਕਿਲੋਗ੍ਰਾਮ ਹੈਰੋਇਨ ਰੱਖਣ ਦਾ ਝੂਠਾ ਕੇਸ ਦਰਜ ਕਰਵਾਇਆ ਸੀ। CBI ਨੇ ਐਸਟੀਐਫ ਦੇ ਏਆਈਜੀ ਰਸ਼ਪਾਲ ਸਿੰਘ ਸਮੇਤ 10 ਪੁਲਿਸ ਮੁਲਾਜ਼ਮਾਂ ਵਿਰੁੱਧ ਇੱਕ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਪੰਜਾਬ ਪੁਲਿਸ ਦੀ ਇੱਕ ਉੱਚ ਪੱਧਰੀ ਟੀਮ ਦੁਆਰਾ ਕੀਤੀ ਗਈ ਜਾਂਚ ਤੋਂ ਬਾਅਦ, ਰਸ਼ਪਾਲ ਸਿੰਘ ਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















