Punjab News: ਪੰਜਾਬ 'ਚ ਇਸ ਗੰਭੀਰ ਬਿਮਾਰੀ ਕਾਰਨ ਫੈਲੀ ਦਹਿਸ਼ਤ, ਅਚਾਨਕ ਵਧਣ ਲੱਗੇ ਮਰੀਜ਼; ਦਿਓ ਧਿਆਨ...
Hoshiarpur News: ਪੰਜਾਬ ਵਿੱਚ ਭੱਖਦੀ ਗਰਮੀ ਦੇ ਨਾਲ-ਨਾਲ ਜ਼ਿਲ੍ਹੇ ਵਿੱਚ ਡੇਂਗੂ ਨੇ ਵੀ ਦਸਤਕ ਦੇ ਦਿੱਤੀ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੇ ਅਨੁਸਾਰ, ਹਾਲ ਹੀ ਵਿੱਚ ਸਾਹਮਣੇ ਆਏ 5 ਨਵੇਂ ਮਾਮਲਿਆਂ ਨਾਲ, ਜ਼ਿਲ੍ਹੇ...

Hoshiarpur News: ਪੰਜਾਬ ਵਿੱਚ ਭੱਖਦੀ ਗਰਮੀ ਦੇ ਨਾਲ-ਨਾਲ ਜ਼ਿਲ੍ਹੇ ਵਿੱਚ ਡੇਂਗੂ ਨੇ ਵੀ ਦਸਤਕ ਦੇ ਦਿੱਤੀ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੇ ਅਨੁਸਾਰ, ਹਾਲ ਹੀ ਵਿੱਚ ਸਾਹਮਣੇ ਆਏ 5 ਨਵੇਂ ਮਾਮਲਿਆਂ ਨਾਲ, ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 7 ਤੱਕ ਪਹੁੰਚ ਗਈ ਹੈ।
ਲੋਕਾਂ 'ਚ ਤੇਜ਼ੀ ਨਾਲ ਫੈਲ ਰਹੀ ਇਹ ਬਿਮਾਰੀ...
ਸਿਵਲ ਸਰਜਨ ਡਾ. ਪਵਨ ਕੁਮਾਰ ਦੇ ਨਿਰਦੇਸ਼ਾਂ 'ਤੇ, ਸਿਹਤ ਵਿਭਾਗ ਨੇ ਸਾਵਧਾਨੀ ਅਤੇ ਰੋਕਥਾਮ ਦੇ ਕੰਮ ਲਈ ਕਮਰ ਕੱਸ ਲਈ ਹੈ। ਡਾ. ਜਗਦੀਪ ਸਿੰਘ ਦੀ ਨਿਗਰਾਨੀ ਹੇਠ, ਡੇਂਗੂ ਤੇ ਵਾਰ ਮੁਹਿੰਮ ਤਹਿਤ ਹਰ ਸ਼ੁੱਕਰਵਾਰ ਨੂੰ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਸੀ। ਇਸ ਮੁਹਿੰਮ ਵਿੱਚ, ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦੇ ਨਾਲ-ਨਾਲ ਲਾਰਵਾ ਵਿਰੋਧੀ ਟੀਮਾਂ ਨੇ ਘਰ-ਘਰ ਜਾ ਕੇ ਸਰਵੇਖਣ ਕੀਤਾ ਅਤੇ ਜਿਨ੍ਹਾਂ ਘਰਾਂ ਵਿੱਚ ਮੱਛਰਾਂ ਦੇ ਲਾਰਵੇ ਪਾਏ ਗਏ ਸਨ, ਉਨ੍ਹਾਂ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਦੇ ਨਾਲ ਹੀ, ਸਕੂਲਾਂ ਵਿੱਚ ਵੀ ਇਹ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਅਤੇ ਬੱਚਿਆਂ ਨੂੰ ਮੱਛਰਾਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਡਾ. ਜਗਦੀਪ ਸਿੰਘ ਨੇ ਕਿਹਾ ਕਿ ਨਰਸਿੰਗ ਵਿਦਿਆਰਥੀਆਂ ਨੂੰ ਵੱਖ-ਵੱਖ ਸਰਵੇਖਣ ਟੀਮਾਂ ਨਾਲ ਜਾਣ ਅਤੇ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਟੀਮਾਂ ਨੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਵੱਖ-ਵੱਖ ਭਾਂਡਿਆਂ ਤੋਂ ਪਾਣੀ ਕੱਢ ਕੇ ਮੌਕੇ 'ਤੇ ਹੀ ਮੱਛਰਾਂ ਦੇ ਲਾਰਵੇ ਨੂੰ ਨਸ਼ਟ ਕਰ ਦਿੱਤਾ।
ਉਨ੍ਹਾਂ ਨੇ ਕੂਲਰਾਂ, ਟਾਇਰਾਂ, ਮਿੱਟੀ ਦੇ ਭਾਂਡਿਆਂ, ਫਰਿੱਜਾਂ ਦੇ ਪਿੱਛੇ ਰੱਖੀਆਂ ਟ੍ਰੇਆਂ, ਜਾਨਵਰਾਂ/ਪੰਛੀਆਂ ਦੇ ਪੀਣ ਵਾਲੇ ਭਾਂਡੇ, ਬਾਲਟੀਆਂ, ਬੋਤਲਾਂ ਆਦਿ ਤੋਂ ਪਾਣੀ ਦੇ ਨਿਪਟਾਰੇ ਬਾਰੇ ਜਾਗਰੂਕਤਾ ਫੈਲਾਈ। ਮੱਛਰ ਦੇ ਲਾਰਵੇ ਨੂੰ ਰੋਕਣ ਲਈ ਸਿਹਤ ਸਿੱਖਿਆ ਅਤੇ ਹੋਰ ਉਪਾਅ ਕੀਤੇ ਗਏ। ਸਕੂਲਾਂ ਦਾ ਵੀ ਦੌਰਾ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੱਛਰ ਦੇ ਲਾਰਵੇ ਦਿਖਾਏ ਗਏ। ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿੱਚ ਖੇਤਰ-ਵਾਰ ਟੀਮਾਂ ਦੁਆਰਾ ਵੀ ਇਸੇ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਰਵੇਖਣ ਗਤੀਵਿਧੀਆਂ ਦੌਰਾਨ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਘੱਟੋ-ਘੱਟ ਹਫ਼ਤਾਵਾਰੀ ਇਹ ਗਤੀਵਿਧੀ ਕਰਨ ਲਈ ਕਿਹਾ ਗਿਆ। ਕਿਉਂਕਿ ਜਦੋਂ ਤੱਕ ਲੋਕ ਖੁਦ ਇਸ ਪ੍ਰਤੀ ਜਾਗਰੂਕ ਨਹੀਂ ਹੁੰਦੇ ਅਤੇ ਖੜ੍ਹੇ ਪਾਣੀ ਦੇ ਸਰੋਤਾਂ ਦੀ ਸਫਾਈ ਵੱਲ ਧਿਆਨ ਨਹੀਂ ਦਿੰਦੇ, ਡੇਂਗੂ ਨੂੰ ਰੋਕਿਆ ਨਹੀਂ ਜਾ ਸਕਦਾ।






















