Moga News: ਪੰਜਾਬ ਦੇ ਮੋਗੇ ਜ਼ਿਲ੍ਹੇ ਦੇ ਸ਼ਹਿਰ ਧਰਮਕੋਟ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇੱਕ ਬੰਦ ਕਮਰੇਂ ਵਿੱਚੋਂ ਪਟਵਾਰੀ ਦੀ ਲਟਕਦੀ ਹੋਈ ਲਾਸ਼ ਮਿਲੀ। ਦਰਅਸਲ, ਧਰਮਕੋਟ ਵਿੱਚ ਪਿਛਲੇ 8 ਸਾਲਾਂ ਤੋਂ ਤਾਇਨਾਤ ਫਾਜ਼ਿਲਕਾ ਦੇ ਰਹਿਣ ਵਾਲੇ ਪਟਵਾਰੀ ਹਰਸ਼ ਕੁਮਾਰ (35) ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ, ਉਸਦੇ ਦੋਵੇਂ ਹੱਥ ਬੰਨ੍ਹੇ ਹੋਏ ਸਨ, ਜਿਸ ਕਾਰਨ ਉਕਤ ਮਾਮਲਾ ਸ਼ੱਕ ਦੇ ਘੇਰੇ ਵਿੱਚ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਧਰਮਕੋਟ ਪੁਲਿਸ ਸਟੇਸ਼ਨ ਦੇ ਮੁੱਖ ਅਧਿਕਾਰੀ ਪਲਵਿੰਦਰ ਸਿੰਘ ਅਤੇ ਸਹਾਇਕ ਸਟੇਸ਼ਨ ਇੰਚਾਰਜ ਮਨਜਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ। 

ਜਾਣਕਾਰੀ ਅਨੁਸਾਰ ਹਰਸ਼ ਕੁਮਾਰ, ਜੋ ਕਿ ਅਣਵਿਆਹਿਆ ਸੀ, ਪਿਛਲੇ 8 ਸਾਲਾਂ ਤੋਂ ਧਰਮਕੋਟ ਵਿੱਚ ਤਾਇਨਾਤ ਸੀ ਅਤੇ ਕਿਰਾਏ ਦੇ ਕਮਰੇ ਵਿੱਚ ਰਹਿ ਰਿਹਾ ਸੀ। ਅੱਜ ਸਵੇਰੇ ਉਸਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ।

ਜਦੋਂ ਗੁਆਂਢੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਕਿਸੇ 'ਤੇ ਸ਼ੱਕ ਨਹੀਂ ਹੈ ਅਤੇ ਨਾ ਹੀ ਸਾਡੇ ਭਰਾ ਨੇ ਸਾਨੂੰ ਕੁਝ ਦੱਸਿਆ ਹੈ। ਪਿਛਲੇ ਸ਼ੁੱਕਰਵਾਰ ਨੂੰ ਉਸਨੇ ਸਾਨੂੰ ਕਿਹਾ ਸੀ ਕਿ ਉਹ ਸ਼ਨੀਵਾਰ ਨੂੰ ਘਰ ਆਵੇਗਾ, ਪਰ ਉਹ ਨਹੀਂ ਆਇਆ। ਅਸੀਂ ਫੋਨ ਵੀ ਕੀਤਾ, ਪਰ ਸੰਪਰਕ ਨਹੀਂ ਹੋ ਸਕਿਆ। ਅੱਜ ਸਾਨੂੰ ਪਤਾ ਲੱਗਾ ਕਿ ਇਹ ਹਾਦਸਾ ਵਾਪਰਿਆ ਹੈ। ਸਹਾਇਕ ਸਟੇਸ਼ਨ ਹਾਊਸ ਅਫਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਪਟਵਾਰੀ ਨੇ ਖੁਦਕੁਸ਼ੀ ਕੀਤੀ ਹੈ ਜਾਂ ਕੋਈ ਹੋਰ ਕਾਰਨ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Amritsar News: ਸ਼੍ਰੋਮਣੀ ਅਕਾਲੀ ਦਲ ਦੇ ਹੋ ਰਹੇ ਇਜਲਾਸ ਲਈ ਥਾਂ ਦੇਣ ਤੋਂ ਮੁਕਰੀ SGPC, ਬਾਗੀ ਅਕਾਲੀ ਧੜੇ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਆਖੀ ਇਹ ਗੱਲ...