ਚੰਡੀਗੜ੍ਹ: 1984 ਸਿੱਖ ਕਤਲੇਆਮ ਵਿੱਚ ਸੱਜਣ ਕੁਮਾਰ ਨੂੰ ਸਜ਼ਾ ਹੋਣ ਤੋਂ ਬਾਅਦ ਗਾਂਧੀ ਪਰਿਵਾਰ ਵਿਰੁੱਧ ਅਕਾਲੀ ਦਲ ਵੱਲੋਂ ਲਾਏ ਗਏ ਦੋਸ਼ਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਕੈਪਟਨ ਨੇ ਸੁਖਬੀਰ ਦੇ ਬਿਆਨਾਂ ਦੀ ਖਿੱਲੀ ਉਡਾਉਂਦਿਆਂ ਕਿਹਾ ਹੈ ਕਿ ਜਦੋਂ ਇਹ ਹਿੰਸਾ ਸ਼ੁਰੂ ਹੋਈ ਉਸ ਸਮੇਂ ਅਕਾਲੀ ਦਲ ਦਾ ਪ੍ਰਧਾਨ ਆਪਣਾ ਬੋਰੀ-ਬਿਸਤਰਾ ਬੰਨ੍ਹ ਕੇ ਅਮਰੀਕਾ ਭੱਜ ਗਿਆ ਸੀ।

ਇਹ ਵੀ ਪੜ੍ਹੋ: ਰਾਜੀਵ ਗਾਂਧੀ ਵਿਰੁੱਧ ਮਤਾ ਪਾਸ ਕਰਕੇ 'ਆਪ' ਦਾ ਯੂ-ਟਰਨ

ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਆਪਣੀ ਨਿੱਜੀ ਜਾਣਕਾਰੀ ਦੇ ਆਧਾਰ 'ਤੇ ਗਾਂਧੀ ਪਰਿਵਾਰ ਦੇ ਹੱਕ ਵਿੱਚ ਹਨ ਅਤੇ ਜਿਸ ਸਮੇਂ ਰਾਜੀਵ ਗਾਂਧੀ ਪੱਛਮੀ ਬੰਗਾਲ ਵਿੱਚ ਚੋਣ ਪ੍ਰਚਾਰ 'ਤੇ ਸਨ ਉਦੋਂ ਰਾਹੁਲ ਗਾਂਧੀ ਸਕੂਲ ਵਿੱਚ ਪੜ੍ਹਦਾ ਸੀ। ਉਨ੍ਹਾਂ ਕਿਹਾ ਕਿ ਰਾਹੁਲ ਦੀ ਸਿੱਖ ਕਤਲੇਆਮ 'ਚ ਕੋਈ ਵੀ ਭੂਮਿਕਾ ਨਹੀਂ ਹੈ।

ਸਬੰਧਤ ਖ਼ਬਰ: ਫਾਰਮ ਹਾਊਸ ਬਚਾਉਣ ਖਾਤਰ ਕੈਪਟਨ ਨੇ ਸਰਕਾਰੀ ਫੰਡਾਂ ਨਾਲ ਬਦਲਿਆ ਦਰਿਆ ਦਾ ਰੁਖ਼

ਉਨ੍ਹਾਂ ਕਿਹਾ ਕਿ ਕਤਲੇਆਮ ਸਬੰਧੀ ਦਰਜ ਐਫਆਈਆਰ ਵਿੱਚ ਕਾਫੀ ਸਾਰੇ ਆਰਐਸਐਸ ਤੇ ਬੀਜੀਪੀ ਵਰਕਰਾਂ ਦੇ ਨਾਂਅ ਵੀ ਸ਼ਾਮਲ ਸਨ ਜਿਨ੍ਹਾਂ ਤੋਂ ਸੁਖਬੀਰ ਟਾਲਾ ਵੱਟਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿੰਸਾ ਦੌਰਾਨ ਸਿੱਖ ਭਾਈਚਾਰੇ ਨੂੰ ਹੋਏ ਨੁਕਸਾਨ ਸਬੰਧੀ ਸੁਖਬੀਰ ਦੀ ਚਿੰਤਾ ਸਿਰਫ ਉਸਦੇ ਸਵਾਰਥੀਪਨ ਦੀ ਉਪਜ ਹੈ ਜੋ ਲੋਕ ਸਭਾ ਚੋਣਾਂ ਵਿੱਚ ਵੋਟਾਂ ਬਟੋਰਨ ਦੇ ਉਦੇਸ਼ ਵਿੱਚੋਂ ਨਿਕਲੀ ਹੈ।

ਇਹ ਵੀ ਪੜ੍ਹੋ: ਕੈਪਟਨ ਦੇ ਫਾਰਮ ਹਾਊਸ ਦੇ ਬਚਾਅ ਲਈ ਸਰਕਾਰੀ ਫੰਡਾਂ ਦੀ ਵਾਛੜ 'ਤੇ ਖਹਿਰਾ ਨੇ ਜਤਾਇਆ ਸਖ਼ਤ ਇਤਰਾਜ਼

ਕੈਪਟਨ ਨੇ ਕਿਹਾ ਹੈ ਕਿ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅਕਾਲੀਆਂ ਨੂੰ ਹਾਰ ਦਾ ਡਰ ਸਤਾ ਰਿਹਾ ਹੈ ਤੇ ਉਨ੍ਹਾਂ ਦੇ ਲੁਕਣ ਲਈ ਬਿੱਲ ਨਹੀਂ ਹਨ। ਕਿਸਾਨਾਂ ਦੇ ਕਰਜ਼ ਮੁਆਫ਼ੀ ਦੇ ਮੁੱਦੇ ਸਬੰਧੀ ਉਨ੍ਹਾਂ ਕਿਹਾ ਕਿ 10 ਸਾਲਾਂ ਤਕ ਬਾਦਲਾਂ ਨੇ ਸੂਬੇ ਦੇ ਕਿਸਾਨਾਂ ਦੀ ਦੁਰਦਸ਼ਾ ਦੀ ਕੋਈ ਸਾਰ ਨਹੀਂ ਲਈ ਹੁਣ ਉਨ੍ਹਾਂ ਲਈ ਮਗਰਮੱਛ ਦੇ ਅੱਥਰੂ ਵਹਾ ਰਹੇ ਹਨ।