ਚੰਡੀਗੜ੍ਹ : ਪੰਜਾਬ ਯੂਨੀਵਰਸਟੀ ਬਚਾਓ ਮੋਰਚੇ ਵੱਲੋਂ ਪੰਜਾਬ ਯੂਨੀਵਰਸਟੀ ਉੱਪਰ ਪੰਜਾਬ ਦਾ ਹੱਕ ਬਹਾਲ ਕਰਵਾਉਣ ਲਈ ਲੋਕ ਸਭਾ ਸੈਸ਼ਨ ਨੂੰ ਮੁੱਖ ਰੱਖਦਿਆਂ ਹੋਇਆ ਮੈਂਬਰ ਪਾਰਲੀਮੈਂਟਾਂ ਨੂੰ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਜ਼ਿੰਮੇਵਾਰੀ ਪੱਤਰ ਦੇਣ ਦੇ ਸੱਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰੀ ਪੱਤਰ ਸੌਂਪਿਆ ਗਿਆ।


ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੇ ਖ਼ਿਲਾਫ਼ ਪੰਜਾਬ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਵਜੋਂ ਮੋਰਚਾ ਬਣਾ ਕੇ ਸੰਘਰਸ਼ ਵਿੱਢਿਆ ਹੋਇਆ ਹੈ। ਹਾਲਾਂਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੌਰਥ ਜ਼ੋਨਲ ਕੌਂਸਲ ਦੀ ਮੀਟਿੰਗ ਵਿਚ ਕਹਿ ਚੁੱਕੇ ਹਨ ਕਿ ਉਨ੍ਹਾਂ ਦਾ ਦੇਸ਼ ਟੀ ਦੇ ਕੇਂਦਰੀਕਰਨ ਬਾਰੇ ਕੋਈ ਵਿਚਾਰ ਰਹੀ ਹੈ ਪਰ ਮੋਰਚੇ ਵਿਚਲੀਆਂ ਵਿਦਿਆਰਥੀ ਜਥੇਬੰਦੀਆਂ ਨੂੰ ਖ਼ਦਸ਼ਾ ਹੈ ਕਿ ਕੇਂਦਰ ਸਰਕਾਰ ਆਪਣੇ ਕੇਂਦਰੀਕਰਨ ਦੇ ਏਜੰਡੇ ਤਹਿਤ ਅਤੇ ਨਵੀਂ ਸਿੱਖਿਆ ਨੀਤੀ 2020 ਨੂੰ ਲਾਗੂ ਕਰਨ ਵਜੋਂ ਦੇਸ਼ ਦੀਆਂ ਯੂਨੀਵਰਸਿਟੀਆਂ ਦਾ ਭਗਵਾਂਕਰਨ-ਕੇਂਦਰੀਕਰਨ  ਕੀਤਾ ਜਾ ਰਿਹਾ ਹੈ, ਜਿਸ ਤੋਂ ਪੰਜਾਬ ਯੂਨੀਵਰਸਿਟੀ ਵੀ ਅਛੂਤੀ ਨਹੀਂ।


ਮੋਰਚੇ ਵੱਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਹੈ ਪਰ ਇਸ ਦਾ ਦਰਜਾ ਲਗਾਤਾਰ ਅੰਤਰਰਾਜੀ ਯੂਨੀਵਰਸਿਟੀ ਦਾ ਬਰਕਰਾਰ ਰੱਖਿਆ ਗਿਆ ਹੈ ਪ੍ਰੰਤੂ ਸਾਡੀ ਮੰਗ ਹੈ ਕਿ  ਯੂਨੀਵਰਸਿਟੀ ਐਕਟ ਵਿੱਚ ਸੋਧ ਕਰਕੇ ਪੰਜਾਬ ਯੂਨੀਵਰਸਿਟੀ ਨੂੰ ਰਾਜ ਯੂਨੀਵਰਸਿਟੀ ਦਾ ਦਰਜਾ ਦੇ ਕੇ ਪੰਜਾਬ ਹਵਾਲੇ ਕੀਤਾ ਜਾਵੇ।


ਇਸ ਬਾਬਤ ਮੋਰਚੇ ਵੱਲੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੂੰ ਮੰਗ ਜ਼ਿੰਮੇਵਾਰੀ ਪੱਤਰ ਦਿੱਤਾ ਗਿਆ ਹੈ। ਇਸ ਮੌਕੇ ਪੀ.ਆਰ.ਐੱਸ.ਯੂ ਦੇ ਰਸ਼ਪਿੰਦਰ ਜਿੰਮੀਂ, ਪੀ.ਐਸ.ਯੂ ਤੋਂ ਅਮਨਦੀਪ ਸਿੰਘ ਖਿਓਵਾਲੀ, ਡੀ ਐਸ ਓ ਤੋਂ ਅਨਮੋਲ, ਪੀਐੱਸਯੂ ਲਲਕਾਰ ਤੋਂ ਗੁਰਪ੍ਰੀਤ, ਐਸਐਫ ਆਈ ਦੇ ਨਿਰਭੈ ਸਿੰਘ, ਆਈਸਾ ਦੇ ਸੁਖਜੀਤ ਰਾਮਾਨੰਦੀ, ਏਆਈਐਸਐਫ ਦੇ ਵਰਿੰਦਰ ਖੁਰਾਣਾ, ਪੀਐੱਸ. ਐਫ ਦੇ ਗਗਨ ਸ਼ਾਮਲ ਸਨ।