ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਦੇ ਅਹਿਮ ਮੁੱਦ 'ਤੇ ਕੇਂਦਰ ਸਰਕਾਰ ਨੂੰ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੇ ਮੁੱਦੇ ਨੂੰ ਗ੍ਰਹਿ ਮੰਤਰਾਲੇ ਤੇ ਕੇਂਦਰੀ ਸਿੱਖਿਆ ਮੰਤਰਾਲੇ ਰਾਹੀਂ ਵਿਚਾਰਨ ਦੇ ਨਿਰਦੇਸ਼ ਦਿੱਤੇ ਹਨ।



ਜਸਟਿਸ ਰਾਜਬੀਰ ਸਹਿਰਾਵਤ ਦੇ ਡਿਵੀਜ਼ਨ ਬੈਂਚ ਨੇ ਡਾ. ਸੰਗੀਤਾ ਭੱਲਾ ਵੱਲੋਂ ਪੰਜਾਬ ਰਾਜ ਤੇ ਹੋਰਾਂ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਨੂੰ ਘੱਟੋ-ਘੱਟ ਸਿਧਾਂਤਕ ਤੌਰ 'ਤੇ ਅਗਲੇ ਦਿਨ ਅਦਾਲਤ ਵਿੱਚ ਰੱਖਿਆ ਜਾਵੇ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ 30 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਅਦਾਲਤ ਨੇ ਕਿਹਾ ਸੀ ਕਿ ਇਸ ਮਾਮਲੇ ਨੇ ਬਹੁਤ ਅਜੀਬ ਸਥਿਤੀ ਪੇਸ਼ ਕੀਤੀ ਹੈ। ਹੁਣ ਹਾਈ ਕੋਰਟ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ 29 ਮਾਰਚ, 2022 ਦੇ ਨੋਟੀਫਿਕੇਸ਼ਨ ਵੱਲ ਇਸ਼ਾਰਾ ਕੀਤਾ ਹੈ, ਜਿਸ ਵਿੱਚ ਕੇਂਦਰੀ ਸਿਵਲ ਸੇਵਾਵਾਂ ਨਿਯਮ ਚੰਡੀਗੜ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ, ਜਿਨ੍ਹਾਂ ਵਿੱਚ ਸਰਕਾਰੀ ਕਾਲਜਾਂ ਤੇ ਯੂਨੀਅਨ ਵਿੱਚ ਕੰਮ ਕਰਦੇ ਉੱਚ ਸਿੱਖਿਆ ਦੇ ਅਦਾਰਿਆਂ ਦੇ ਅਧਿਆਪਕ ਵੀ ਸ਼ਾਮਲ ਹਨ, 'ਤੇ ਲਾਗੂ ਕੀਤੇ ਗਏ ਸਨ। ਹਾਲਾਂਕਿ, ਏਡਿਡ ਪ੍ਰਾਈਵੇਟ ਕਾਲਜਾਂ ਵਿੱਚ ਕੰਮ ਕਰਨ ਵਾਲੇ ਜਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਇਸ ਨਿਯਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ।

ਇਸ ਤੋਂ ਸਪੱਸ਼ਟ ਹੈ ਕਿ ਚੰਡੀਗੜ੍ਹ ਦੇ ਸਰਕਾਰੀ ਕਾਲਜਾਂ ਤੇ ਉੱਚ ਸਿੱਖਿਆ ਦੇ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਲੈਕਚਰਾਰ 65 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋਣਗੇ। ਜਦੋਂਕਿ ਪੰਜਾਬ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਕਾਲਜਾਂ ਦੇ ਅਧਿਆਪਨ ਵਿਭਾਗਾਂ ਵਿੱਚ ਕੰਮ ਕਰ ਰਹੇ ਪ੍ਰੋਫੈਸਰ/ਲੈਕਚਰਾਰ ਆਪਣੇ ਮੌਜੂਦਾ ਨਿਯਮਾਂ ਅਨੁਸਾਰ 60 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋਣਗੇ।

ਹਾਈ ਕੋਰਟ ਨੇ ਕਿਹਾ ਕਿ ਚੰਡੀਗੜ੍ਹ ਦੀ ਸਿਰਫ਼ ਸ਼ਮੂਲੀਅਤ ਨਾਲ ਇਹ ਅੰਤਰ-ਰਾਜੀ ਸੰਸਥਾ ਨਹੀਂ ਬਣ ਜਾਵੇਗੀ ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਕੇਂਦਰ ਸਰਕਾਰ ਦਾ ਸਿਰਫ਼ ਇੱਕ ਸਾਧਨ ਹੈ। ਕੇਂਦਰ ਸਰਕਾਰ ਰਸਮੀ ਤੌਰ 'ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ 'ਤੇ ਵਿਚਾਰ ਕਰਨ ਦੇ ਯੋਗ ਹੈ।


Education Loan Information:

Calculate Education Loan EMI