Punjab News: ਪੰਜਾਬ ਵਿੱਚ ਵਧਦੀਆਂ ਵਾਰਦਾਤਾਂ ਨੂੰ ਲੈ ਕੇ ਹੁਣ ਪੰਜਾਬ ਪੁਲਿਸ ਤੋਂ ਇਲਾਵਾ ਹੋਰ ਏਜੰਸੀਆਂ ਵੀ ਇਸ ਨੂੰ ਲੈ ਕੇ ਚੌਕਸ ਹੋਈਆਂ ਹਨ। ਇਸ ਮਾਮਲੇ ਵਿੱਚ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਭਵਾਨੀਗੜ੍ਹ ਦੇ ਰਹਿਣ ਵਾਲੇ ਵਜੋਂ ਹੋਈ ਹੈ ਜੋ ਕਿ ਪੰਜਾਬ ਯੂਨੀਵਰਸਿਟੀ ਵਿੱਚ ਐਮਏ ਦੀ ਪੜ੍ਹਾਈ ਕਰ ਰਿਹਾ ਹੈ। ਅਰਸ਼ਦੀਪ ਸਿੰਘ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕੀਤਾ ਹੈ।


ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਰਸ਼ਦੀਪ ਸਿੰਘ ਦੇ ਗੈਂਗਸਟਰ ਲਖਵੀਰ ਲੰਡਾ ਤੇ ਲਾਰੈਂਸ ਬਿਸ਼ੋਈ ਤੇ ਗੋਲਡੀ ਬਰਾੜ ਨਾਲ ਸਬੰਧ ਦੱਸੇ ਜਾ ਰਹੇ ਹਨ। ਇਹ ਵੀ ਸਾਹਮਣੇ ਆਇਆ ਹੈ ਕਿ ਆਈਐਸਆਈ ਵੱਲੋਂ ਅਰਸ਼ਦੀਪ ਸਿੰਘ ਦੇ ਬੈਂਕ ਖਾਤੇ ਵਿੱਚ ਪੈਸੇ ਜਮਾਂ ਕਰਵਾਏ ਜਾ ਰਹੇ ਸੀ। ਉਸ ਦੇ ਬੈਂਕ ਖਾਤੇ ਦੀ ਜਾਣਕਾਰੀ ਦੇ ਆਧਾਰ ਉੱਤੇ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਹਾਲਾਂਕਿ ਇਹ ਵੀ ਜਾਂਚ ਜਾਰੀ ਹੈ ਕਿ ਅਰਸ਼ਦੀਪ ਦੇ ਕਿੰਨੇ ਹੋਰ ਲੋਕਾਂ ਨਾਲ ਸਬੰਧ ਹਨ ਤੇ ਉਹ ਕਿਸ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ, ਫਿਲਹਾਲ ਏਜੰਸੀ ਇਸ ਦੀ ਜਾਂਚ ਕਰ ਰਹੀ ਹੈ। ਹਾਲ ਦੀ ਘੜੀ ਆਰੋਪੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।




ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੀ ਮੌਤ ਤੋਂ 5 ਮਹੀਨਿਆਂ ਬਾਅਦ ਹਾਲੇ ਵੀ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਸਰਕਾਰ ਨੂੰ ਅਲਟੀਮੇਟਮ ਵੀ ਦੇ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਕੇਂਦਰੀ ਜਾਂਚ ਏਜੰਸੀ ਐਨਆਈਏ ਨੂੰ ਜਾਂਚ ਦੀ ਕਮਾਨ ਸੌਂਪੀ ਗਈ ਹੈ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।