Punjab News: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ ਤਹਿਤ ਛੇ ਵਰ੍ਹਿਆਂ ਲਈ ਪਾਰਟੀ ’ਚੋਂ ਕੱਢ ਦਿੱਤਾ ਹੈ। ਇਸ ਮਗਰੋਂ ਪੰਜੋਲੀ ਦਾ ਤਿੱਖਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਤੋਂ ਸਾਫ਼ ਹੈ ਕਿ ਪਾਰਟੀ ਹੁਣ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਗਈ ਹੈ। 



ਉਨ੍ਹਾਂ ਕਿਹਾ ਕਿ ਉਹ ਬੇੜੀਆਂ ’ਚੋਂ ਮੁਕਤ ਹੋ ਕੇ ਹੁਣ ਖ਼ੁਸ਼ ਹਨ ਤੇ ਉਹ ਪੰਥ ਦੀ ਸੇਵਾ ਵਿੱਚ ਜੁਟਣਗੇ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ, ਪੁਲਿਸ ਫਾਇਰਿੰਗ ਕੇਸ ਤੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ ਕੀਤੇ ਜਾਣ ਦੇ ਮੁੱਦੇ ’ਤੇ ਉਹ ਹਮੇਸ਼ਾ ਬੋਲਦੇ ਰਹੇ ਹਨ ਤੇ ਇਨ੍ਹਾਂ ਮੁੱਦਿਆਂ ’ਤੇ ਸਭ ਨੂੰ ਪੰਥ ਅੱਗੇ ਪੇਸ਼ ਹੋਣ ਦਾ ਮਸ਼ਵਰਾ ਵੀ ਦੇ ਚੁੱਕੇ ਹਨ ਜਿਸ ਕਰਕੇ ਉਨ੍ਹਾਂ ਖ਼ਿਲਾਫ਼ ਇਹ ਕਦਮ ਚੁੱਕਿਆ ਗਿਆ ਹੈ। 



ਦੱਸ ਦਈਏ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬਿਆਨ ’ਚ ਦੱਸਿਆ ਕਿ ਪੰਜੋਲੀ ਕਈ ਦਫ਼ਾ ਪਹਿਲਾਂ ਵੀ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਤੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦਾ ਦੋਸ਼ੀ ਪਾਇਆ ਗਿਆ ਸੀ ਪਰ ਉਦੋਂ ਪਾਰਟੀ ਨੇ ਸਹਿਣਸ਼ੀਲਤਾ ਰੱਖਦਿਆਂ ਕੋਈ ਕਾਰਵਾਈ ਨਹੀਂ ਕੀਤੀ ਸੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ, ਬੀਬੀ ਜਗੀਰ ਕੌਰ ਤੇ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਗਿਆ ਸੀ।



ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਮਲੂਕਾ ਨੇ ਕਿਹਾ ਕਿ ਹੁਣ ਪੰਜੋਲੀ ਅਨੁਸ਼ਾਸਨਹੀਣਤਾ ਦੀਆਂ ਸਾਰੀਆਂ ਹੱਦਾਂ ਟੱਪ ਚੁੱਕੇ ਸਨ ਤੇ ਮਜਬੂਰ ਹੋ ਕੇ ਪਾਰਟੀ ਨੂੰ ਸਖ਼ਤ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਅਨੁਸ਼ਾਸਨੀ ਕਮੇਟੀ ਦੀ 13 ਫਰਵਰੀ ਨੂੰ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਹੈ। ਮਲੂਕਾ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਚਾਹੇ ਆਗੂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ