ਪੜਚੋਲ ਕਰੋ

ਪੰਥ ਦੀ ਕਚਹਿਰੀ 'ਚ ਸ਼੍ਰੋਮਣੀ ਅਕਾਲੀ ਦਲ ਦੋਸ਼ੀ ਕਰਾਰ, ਬਾਦਲ ਪਰਿਵਾਰ 'ਤੇ ਨਿਸ਼ਾਨੇ

ਚੰਡੀਗੜ੍ਹ: ਪੰਥਕ ਅਸੈਂਬਲੀ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸੀਬਤਾਂ ਵਿੱਚ ਵਾਧਾ ਕਰ ਸਕਦੀ ਹੈ। ਪੰਥਕ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਈ ਅਸੈਂਬਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਖਾਸਕਰ ਬਾਦਲ ਪਰਿਵਾਰ ਹੀ ਨਿਸ਼ਾਨੇ 'ਤੇ ਰਿਹਾ। ਇਸ ਦੋ ਰੋਜ਼ਾ ਅਸੈਂਬਲੀ ਵਿੱਚ ਅੱਜ ਵੱਡੇ ਫੈਸਲੇ ਲਏ ਜਾ ਸਕਦੇ ਹਨ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਧੱਕਾ ਲੱਗ ਸਕਦੇ ਹੈ। ਪੰਥਕ ਅਸੈਂਬਲੀ ਲਈ ਵਿਧਾਨ ਸਭਾ ਵਾਂਗ 117 ਮੈਂਬਰ ਨਾਮਜ਼ਦ ਕੀਤੇ ਗਏ ਹਨ। ਵਿਧਾਨ ਸਭਾ ਵਾਂਗ ਹੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਸੁਖਦੇਵ ਸਿੰਘ ਭੌਰ ਨੂੰ ਸਪੀਕਰ ਚੁਣਿਆ ਗਿਆ ਹੈ।   ਪੰਥਕ ਅਸੈਂਬਲੀ ਵਿੱਚ ਸਿੱਖ ਮਸਲਿਆਂ ’ਤੇ ਖਾਸਕਰ ਬਰਗਾੜੀ ਬੇਅਦਬੀ ਕਾਂਡ ਬਾਰੇ ਵਿਚਾਰ ਕਰਕੇ ਵਿਦਵਾਨਾਂ ਦੇ ਸੁਝਾਅ ਲਏ ਜਾ ਰਹੇ ਹਨ। ਸ਼ਨੀਵਾਰ ਨੂੰ ਅਸੈਂਬਲੀ ਦੇ ਪਹਿਲੇ ਦਿਨ ਜਿੱਥੇ ਵਿਦਵਾਨਾਂ ਨੇ ਸਿੱਖੀ ਨੂੰ ਖੋਰਾ ਲਾਉਣ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ, ਉੱਥੇ ਸਿੱਖਾਂ ਨੂੰ ਆਪਸ ਵਿੱਚ ਲੜਾਉਣ ਦੇ ਦੋਸ਼ ਵੀ ਲਾਏ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਬੇਅਦਬੀ ਬਾਰੇ ਜਿਨ੍ਹਾਂ ਨੇ ਕਮਿਸ਼ਨ ਬਣਾਏ, ਉਨ੍ਹਾਂ ਨੇ ਹੀ ਰਿਪੋਰਟਾਂ ਰੋਲ ਦਿੱਤੀਆਂ ਕਿਉਂਕਿ ਕਮਿਸ਼ਨ ਕਾਇਮ ਕਰਨ ਵਾਲਿਆਂ ਦੀ ਭਾਵਨਾ ਸਹੀ ਨਹੀਂ ਸੀ ਤੇ ਇਸ ਕਰਕੇ ਰਿਪੋਰਟਾਂ ਲਾਗੂ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਸਭ ਤੋਂ ਵੱਡਾ ਨੁਕਸਾਨ ਕੌਮ ਦਾ ਇਹ ਕੀਤਾ ਕਿ ਉਨ੍ਹਾਂ ਸਿੱਖਾਂ ਦੀ ਸੋਚ ਵਿੱਚੋਂ ਪੰਥ ਮਨਫ਼ੀ ਕਰ ਦਿੱਤਾ। ਉਨ੍ਹਾਂ ਸੁਝਾਅ ਦਿੱਤਾ ਕਿ ਸਿੱਖ ਮਸਲਿਆਂ ਨੂੰ ਵਿਚਾਰਨ ਤੇ ਹੱਲ ਲਈ ਪੰਥਕ ਅਸੈਂਬਲੀ ਨੂੰ ਸਥਾਈ ਬਣਾਇਆ ਜਾਵੇ। ਐਡਵੋਕੇਟ ਨਵਕਿਰਨ ਸਿੰਘ ਨੇ ਕਿਹਾ ਕਿ ਸਿੱਖੀ ਨੂੰ ਖੋਰਾ ਅਕਾਲੀਆਂ ਨੇ ਲਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਆਪਣੀ ਅਕਲ ਦੇ ਆਪ ਵੈਰੀ ਹਨ, ਜਿਹੜੇ ਬ੍ਰਾਹਮਣਵਾਦ, ਜਾਤਾਂ-ਪਾਤਾਂ ਦਾ ਸ਼ਿਕਾਰ ਹੋ ਕੇ ਸਿੱਖੀ ਨੂੰ ਤਿਲਾਂਜਲੀ ਦੇ ਰਹੇ ਹਨ। ਭਾਈ ਨਰਾਇਣ ਸਿੰਘ ਨੇ ਕਿਹਾ ਕਿ ਮੁੱਖ ਮੁੱਦਾ ਇਹ ਹੋਵੇ ਕਿ ਬੇਅਦਬੀ ਦੀਆਂ ਵਾਰਦਾਤਾਂ ਕਿਸ ਨੇ ਤੇ ਕਿਉਂ ਕੀਤੀਆਂ ਤੇ ਕਿਉਂ ਕਰਵਾਈਆਂ, ਬਾਰੇ ਨਿੱਠ ਕੇ ਵਿਚਾਰ ਹੋਵੇ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget