ਪਪਲਪ੍ਰੀਤ ਨੂੰ ਭੇਜਿਆ ਡਿਬਰੂਗੜ੍ਹ ਜੇਲ੍ਹ, ਇੱਥੇ ਹੀ ਬੰਦ ਨੇ ਦੂਜੇ ਸਾਥੀ
ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਪਰਛਾਵੇਂ ਵਾਂਗ ਰਹਿਣ ਵਾਲੇ ਪਪਲਪ੍ਰੀਤ ਸਿੰਘ ਨੂੰ ਮੰਗਲਵਾਰ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਅਸਾਮ ਦੀ ਇਸ ਜੇਲ੍ਹ ਵਿੱਚ ਅੰਮ੍ਰਿਤਪਾਲ ਦੇ ਹੋਰ ਸਾਥੀ ਵੀ ਬੰਦ ਹਨ।
Papalpreet Singh Arrest: 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਪਰਛਾਵੇਂ ਵਾਂਗ ਰਹਿਣ ਵਾਲੇ ਪਪਲਪ੍ਰੀਤ ਸਿੰਘ ਨੂੰ ਮੰਗਲਵਾਰ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਅਸਾਮ ਦੀ ਇਸ ਜੇਲ੍ਹ ਵਿੱਚ ਅੰਮ੍ਰਿਤਪਾਲ ਦੇ ਹੋਰ ਸਾਥੀ ਵੀ ਬੰਦ ਹਨ। ਪਪਲਪ੍ਰੀਤ ਨੂੰ ਸੋਮਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੱਥੂਨੰਗਲ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦੇ ਨਾਲ-ਨਾਲ ਸੱਤ ਹੋਰ ਧਾਰਾਵਾਂ ਲਾਈਆਂ ਗਈਆਂ ਹਨ।
ਮੰਗਲਵਾਰ ਸਵੇਰੇ ਅੰਮ੍ਰਿਤਸਰ ਪੁਲਿਸ ਪਪਲਪ੍ਰੀਤ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਪਹੁੰਚੀ। ਜਿੱਥੋਂ ਉਸ ਨੂੰ ਜਹਾਜ਼ ਰਾਹੀਂ ਅਸਾਮ ਲਿਆਂਦਾ ਗਿਆ। ਪਪਲਪ੍ਰੀਤ ਨੇ ਅੰਮ੍ਰਿਤਸਰ ਹਵਾਈ ਅੱਡੇ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੂੰ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਨਾਲ ਹੀ ਕਿਹਾ ਕਿ ਉਹ ਚੜ੍ਹਦੀ ਕਲਾ 'ਚ ਹੈ।
ਪਪਲਪ੍ਰੀਤ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੱਥੂਨੰਗਲ ਇਲਾਕੇ ਤੋਂ ਕੀਤਾ ਗ੍ਰਿਫ਼ਤਾਰ
ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੱਥੂਨੰਗਲ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਉਹ ਛੇ ਮਾਮਲਿਆਂ ਵਿੱਚ ਵੀ ਭਗੌੜਾ ਹੈ। ਪੱਪਲਪ੍ਰੀਤ ਨੂੰ ਅੰਮ੍ਰਿਤਪਾਲ ਸਿੰਘ ਨਾਲ ਕਈ ਤਸਵੀਰਾਂ 'ਚ ਦੇਖਿਆ ਗਿਆ ਸੀ, ਜੋ ਸੂਬਾ ਪੁਲਿਸ ਦੇ ਚੁੰਗਲ 'ਚੋਂ ਫਰਾਰ ਹੋਣ ਤੋਂ ਬਾਅਦ ਸਾਹਮਣੇ ਆਈਆਂ ਸਨ। ਹਾਲਾਂਕਿ ਸੂਤਰਾਂ ਅਨੁਸਾਰ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੇ ਸਾਥੀ ਪੱਪਲਪ੍ਰੀਤ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।
28 ਮਾਰਚ ਤੱਕ ਅੰਮ੍ਰਿਤਪਾਲ ਕੋਲ ਰਹੇ ਪਪਲਪ੍ਰੀਤ
28 ਮਾਰਚ ਤੱਕ ਅੰਮ੍ਰਿਤਪਾਲ ਕੋਲ ਰਹੇ- ਪੁੱਛਗਿੱਛ ਦੌਰਾਨ ਪਪਲਪ੍ਰੀਤ ਨੇ ਦੱਸਿਆ ਹੈ ਕਿ ਉਹ ਹੁਸ਼ਿਆਰਪੁਰ 'ਚ 28 ਮਾਰਚ ਨੂੰ ਅੰਮ੍ਰਿਤਪਾਲ ਤੋਂ ਵੱਖ ਹੋ ਗਿਆ ਸੀ। 18 ਮਾਰਚ ਤੋਂ 28 ਮਾਰਚ ਤੱਕ ਉਹ ਅੰਮ੍ਰਿਤਪਾਲ ਕੋਲ ਰਿਹਾ। 28 ਮਾਰਚ ਨੂੰ ਦੋਵੇਂ ਹੁਸ਼ਿਆਰਪੁਰ 'ਚ ਪੁਲਿਸ ਦੇ ਹੱਥੋਂ ਫਰਾਰ ਹੋ ਗਏ ਸਨ। ਇਸ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਕਿਸ ਤਰ੍ਹਾਂ ਪੁਲਿਸ ਦੀ ਕਾਰਵਾਈ ਸਫਲ ਨਹੀਂ ਹੋ ਸਕੀ ਅਤੇ ਕਿਸ ਤਰ੍ਹਾਂ ਡਰਾਈਵਰ ਜੋਗਾ ਸਿੰਘ ਸਮੇਤ ਦੋਵਾਂ ਨੇ ਉਸ ਦਿਨ ਪੁਲਿਸ ਨੂੰ ਧੋਖਾ ਦਿੱਤਾ ਸੀ। ਪੱਪਲਪ੍ਰੀਤ ਨੂੰ ਭਾਰੀ ਪੁਲਿਸ ਫੋਰਸ ਨਾਲ ਸਵੇਰੇ ਅੰਮ੍ਰਿਤਸਰ ਏਅਰਪੋਰਟ ਲਿਆਂਦਾ ਗਿਆ।