ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅਦਾਲਤ ਨੇ14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ, ਜਾਣੋ ਹੁਣ ਕਦੋਂ ਹੋਵੇਗੀ ਪੇਸ਼ੀ
Punjab News: ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਹੇਠ ਉਨ੍ਹਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ।

Punjab News: ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਹੇਠ ਉਨ੍ਹਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ 1 ਮਈ ਨੂੰ ਮੁੜ ਪੇਸ਼ ਕੀਤਾ ਜਾਵੇਗਾ।
ਪਿਛਲੇ ਦਿਨੀਂ ਪੰਜਾਬ ਪੁਲਿਸ ਪੱਪਲਪ੍ਰੀਤ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਲੈਕੇ ਪਹੁੰਚੇ ਸੀ ਅੰਮ੍ਰਿਤਸਰ
ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਪੱਪਲਪ੍ਰੀਤ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਅੰਮ੍ਰਿਤਸਰ ਲੈਕੇ ਪਹੁੰਚੇ ਸੀ, ਜਿਸ ਤੋਂ ਬਾਅਦ ਪੱਪਲਪ੍ਰੀਤ ਸਿੰਘ ਦਾ ਪੁਲਿਸ ਨੂੰ ਤਿੰਨ ਦਿਨਾਂ ਦਾ ਰਿਮਾਂਡ ਮਿਲਿਆ ਸੀ, ਹੁਣ ਫਿਰ ਪੁਲਿਸ ਨੇ ਉਨ੍ਹਾਂ ਦਾ 14 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਪੱਪਲਪ੍ਰੀਤ ਨੂੰ ਪਿਛਲੇ ਸਾਲ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਜਦੋਂ ਉਹ ਫਰਾਰ ਚੱਲ ਰਹੇ ਸੀ ਤੇ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਨਾਲ ਦੇਖਿਆ ਗਿਆ ਸੀ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਪਹਿਲਾਂ ਪੱਪਲਪ੍ਰੀਤ ਨੇ ਉਸ ਨੂੰ ਕਈ ਥਾਵਾਂ ‘ਤੇ ਪਨਾਹ ਦਿੱਤੀ ਸੀ ਅਤੇ ਉਸ ਨਾਲ ਕਈ ਯੋਜਨਾਵਾਂ ‘ਚ ਸਰਗਰਮ ਭੂਮਿਕਾ ਨਿਭਾਈ ਸੀ।
ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਕੀਤੀ ਗਈ ਸੀ ਕਾਰਵਾਈ
ਇਸ ਤੋਂ ਬਾਅਦ ਉਸ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਸੀ। ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੂੰ 2023 ਵਿੱਚ NSA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਡਿਬਰੂਗੜ੍ਹ ਜੇਲ ਭੇਜ ਦਿੱਤਾ ਗਿਆ ਸੀ। ਹੁਣ ਤੱਕ ਪਪਲਪ੍ਰੀਤ ਸਿੰਘ ਸਮੇਤ ਅੰਮ੍ਰਿਤਪਾਲ ਦੇ 9 ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ। ਹੁਣ ਸਿਰਫ਼ ਅੰਮ੍ਰਿਤਪਾਲ ਸਿੰਘ ਹੀ NSA ਅਧੀਨ ਜੇਲ੍ਹ ਵਿੱਚ ਰਹਿ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















