ਬਰਗਾੜੀ ਤੋਂ ਮੁਤਵਾਜ਼ੀ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ
ਏਬੀਪੀ ਸਾਂਝਾ | 07 Nov 2018 03:42 PM (IST)
ਪੁਰਾਣੀ ਤਸਵੀਰ
ਚੰਡੀਗੜ੍ਹ: ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਤੋਂ ਹੀ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਹੈ। ਮੰਡ ਇਸ ਤੋਂ ਪਹਿਲਾਂ ਦੋ ਵਾਰ ਸ੍ਰੀ ਦਰਬਾਰ ਸਾਹਿਬ ਜਾ ਕੇ ਵੀ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰ ਚੁੱਕੇ ਹਨ, ਪਰ ਇਸ ਵਾਰ ਅਜਿਹਾ ਨਹੀਂ ਕੀਤਾ ਗਿਆ। ਆਪਣੇ ਸੰਦੇਸ਼ ਵਿੱਚ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਦੇ 160ਵੇਂ ਦਿਨ ਵਿੱਚ ਦਾਖ਼ਲ ਹੋਣ 'ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਸਿੱਖ ਨੌਜਵਾਨਾਂ ਦੀ ਮੌਤ ਲਈ ਇਨਸਾਫ਼ ਲੈਣ ਲਈ ਸੰਗਤ ਤੋਂ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਇਨਸਾਫ਼ ਦੇਣ ਤੋਂ ਇਨਕਾਰੀ ਹਨ ਪਰ ਉਹ ਹਰ ਹੀਲੇ ਇਨਸਾਫ਼ ਤੇ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਵਾ ਕੇ ਛੱਡਣਗੇ। ਉੱਧਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਵੀ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨਗੇ। ਹਾਲਾਂਕਿ, ਮੁਤਵਾਜ਼ੀ ਜਥੇਦਾਰ ਦੇ ਇੱਥੇ ਆਉਣ ਦੀਆਂ ਸੰਭਾਵਨਾਵਾਂ ਪਹਿਲਾਂ ਹੀ ਘੱਟ ਸਨ ਪਰ ਫਿਰ ਵੀ ਸ਼੍ਰੋਮਣੀ ਕਮੇਟੀ ਨੇ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਸਾਲ 2015 ਤੇ 2016 ਵਿੱਚ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨ ਸਮੇਂ ਆਪਸੀ ਟਕਰਾਅ ਦੀ ਸੰਭਾਵਨਾ ਕਾਰਨ ਤਣਾਅ ਵਾਲਾ ਮਾਹੌਲ ਬਣ ਗਿਆ ਸੀ। ਹੇਠਾਂ ਪੜ੍ਹੋ ਧਿਆਨ ਸਿੰਘ ਮੰਡ ਵੱਲੋਂ ਜਾਰੀ ਕੀਤਾ ਸੰਦੇਸ਼-