ਪੜਚੋਲ ਕਰੋ

ਬਰਗਾੜੀ ਤੋਂ ਮੁਤਵਾਜ਼ੀ ਜਥੇਦਾਰ ਕਰਨਗੇ ਕੌਮ ਦੇ ਨਾਂਅ ਸੰਦੇਸ਼ ਜਾਰੀ

ਚੰਡੀਗੜ੍ਹ: ਇਸ ਵਾਰ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲ਼ੀ ਦਾ ਸ਼ਿਕਾਰ ਹੋਏ ਦੋ ਸਿੱਖ ਨੌਜਵਾਨਾਂ ਲਈ ਇਨਸਾਫ਼ ਪ੍ਰਾਪਤੀ ਲਈ ਲੱਗੇ ਮੋਰਚੇ ਤੋਂ ਹੀ ਸਿੱਖ ਕੌਮ ਲਈ ਸੰਦੇਸ਼ ਜਾਰੀ ਕੀਤਾ ਜਾ ਸਕਦਾ ਹੈ। ਮੋਰਚੇ ਦੀ ਅਗਵਾਈ ਕਰ ਰਹੇ ਭਾਈ ਧਿਆਨ ਸਿੰਘ ਮੰਡ ਉੱਥੋਂ ਹੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰ ਸਕਦੇ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਉਣ ਦੀ ਸੰਭਾਵਨਾ ਕਾਫੀ ਘੱਟ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਇਹ ਰਾਹਤ ਦੀ ਖ਼ਬਰ ਹੈ। ਸਾਲ 2015 ਤੇ 2016 ਵਿੱਚ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨ ਸਮੇਂ ਆਪਸੀ ਟਕਰਾਅ ਦੀ ਸੰਭਾਵਨਾ ਕਾਰਨ ਤਣਾਅ ਵਾਲਾ ਮਾਹੌਲ ਬਣ ਗਿਆ ਸੀ। ਹਾਲਾਂਕਿ, ਇਸ ਵਾਰ ਟਕਰਾਅ ਦੀ ਸੰਭਾਵਨਾ ਘੱਟ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਚੌਕਸੀ ਵਰਤ ਰਹੀ ਹੈ ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਕਮੇਟੀ ਦੇ ਬੁਲਾਰੇ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਮੌਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੰਦੀ ਛੋੜ ਦਿਵਸ ਮੌਕੇ ਦਰਸ਼ਨੀ ਡਿਉਢੀ ਤੋਂ ਸ਼ਾਮ ਪੰਜ ਵਜੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਸੰਬੋਧਨ ਕਰਨਗੀਆਂ। ਉੱਧਰ ਸਰਬੱਤ ਖ਼ਾਲਸਾ ਪ੍ਰਬੰਧਕਾਂ ਵਿੱਚ ਸ਼ਾਮਲ ਜਰਨੈਲ ਸਿੰਘ ਸਖੀਰਾ ਅਤੇ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਬਾਦਲਾਂ ਵੱਲੋਂ ਥਾਪੇ ਗਏ ਜਥੇਦਾਰ ਨੂੰ ਮਾਨਤਾ ਨਹੀਂ ਦਿੱਤੀ ਗਈ ਹੈ। ਸਰਬੱਤ ਖ਼ਾਲਸਾ ਪਹਿਲਾਂ ਹੀ ਇਨ੍ਹਾਂ ਜਥੇਦਾਰਾਂ ਨੂੰ ਰੱਦ ਕਰ ਚੁੱਕਾ ਹੈ। ਇਸ ਲਈ ਉਹ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਜਾਰੀ ਸੰਦੇਸ਼ ਨੂੰ ਮਾਨਤਾ ਨਹੀਂ ਦੇਣਗੇ ਅਤੇ ਇਸ ਦਾ ਵਿਰੋਧ ਵੀ ਕਰਨਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਵਾਰ ਪ੍ਰਦੂਸ਼ਣ ਨੂੰ ਧਿਆਨ ’ਚ ਰੱਖਦਿਆਂ ਬੰਦੀ ਛੋੜ ਦਿਵਸ ਮੌਕੇ ਸਿਰਫ ਦਸ ਮਿੰਟ ਵਾਸਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਉਹ ਵੀ ਵਧੇਰੇ ਉਚਾਈ ’ਤੇ ਜਾ ਕੇ ਵਿਸਫੋਟ ਕਰਨ ਵਾਲੀ ਅਤੇ ਘੱਟ ਧੂੰਏਂ ਵਾਲੀ ਹੋਵੇਗੀ। ਉਨ੍ਹਾਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਮੋਮਬੱਤੀਆਂ ਨਾ ਬਾਲਣ ਵਾਸਤੇ ਵੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੀਆਂ ਰੌਸ਼ਨੀਆਂ ਨਾਲ ਰੁਸ਼ਨਾਇਆ ਜਾਵੇਗਾ ਅਤੇ ਰਵਾਇਤੀ ਦੀਪਮਾਲਾ ਵੀ ਕੀਤੀ ਜਾਵੇਗੀ। ਦੀਵਾਲੀ ਮੌਕੇ ਪੰਜਾਬ ਵਿੱਚ ਦਹਿਸ਼ਤੀ ਹਮਲੇ ਦੇ ਖ਼ਦਸ਼ੇ ਨੂੰ ਦੇਖਦਿਆਂ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਹਨ। ਨੀਮ ਫ਼ੌਜੀ ਬਲ ਤੇ ਸਾਦੇ ਕੱਪੜਿਆਂ 'ਚ ਪੁਲਿਸ ਵਾਲੇ ਵੀ ਹਾਲਾਤ ’ਤੇ ਨਿਗਾਹ ਰੱਖ ਰਹੇ ਹਨ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget