Tarn Taran by Election: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਖੇਡਿਆ ਵੱਡਾ ਦਾਅ! ਬੀਬੀ ਖਾਲੜਾ ਨੂੰ ਐਲਾਨਿਆ ਉਮੀਦਵਾਰ
Punjab News: ਤਰਨਤਾਰਨ ਵਿੱਚ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉੱਪ ਚੋਣਾਂ ਹੋਣ ਵਾਲੀਆਂ ਹਨ, ਜਿਸ ਨੂੰ ਲੈਕੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ।

Punjab News: ਤਰਨਤਾਰਨ ਵਿੱਚ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉੱਪ ਚੋਣਾਂ ਹੋਣ ਵਾਲੀਆਂ ਹਨ, ਜਿਸ ਨੂੰ ਲੈ ਕੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਉਮੀਦਵਾਰ ਐਲਾਨਿਆ ਹੈ।
ਦੱਸ ਦਈਏ ਕਿ ਪਰਮਜੀਤ ਕੌਰ ਖਾਲੜਾ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਹੈ। ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਵਿਰੁੱਧ ਹੋਏ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ।
ਬੀਬੀ ਖਾਲੜਾ ਨੂੰ ਉਮੀਦਵਾਰ ਬਣਾ ਕੇ ਅਕਾਲੀ ਦਲ ਵਾਰਿਸ ਪੰਜਾਬ ਨੇ ਵੱਡਾ ਦਾਅ ਖੇਡਿਆ ਹੈ। ਪੰਥਕ ਹਲਕੇ ਵਿੱਚ ਬੀਬੀ ਖਾਲੜਾ ਦਾ ਚੰਗਾ ਸਤਿਕਾਰ ਹੈ। ਅਜਿਹੇ ਵਿੱਚ ਸੱਤਾਧਾਰੀ ਆਮ ਆਮਦੀ ਪਾਰਟੀ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਲਈ ਵੀ ਚੁਣੌਤੀ ਖੜ੍ਹੀ ਹੋ ਸਕਦੀ ਹੈ। ਇਹ ਵੀ ਚਰਚਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਅਕਾਲੀ ਧੜੇ ਵੱਲੋਂ ਬੀਬੀ ਖਾਲੜਾ ਦੀ ਹਮਾਇਤ ਕੀਤੀ ਜਾ ਸਕਦੀ ਹੈ। ਅਜਿਹੇ ਵਿੱਚ ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਮੁੜ ਵੱਡਾ ਫੇਰਬਦਲ ਹੋ ਸਕਦਾ ਹੈ।
ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਕੀਤੀ ਸੀ ਬੁਲੰਦ
ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ ਨੇ 1980 ਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਵਿਰੁੱਧ ਹੋਏ ਅੱਤਿਆਚਾਰਾਂ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਇਸ ਕਾਰਨ ਉਨ੍ਹਾਂ ਨੂੰ ਇੱਕ ਮਜ਼ਬੂਤ ਉਮੀਦਵਾਰ ਵਜੋਂ ਦੇਖਿਆ ਜਾਂਦਾ ਹੈ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਬੀਬੀ ਖਾਲੜਾ ਨੇ ਖਡੂਰ ਸਾਹਿਬ ਸੀਟ ਤੋਂ ਚੋਣ ਲੜੀ ਸੀ। ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇ ਬਾਵਜੂਦ ਉਨ੍ਹਾਂ ਨੇ ਲਗਪਗ 2 ਲੱਖ 14 ਹਜ਼ਾਰ ਵੋਟਾਂ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਸੀ।
ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਬਾਰੇ ਗੱਲ ਕਰੀਏ ਤਾਂ ਉਹ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਹਨ। ਉਨ੍ਹਾਂ ਨੇ ਲਗਪਗ 1.97 ਲੱਖ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ। ਖਾਸ ਗੱਲ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਇਹ ਚੋਣ ਜੇਲ੍ਹ ਵਿੱਚ ਰਹਿੰਦਿਆਂ ਲੜੀ ਸੀ ਤੇ ਉਨ੍ਹਾਂ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਵੀ ਲਗਾਇਆ ਗਿਆ ਸੀ। ਇਸ ਜਿੱਤ ਮਗਰੋਂ ਹੀ ਉਨ੍ਹਾਂ ਦੇ ਹਮਾਇਤੀਆਂ ਨੇ ਨਵੀਂ ਪਾਰਟੀ ਬਣਾਈ ਸੀ। ਪਾਰਟੀ ਵੱਲੋਂ ਇਹ ਪਹਿਲੀ ਚੋਣ ਹੋਏਗੀ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਉਨ੍ਹਾਂ ਦੇ ਨਜ਼ਦੀਕੀ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਇਸ ਸਾਲ ਜਨਵਰੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਇਸ ਪਾਰਟੀ ਨੇ ਨਾ ਤਾਂ ਕੋਈ ਚੋਣ ਲੜੀ ਹੈ ਤੇ ਨਾ ਹੀ ਕੋਈ ਉਪ ਚੋਣ। ਕੱਲ੍ਹ ਹੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਤਰਨ ਤਾਰਨ ਉਪ ਚੋਣ ਲੜਨ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ ਤੇ ਤਰਨ ਤਾਰਨ ਇਸਦਾ ਹਿੱਸਾ ਹੈ। ਅਜਿਹੀ ਸਥਿਤੀ ਵਿੱਚ ਪਾਰਟੀ ਇਹ ਚੋਣ ਜ਼ਰੂਰ ਲੜੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















