ਪੜਚੋਲ ਕਰੋ

'ਖਡੂਰ ਸਾਹਿਬ 'ਚ ਦੋ ਮਹਿਲਾਵਾਂ ਦੇ ਕਿਰਦਾਰ ਦਾ ਵੀ ਮੁਕਾਬਲਾ'

ਤਰਨ ਤਾਰਨ: ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਵੱਲੋਂ ਮਨੁੱਖੀ ਅਧਿਕਾਰ ਕਾਰਕੁਨ ਪਰਜੀਤ ਕੌਰ ਖਾਲੜਾ, ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗੀਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਸਾਬਕਾ ਫ਼ੌਜ ਮੁਖੀ ਜਨਰਲ (ਸੇਵਾਮੁਕਤ) ਜੇਜੇ ਸਿੰਘ ਚੋਣ ਮੈਦਾਨ ਵਿੱਚ ਹਨ। ਮੁਕਾਬਲਾ ਇੱਕਪਾਸੜ ਨਹੀਂ ਪਰ ਪੀਡੀਏ ਤੇ ਅਕਾਲੀ ਦਲ ਦੀਆਂ ਮਹਿਲਾ ਉਮੀਦਵਾਰ ਇੱਥੇ ਇੱਕ-ਦੂਜੇ ਦੇ ਕਿਰਦਾਰ ਨਾਲ ਵੀ ਮੁਕਾਬਲਾ ਕਰਨਗੇ। ਇਹ ਕਹਿਣਾ ਹੈ ਪਰਮਜੀਤ ਕੌਰ ਖਾਲੜਾ ਦਾ, ਜੋ ਆਪਣੇ ਪਤੀ ਨਾਲ ਖਾੜਕੂਵਾਦ ਦੇ ਦੌਰ ਦੌਰਾਨ ਪੁਲਿਸ ਦੇ ਤਸ਼ੱਦਦ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਆਏ ਹਨ। ਪਰਮਜੀਤ ਕੌਰ ਖਾਲੜਾ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਡੂਰ ਸਾਹਿਬ ਵਿੱਚ ਮੁਕਾਬਲਾ ਦੋ ਬੀਬੀਆਂ ਦੇ ਕਿਰਦਾਰ ਦਾ ਵੀ ਹੋਣਾ ਹੈ। ਖਡੂਰ ਸਾਹਿਬ ਸੀਟ ਤੋਂ ਡੈਮੋਕ੍ਰੈਟਿਕ ਅਲਾਇੰਸ ਦੀ ਉਮੀਦਵਾਰ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਖਾਲੜਾ ਦੀ ਪਤਨੀ ਹਨ। ਖਾਲੜਾ ਸੰਨ 1999 ਵਿੱਚ ਗੁਰਚਰਨ ਸਿੰਘ ਟੌਹੜਾ ਦੀ ਪਾਰਟੀ ਸਰਬ ਹਿੰਦ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਵੀ ਚੋਣ ਲੜ ਚੁੱਕੇ ਹਨ। ਉਨ੍ਹਾਂ ਆਪਣੇ ਵਿਰੋਧੀ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਵਿੱਚ ਬਾਹਰੀ ਉਮੀਦਵਾਰ ਦੱਸਿਆ ਤੇ ਕਿਹਾ ਕਿ ਇਸ ਵਾਰ ਮੁਕਾਬਲਾ ਦੋ ਬੀਬੀਆਂ ਦੇ ਕਿਰਦਾਰ ਦਾ ਵੀ ਹੋਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦੇ ਮੁੱਦੇ ਹੱਲ ਨਹੀਂ ਹੁੰਦੇ, ਇਸ ਲਈ ਹਰ ਚੋਣਾਂ ਵਿੱਚ ਉਹੀ ਮੁੱਦੇ ਹੁੰਦੇ ਹਨ। ਖਾਲੜਾ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਆਪਣੇ ਇਤਿਹਾਸ ਬਾਰੇ ਜਾਣਨਾ ਚਾਹੁੰਦਾ ਹੈ। ਸਰਹੱਦੀ ਖੇਤਰ ਦੇ ਲੋਕਾਂ ਦੇ ਆਪਣੇ ਹੀ ਗੰਭੀਰ ਮਸਲੇ ਹਨ। ਉਨ੍ਹਾਂ ਕਿਹਾ ਕਿ ਬਾਦਲ ਤੇ ਕੈਪਟਨ ਇੱਕ-ਦੂਜੇ 'ਤੇ ਦੋਸ਼ ਲਾ ਕੇ ਖ਼ਤਮ ਵੀ ਆਪੇ ਹੀ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਦੀ ਪਹਿਲੀ ਪੀੜ੍ਹੀ ਅੱਤਵਾਦ ਨੇ ਤਬਾਹ ਕਰ ਦਿੱਤੀ, ਦੂਜੀ ਨਸ਼ਿਆਂ ਨੇ ਖਾ ਲਈ ਤੇ ਤੀਜੀ ਵਿਦੇਸ਼ ਤੁਰ ਗਈ। ਪਰਮਜੀਤ ਕੌਰ ਖਾਲੜਾ ਦੇ ਪਤੀ ਤੇ ਉੱਘੇ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਨੇ ਪੁਲਿਸ ਵੱਲੋਂ ਝੂਠੇ ਮੁਕਾਬਲੇ ਬਣਾ ਕੇ ਨੌਜਵਾਨਾਂ ਨੂੰ ਕਤਲ ਕੀਤੇ ਜਾਣ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਅੱਤਵਾਦ ਵਿੱਚ ਗੁੰਮਸ਼ੁਦਾ ਹੋਏ ਮੁੰਡਿਆਂ ਦੀ ਲੜਾਈ ਲੜੀ ਹੈ। ਖਾਲੜਾ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਸਿਰਫ ਇਲਜ਼ਾਮ ਤੇ ਦੂਸ਼ਣਬਾਜ਼ੀ ਕਰਦੀਆਂ ਹਨ ਪਰ ਕੋਈ ਐਕਸ਼ਨ ਨਹੀਂ ਕਰਦੀਆਂ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੇ ਮੁੱਦਿਆਂ ਦੀ ਰਾਜਨੀਤੀ ਕਰਨਾ ਚਾਹੁੰਦੇ ਹਾਂ ਤੇ ਇਸ ਲਈ ਉਹ ਲੰਮੇ ਅਰਸੇ ਬਾਅਦ ਚੋਣ ਮੈਦਾਨ ਵਿੱਚ ਨਿੱਤਰੇ ਹਨ।

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget