ਸਰਨਾ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ
ਏਬੀਪੀ ਸਾਂਝਾ | 04 Nov 2019 05:54 PM (IST)
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਹਾਈਕੋਰਟ ਨੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਉਹ 7 ਨਵੰਬਰ ਨੂੰ ਪਾਕਿਸਤਾਨ ਜਾਣਗੇ।
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਹਾਈਕੋਰਟ ਨੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਉਹ 7 ਨਵੰਬਰ ਨੂੰ ਪਾਕਿਸਤਾਨ ਜਾਣਗੇ। ਸਰਨਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਲੀਡਰਾਂ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਅਧਿਕਾਰੀਆਂ ਦੇ ਇਸ਼ਾਰੇ 'ਤੇ ਉਨ੍ਹਾਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਜਾਵੇਗੀ।