ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਪਰਮਜੀਤ ਨੂੰ ਪੰਜ ਸਾਲ ਕੈਦ
ਜ਼ਿਲ੍ਹਾ ਤੇ ਸੈਸ਼ਨ ਜੱਜ ਰੂਪਨਗਰ ਰਮੇਸ਼ ਕੁਮਾਰੀ ਦੀ ਅਦਾਲਤ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਪਰਮਜੀਤ ਸਿੰਘ ਨੂੰ ਦੋਸ਼ੀ ਠਹਿਰਾਉਂਦਿਆਂ ਪੰਜ ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਸ੍ਰੀ ਆਨੰਦਪੁਰ ਸਾਹਿਬ: ਜ਼ਿਲ੍ਹਾ ਤੇ ਸੈਸ਼ਨ ਜੱਜ ਰੂਪਨਗਰ ਰਮੇਸ਼ ਕੁਮਾਰੀ ਦੀ ਅਦਾਲਤ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਪਰਮਜੀਤ ਸਿੰਘ ਨੂੰ ਦੋਸ਼ੀ ਠਹਿਰਾਉਂਦਿਆਂ ਪੰਜ ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਹਾਸਲ ਜਾਣਕਾਰੀ ਅਨੁਸਾਰ ਦੋ ਸਾਲ ਪਹਿਲਾਂ 2021 ਵਿੱਚ ਮੁਲਜ਼ਮ ਪਰਮਜੀਤ ਸਿੰਘ ਨੇ ਸਵੇਰੇ ਕਰੀਬ ਸਾਢੇ ਚਾਰ ਵਜੇ ਕੀਰਤਨੀ ਜਥੇ ਦੇ ਕੋਲ ਬੈਠ ਕੇ ਸਿਗਰਟ ਪੀਤੀ ਤੇ ਧੂੰਆਂ ਪਾਠੀ ਸਿੰਘਾਂ ਵੱਲ ਛੱਡ ਦਿੱਤਾ ਸੀ ਤੇ ਬਾਅਦ ਵਿੱਚ ਉਸ ਨੇ ਸਿਗਰਟ ਪਾਠੀ ਸਿੰਘਾਂ ਵੱਲ ਸੁੱਟ ਦਿੱਤੀ ਸੀ। ਮੁਲਜ਼ਮ ਨੂੰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ ਗਿਆ ਸੀ।
ਹੋਰ ਪੜ੍ਹੋ : ਕਿੱਧਰ ਨੂੰ ਜਾ ਰਿਹਾ ਪੰਜਾਬ! ਭੋਗ ਸਮਾਗਮ 'ਚ ਹੀ ਚੱਲੀਆਂ ਗੋਲੀਆਂ, ਸ਼ਖਸ ਦੀ ਮੌਤ
ਜ਼ਿਲ੍ਹਾ ਤੇ ਸੈਸ਼ਨ ਜੱਜ ਰੂਪਨਗਰ ਦੀ ਅਦਾਲਤ ਵੱਲੋਂ ਮੁਲਜ਼ਮ ਖ਼ਿਲਾਫ਼ 17 ਮਈ ਨੂੰ ਦੋਸ਼ ਤੈਅ ਕੀਤੇ ਗਏ ਸਨ ਤੇ ਵੀਰਵਾਰ ਨੂੰ ਅਦਾਲਤ ਨੇ ਮੁਲਜ਼ਮ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ 3 ਸਾਲ ਤੇ ਅੱਗ ਲਗਾ ਕੇ ਨੁਕਸਾਨ ਪਹੁੰਚਾਉਣ ਦੇ ਦੋਸ਼ ਅਧੀਨ 5 ਸਾਲ ਦੀ ਸਜ਼ਾ ਸੁਣਾਈ ਹੈ। ਦੋਵਾਂ ਧਾਰਾਵਾਂ ਅਧੀਨ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।
ਉਥੇ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਅਦਾਲਤ ਵੱਲੋਂ ਦੋਸ਼ੀ ਨੂੰ ਸੁਣਾਈ ਸਜ਼ਾ ਨੂੰ ਨਾਕਾਫੀ ਦੱਸਦਿਆਂ ਆਖਿਆ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ ਤੇ ਇਸ ਵਰਤਾਰੇ ਪਿੱਛੇ ਵੱਡੀਆਂ ਸ਼ਕਤੀਆਂ ਕੰਮ ਕਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।