Lok Sabha Elections: ਬਠਿੰਡਾ 'ਚ ਪਰਮਾਪਲ ਕੌਰ ਸਿੱਧੂ ਨੇ ਪਾਈ ਵੋਟ, ਲੋਕਾਂ ਨੂੰ ਵੱਧ-ਚੜ੍ਹ ਕੇ ਵੋਟ ਪਾਉਣ ਦੀ ਕੀਤੀ ਅਪੀਲ
Bathinda News: ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਆਪਣੀ ਵੋਟ ਪਾਈ ਅਤੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।

Bathinda News: ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਆਪਣੀ ਵੋਟ ਪਾਈ ਅਤੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਉਮੀਦਵਾਰ ਦੇ ਤੌਰ 'ਤੇ ਵੋਟ ਪਾ ਕੇ ਮੈਨੂੰ ਬਹੁਤ ਵਧੀਆ ਲੱਗ ਰਿਹਾ ਹੈ। ਬਹੁਤ ਵਧੀਆ ਲੋਕਾਂ ਦਾ ਸਾਥ ਮਿਲ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ। ਪਰਮਪਾਲ ਨੇ ਕਿਹਾ ਕਿ ਪੁਲਿਸ ਨੇ ਸਾਡਾ ਸਾਥ ਦਿੱਤਾ ਅਤੇ ਹਾਲੇ ਤੱਕ ਕਿਸੇ ਤਰ੍ਹਾਂ ਦੀ ਕੋਈ ਤਕਲੀਫ ਨਹੀਂ ਹੋਈ।
ਦੂਜੇ ਪਾਸੇ ਬਠਿੰਡਾ ਦੇ ਐਸਐਸਪੀ ਦੀਪਕ ਪਾਰਿਕ ਨੇ ਕਿਹਾ ਕਿ ਸਾਰੇ ਬੂਥਾਂ ਤੇ ਮੈਂ ਖੁਦ ਚੈਕਿੰਗ ਕਰ ਰਿਹਾ ਹਾਂ ਪੂਰੇ ਜ਼ਿਲ੍ਹੇ ਵਿੱਚ ਪੁਲਿਸ ਅਤੇ ਪੈਰਾਮਿਲਟਰੀ ਫੋਰਸਾਂ ਮੁਸਤੈਦ ਹਨ ਕਿਸੇ ਕਿਸਮ ਦੀ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਫਿਲਹਾਲ ਹਜੇ ਤੱਕ ਬਿਲਕੁਲ ਠੀਕ ਚੱਲ ਰਿਹਾ ਹੈ।
ਪਹਿਲੀ ਵਾਰ ਵੋਟ ਪਾਉਣ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਅੱਜ ਆਪਣੇ ਪਹਿਲੀ ਵੋਟ ਪਾ ਕੇ ਆਏ ਹਾਂ। ਸਾਨੂੰ ਆਪਣੇ ਸੰਵਿਧਾਨ ਅਤੇ ਦੇਸ਼ ਦੇ ਮਾਣ ਹੈ ਅਤੇ ਸਾਨੂੰ ਬਹੁਤ ਵਧੀਆ ਲੱਗਿਆ। ਅਸੀਂ ਹੁਣ ਜੋ ਵੀ ਉਮੀਦਵਾਰ ਚੁਣਨਾ ਹੈ ਉਸ ਨੂੰ ਜਿੰਮੇਵਾਰੀ ਨਾਲ ਚੁਣਾਂਗੇ ਅਤੇ ਦੇਸ਼ ਵਿੱਚ ਜੋ ਵੀ ਕਾਨੂੰਨ ਬਣੇਗਾ ਉਸ ਵਿੱਚ ਭਾਗੇਦਾਰ ਹੋਵਾਂਗੇ।
Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ





















