ਪੜਚੋਲ ਕਰੋ

Parampal Kaur Sidhu: ਡਿਊਟੀ 'ਤੇ ਵਾਪਸ ਆਉਣ ਦੇ ਹੁਕਮ 'ਤੇ ਮਲੂਕਾ ਦੀ ਨੂੰਹ ਦਾ ਪੰਜਾਬ ਸਰਕਾਰ ਨੂੰ ਕਰੜਾ ਜਵਾਬ, ਕਿਹਾ- ਜੋ ਮਰਜ਼ੀ ਕਰ ਲਓ ਪਰ...

Parampal Kaur Sidhu: ਪਰਮਪਾਲ ਕੌਰ ਸਿੱਧੂ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਭਾਵੇਂ ਕੋਈ ਵੀ ਕਾਰਵਾਈ ਕਰ ਲਵੇ, ਉਹ ਚੋਣਾਂ ਜ਼ਰੂਰ ਲੜੇਗੀ। ਭਾਜਪਾ ਨੇ ਉਨ੍ਹਾਂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਹੈ।

Parampal Kaur Sidhu: ਬਠਿੰਡਾ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਆਈਏਐਸ ਦੇ ਅਹੁਦੇ ਤੋਂ ਵੀਆਰਐਸ ਸਬੰਧੀ ਪੰਜਾਬ ਸਰਕਾਰ ਦੇ ਨੋਟਿਸ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਦੁਬਾਰਾ ਡਿਊਟੀ 'ਤੇ ਵਾਪਿਸ ਨਹੀਂ ਆਉਣਗੇ। ਪਰਮਪਾਲ ਨੇ ਬੁੱਧਵਾਰ (8 ਮਈ) ਨੂੰ ਕਿਹਾ ਕਿ ਉਹ ਸੇਵਾਮੁਕਤ ਹੋ ਗਈ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਸੇਵਾਮੁਕਤ ਕਰ ਦਿੱਤਾ ਹੈ। ਇਸ ਲਈ ਹੁਣ ਉਹ (ਪੰਜਾਬ ਸਰਕਾਰ) ਜੋ ਮਰਜ਼ੀ ਕਰ ਸਕਦੇ ਹਨ। 

ਐਪਲੀਕੇਸ਼ਨ ਵਿੱਚ ਕੁਝ ਵੀ ਝੂਠ ਨਹੀਂ ਲਿਖਿਆ ਹੈ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵੀਆਰਐਸ ਸਬੰਧੀ ਅਰਜ਼ੀ ਵਿੱਚ ਕੁਝ ਵੀ ਝੂਠ ਨਹੀਂ ਲਿਖਿਆ ਹੋਇਆ ਹੈ। ਉਨ੍ਹਾਂ ਨੇ ਅਰਜ਼ੀ ਵਿਚ ਲਿਖਿਆ ਸੀ ਕਿ ਉਹ ਆਪਣੀ ਬੁੱਢੀ ਮਾਂ ਕੋਲ ਰਹਿਣਾ ਚਾਹੁੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਵਿਚ ਕੁਝ ਹੋਰ ਵੀ ਪਲਾਨ ਹਨ। ਪਰਮਪਾਲ ਕੌਰ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ।

ਪੰਜਾਬ ਸਰਕਾਰ ਪਰੇਸ਼ਾਨ ਹੈ - ਪਰਮਪਾਲ
ਪਰਮਪਾਲ 2011 ਬੈਂਚ ਦੇ ਆਈਏਐਸ ਅਧਿਕਾਰੀ ਹਨ। ਉਨ੍ਹਾਂ ਨੇ ਬਠਿੰਡਾ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ’ਤੇ 1 ਜੂਨ ਨੂੰ ਲੋਕ ਸਭਾ ਚੋਣਾਂ ਤੋਂ ਬਾਅਦ ਆਪਣਾ ਜਵਾਬ ਦਾਖ਼ਲ ਕਰੇਗੀ। ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਸਿਰਫ ਉਨ੍ਹਾਂ ਦਾ ਸਮਾਂ ਬਰਬਾਦ ਕਰਨਾ ਚਾਹੁੰਦੀ ਹੈ ਕਿਉਂਕਿ ਉਹ ਪਰੇਸ਼ਾਨ ਹੈ। ਉਨ੍ਹਾਂ ਕਿਹਾ, "ਮੈਂ ਰਾਜਨੀਤੀ ਵਿੱਚ ਆ ਗਈ ਹਾਂ, ਹੁਣ ਮੈਂ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਮੇਰਾ ਇੱਕੋ ਇੱਕ ਉਦੇਸ਼ ਬਠਿੰਡਾ ਦਾ ਵਿਕਾਸ ਕਰਨਾ ਹੈ।"

ਇਹ ਵੀ ਪੜ੍ਹੋ: Kulgam Encounter: ਕੁਲਗਾਮ ਐਨਕਾਊਂਟਰ 'ਚ ਢੇਰ ਹੋਇਆ ਇੱਕ ਹੋਰ ਅੱਤਵਾਦੀ, ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ

ਪੰਜਾਬ ਸਰਕਾਰ ਨੇ ਖਾਰਿਜ ਕੀਤਾ ਵੀਆਰਐਸ
ਤੁਹਾਨੂੰ ਦੱਸ ਦਈਏ ਕਿ ਕੇਂਦਰ ਵੱਲੋਂ ਅਸਤੀਫਾ ਪ੍ਰਵਾਨ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀ ਅਤੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੀ ਵੀਆਰਐਸ (ਸਮੇਂ ਤੋਂ ਪਹਿਲਾਂ ਸੇਵਾਮੁਕਤੀ) ਰੱਦ ਕਰਕੇ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਪਰਮਪਾਲ ਕੌਰ ਆਈਏਐਸ ਦੀ ਨੌਕਰੀ ਤੋਂ ਵੀਆਰਐਸ ਲੈ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ, ਜਿਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ।

ਦਰਅਸਲ, ਪਰਮਪਾਲ ਕੌਰ ਦੀ ਵੀਆਰਐਸ ਦੀ ਮੰਗ ਨੂੰ ਰੱਦ ਕਰ ਦਿੱਤਾ ਗਿਆ ਸੀ ਕਿਉਂਕਿ ਉਨ੍ਹਾਂ ਨੇ ਅਸਤੀਫ਼ੇ ਦੇ ਨਾਲ-ਨਾਲ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਨੂੰ ਮੁਆਫ ਕਰਨ ਦੀ ਵੀ ਮੰਗ ਕੀਤੀ ਸੀ। ਪੰਜਾਬ ਸਰਕਾਰ ਨੇ ਆਪਣੇ ਨੋਟਿਸ ਵਿੱਚ ਸਪੱਸ਼ਟ ਕੀਤਾ ਹੈ ਕਿ ਨੋਟਿਸ ਪੀਰੀਅਡ ਵਿੱਚ ਛੋਟ ਦੇਣਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ, ਸਗੋਂ ਰਾਜ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਇਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦਾ ਵੀਆਰਐਸ ਰੱਦ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Punjab Lok Sabha Elections: ਪੰਜਾਬ 'ਚ ਮਾਇਆਵਤੀ ਨੂੰ ਵੱਡਾ ਝਟਕਾ! ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ 'ਆਪ' 'ਚ ਸ਼ਾਮਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget