(Source: ECI/ABP News)
NSA - ਪ੍ਰਧਾਨ ਮੰਤਰੀ ਬਾਜੇਕੇ ਪਹੁੰਚਿਆ ਹਾਈਕੋਰਟ, ਚਾਰ ਮਹੀਨੇ ਕੇਸ ਨੂੰ ਕੀਤਾ ਸਟੱਡੀ, ਹੁਣ ਲਾਈ ਪਟੀਸ਼ਨ ਤੇ ਰੱਖੀ ਆਹ ਮੰਗ
Bajeke Files Plea in HC: ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ ਕਾਨੂੰਨੀ ਦੱਸਿਆ ਹੈ। ਇਸ ਸਬੰਧੀ ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ...
![NSA - ਪ੍ਰਧਾਨ ਮੰਤਰੀ ਬਾਜੇਕੇ ਪਹੁੰਚਿਆ ਹਾਈਕੋਰਟ, ਚਾਰ ਮਹੀਨੇ ਕੇਸ ਨੂੰ ਕੀਤਾ ਸਟੱਡੀ, ਹੁਣ ਲਾਈ ਪਟੀਸ਼ਨ ਤੇ ਰੱਖੀ ਆਹ ਮੰਗ Pardhan Mantri Bajeke Files Plea in High Court after case study NSA - ਪ੍ਰਧਾਨ ਮੰਤਰੀ ਬਾਜੇਕੇ ਪਹੁੰਚਿਆ ਹਾਈਕੋਰਟ, ਚਾਰ ਮਹੀਨੇ ਕੇਸ ਨੂੰ ਕੀਤਾ ਸਟੱਡੀ, ਹੁਣ ਲਾਈ ਪਟੀਸ਼ਨ ਤੇ ਰੱਖੀ ਆਹ ਮੰਗ](https://feeds.abplive.com/onecms/images/uploaded-images/2023/06/14/c8efd80cc3e725307ef7101250f5b7cc1686732973258785_original.jpg?impolicy=abp_cdn&imwidth=1200&height=675)
ਚੰਡੀਗੜ੍ਹ : ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ ਕਾਨੂੰਨੀ ਦੱਸਿਆ ਹੈ। ਇਸ ਸਬੰਧੀ ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਟਨ ਦਾਇਰ ਕੀਤੀ ਹੈ। ਜਿਸ ਵਿੱਚ ਪ੍ਰਧਾਨ ਮੰਤਰੀ ਬਾਜੇਕੇ ਨੇ ਮੇਰੇ ਖਿਲਾਫ਼ ਪੁਲਿਸ ਵੱਲੋਂ ਜੋ ਕਾਰਵਾਈ ਕੀਤੀ ਗਈ ਹੈ ਇਹ ਗੈਰ ਕਾਨੂੰਨੀ ਹੈ। ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੇ ਵਕੀਲ ਦੇ ਰਾਹੀਂ NSA ਲਾਉਣ ਨੂੰ ਚੁਣੌਤੀ ਦਿੱਤੀ ਹੈ। ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਦੇ ਨਾਲ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਉਹਨਾਂ ਦੇ ਸਾਥੀ ਬਸੰਤ ਸਿੰਘ ਅਤੇ ਕੁਲਵੰਤ ਸਿੰਘ ਨੇ ਵੀ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਬਸੰਤ ਸਿੰਘ ਅਤੇ ਕੁਲਵੰਤ ਸਿੰਘ ਨੇ ਵੀ NSA ਲਾਉਣ ਅਤੇ ਆਪਣੀ ਗਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਪ੍ਰਧਾਨ ਮੰਤਰੀ ਬਾਜੇਕੇ ਨੇ ਕਿ ਆਪਣੇ ਵਕੀਲ ਰਹੀਂ ਪਟੀਸ਼ਟਨ ਵਿੱਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੀ ਗ੍ਰਿਫ਼ਤਾਰੀ ਨੂੰ ਖਤਮ ਕਰਕੇ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ।
ਅਜਨਾਲਾ ਥਾਣੇ ਵਿੱਚ ਵਾਪਰੀ ਘਟਨਾ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਗਈ ਸੀ। ਜਿਸ ਤਹਿਤ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਨਾਲ ਉਹਨਾਂ ਦੇ 8 ਸਾਥੀਆਂ ਨੂੰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਸੀ। ਇਹਨਾਂ ਸਾਰਿਆਂ 'ਤੇ ਨੈਸ਼ਨਲ ਸਕਿਉਰਟੀ ਐਕਟ ਯਾਨੀ ਐੱਨ. ਐੱਸ. ਏ ਲਗਾਇਆ ਗਿਆ ਸੀ। ਹੁਣ ਵਾਰੀ ਵਾਰੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਆਪਣੇ ਖਿਲਾਫ਼ ਕੀਤੀ ਗਈ ਕਾਰਵਾਈ ਖਿਲਾਫ਼ ਹਾਈਕੋਰਟ ਦਾ ਰੁਖ ਕਰ ਰਹੇ ਹਨ।
ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਮੋਗਾ ਦੇ ਧਰਮਕੋਟ ਦਾ ਰਹਿਣ ਵਾਲਾ ਹੈ। ਹਲਾਂਕਿ ਪ੍ਰਧਾਨ ਮੰਤਰ ਬਾਜੇਕੇ ਨੇ ਜ਼ਿਆਦਾ ਪੜ੍ਹਾਈ ਤਾਂ ਨਹੀਂ ਕੀਤੀ ਪਰ ਸੋਸ਼ਲ ਮੀਡੀਆ ਤੇ ਉਸ ਦੇ ਕਾਫ਼ੀ ਫੈਨ ਹਨ। । ਭਗਵੰਤ ਸਿੰਘ ਬਾਜੇਕੇ ਨੇ ਆਪਣੇ ਖਿਲਾਫ਼ ਹੋਈ ਕਾਰਵਾਈ ਤੋਂ ਕੁਝ ਮਹੀਨੇ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੀਆਂ ਟੀਵੀ ਅਤੇ ਸੋਸ਼ਲ ਮੀਡੀਆ 'ਤੇ ਸਪੀਚਾਂ ਸੁਣ ਕੇ ਪ੍ਰਭਾਵਿਤ ਹੋਇਆ ਸੀ ਅਤੇ ਫਿਰ ਜਿਸ ਦਿਨ ਅੰਮ੍ਰਿਤਪਾਲ ਸਿੰਘ ਦਰਬਾਰ ਸਾਹਿਬ ਗਿਆ ਸੀ ਤਾਂ ਉਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਅੰਮ੍ਰਿਤ ਛਕਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)