Punjab News: ਸੂਬੇ ਦੇ ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਬਣਾਈ ਗਈ ਲਘੂ ਫਿਲ਼ਮ ਤੇ ਪੋਸਟਰ ਨੂੰ ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਾਰੀ ਕੀਤਾ।


ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਸਨਮਾਨ ਦੇਣ ਤੇ ਉਨ੍ਹਾਂ ਦੇ ਨਿਰਬਾਹ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਸਰਕਾਰ ਵੱਲੋਂ ਮਾਤਾ-ਪਿਤਾ ਤੇ ਸੀਨੀਅਰ ਸਿਟੀਜ਼ਨ ਦਾ ਪਾਲਣ ਪੋਸ਼ਣ ਤੇ ਭਲਾਈ ਐਕਟ-2007 ਲਾਗੂ ਕੀਤਾ ਗਿਆ ਹੈ। ਇਸ ਐਕਟ ਅਧੀਨ ਜਿਹੜੇ ਬੱਚੇ, ਰਿਸਤੇਦਾਰ (ਖੂਨ ਦਾ ਰਿਸ਼ਤਾ) ਆਪਣੇ ਮਾਂ-ਬਾਪ ਦੀ ਦੇਖ-ਭਾਲ ਨਹੀ ਕਰਦੇ, ਉਨ੍ਹਾਂ ਬਜ਼ੁਰਗਾਂ ਨੂੰ ਜੀਵਨ ਨਿਰਬਾਹ ਲਈ ਗੁਜਾਰਾ ਭੱਤਾ ਲੈਣ ਦਾ ਉਪਬੰਧ ਹੈ।


ਉਨ੍ਹਾਂ ਦੱਸਿਆ ਕਿ ਇਸ ਐਕਟ ਅਧੀਨ ਮੇਨਟੈਨੈਸ ਟ੍ਰਿਬਿਊਨਲ ਤੇ ਐਪੀਲੈਂਟ ਟ੍ਰਿਬਿਊਨਲ ਸਥਾਪਤ ਕੀਤਾ ਗਿਆ ਹੈ। ਜਿੱਥੇ ਕੋਈ ਵੀ ਸੀਨੀਅਰ ਸਿਟੀਜ਼ਨ ਆਪਣੀ ਮੁਸ਼ਕਲ ਬਾਬਤ ਸਬੰਧਤ ਸਬ-ਡਵੀਜਨ ਦੇ ਉਪ ਮੰਡਲ ਅਫਸਰ ਨੂੰ ਸ਼ਿਕਾਇਤ ਦੇ ਸਕਦਾ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਐਕਟ ਅਧੀਨ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਪਾਲਣ-ਪੋਸ਼ਣ ਅਫਸਰ ਲਗਾਇਆ ਗਿਆ ਹੈ ਤੇ ਬਜੁਰਗ ਨਾਗਰਿਕਾਂ ਨੂੰ ਮੂਲ ਜਰੂਰਤਾਂ ਦੇ ਰੂਪ ਵਿੱਚ ਭੋਜਨ, ਕੱਪੜੇ ਰਿਹਾਇਸ਼ ਤੇ ਸਿਹਤ ਦੇਖ-ਭਾਲ ਲਈ ਜ਼ਰੂਰੀ ਰਾਸ਼ੀ ਮੁਹੱਈਆ ਕਰਾਉਣੀ ਵੀ ਸ਼ਾਮਲ ਹੈ।


ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆ,  ਏਆਈਜੀ (ਪ੍ਰਸੋਨਲ-2)  ਗੌਰਵ ਤੂਰਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Chandrayaan 3 Landing Live: 'ਤੈਅ ਸਮੇਂ 'ਤੇ ਹੀ ਹੋਵੇਗੀ ਚੰਦਰਯਾਨ-3 ਦੀ ਲੈਂਡਿੰਗ', ਇਸਰੋ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ, ਇੱਥੇ ਵੇਖੋ Live


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ