ਬੇਟੇ ਨੂੰ ਮਿਲਣ ਕੈਨੇਡਾ ਗਏ ਮਾਪੇ ਹੁਣ ਲਿਆਉਣਗੇ ਪੁੱਤਰ ਦੀ ਲਾਸ਼
ਤਰਨ ਤਾਰਨ ਦੇ ਪਿੰਡ ਬਾਣੀਆ ਵਿਖੇ ਸ਼ਨਿੱਚਰਵਾਰ ਨੂੰ ਕਈ ਘਰਾਂ ਦੇ ਚੁੱਲ੍ਹੇ ਨਹੀਂ ਮਘ ਪਾਏ। ਪਿੰਡ ਨਾਲ ਸਬੰਧਤ ਪੰਜਾਬ ਪੁਲਿਸ ਦੇ ਏਐਸਆਈ ਸਤਨਾਮ ਸਿੰਘ ਬਾਵਾ ਆਪਣੀ ਪਤਨੀ ਜਗਦੀਸ਼ ਕੌਰ ਨਾਲ ਜਿਸ ਬੇਟੇ ਨੂੰ ਮਿਲਣ ਲਈ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਏ ਸਨ
Punjab News: ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬਾਣੀਆ ਵਿਖੇ ਸ਼ਨਿੱਚਰਵਾਰ ਨੂੰ ਕਈ ਘਰਾਂ ਦੇ ਚੁੱਲ੍ਹੇ ਨਹੀਂ ਮਘ ਪਾਏ। ਪਿੰਡ ਨਾਲ ਸਬੰਧਤ ਪੰਜਾਬ ਪੁਲਿਸ ਦੇ ਏਐਸਆਈ ਸਤਨਾਮ ਸਿੰਘ ਬਾਵਾ ਆਪਣੀ ਪਤਨੀ ਜਗਦੀਸ਼ ਕੌਰ ਨਾਲ ਜਿਸ ਬੇਟੇ ਨੂੰ ਮਿਲਣ ਲਈ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਏ ਸਨ, ਉਸ ਬੇਟੇ ਦੀ ਲਾਸ਼ ਲੈ ਕੇ ਆਉਣਾ ਪਵੇਗਾ। ਇਹ ਸ਼ਾਇਦ ਇਸ ਮਾਂ-ਬਾਪ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ।
ਸਾਲ 2016 ਵਿੱਚ ਸਟੱਡੀ ਬੇਸ ਤੇ ਕੈਨੇਡਾ ਗਏ ਨਵਰੂਪ ਜੌਹਲ ਅਚਾਨਕ ਕਿਸੇ ਬੀਮਾਰੀ ਦਾ ਸ਼ਿਕਾਰ ਹੋ ਗਿਆ। ਕੁਝ ਸਮੇਂ ਪਹਿਲਾਂ ਬੇਟੇ ਨਵਰੂਪ ਜੌਹਲ ਨੂੰ ਮਿਲਣ ਲਈ ਉਸ ਦੇ ਪਿਤਾ ਏਐਸਆਈ ਸਤਨਾਮ ਸਿੰਘ ਬਾਵਾ ਤੇ ਮਾਂ ਜਗਦੀਸ਼ ਕੌਰ ਕੈਨੇਡਾ ਗਏ ਹੋਏ ਸਨ। ਸ਼ਨਿੱਚਰਵਾਰ ਨੂੰ ਅਚਾਨਕ ਪਿਤਾ ਸਤਨਾਮ ਸਿੰਘ ਬਾਵਾ ਨੇ ਆਪਣੀ ਲੜਕੀ ਨਵਦੀਪ ਕੌਰ ਨੂੰ ਫੋਨ ਕਰਕੇ ਦੱਸਿਆ ਕਿ ਹੁਣ ਤੁਹਾਡਾ ਭਾਈ ਨਵਰੂਪ ਜੌਹਲ ਇਸ ਦੁਨੀਆ ਵਿੱਚ ਨਹੀਂ ਰਿਹਾ। ਇਹ ਸੁਣਦੇ ਹੀ ਨਵਦੀਪ ਕੌਰ ਦੇ ਪੈਰਾਂ ਹੇਠਿਓਂ ਜਮੀਨ ਖਿਸਕ ਗਈ।
ਇਹ ਵੀ ਪੜ੍ਹੋ-ਗੈਂਗਸਟਰ ਦੀਪਕ ਟੀਨੂੰ ਦਾ ਪੁਲਿਸ ਕਸਟਡੀ 'ਚੋਂ ਫਰਾਰ ਹੋਣ 'ਤੇ ਸਿੱਧੂ ਮੂਸੇਵਾਲਾ ਦੀ ਮਾਤਾ ਦਾ ਦਰਦ ਆਇਆ ਸਾਹਮਣੇ
ਨਵਰੂਪ ਜੌਹਲ ਦੇ ਕਰੀਬੀ ਰਿਸ਼ਤੇਦਾਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਨੇ ਦੱਸਿਆ ਕਿ ਕਰੀਬ 6 ਸਾਲ ਪਹਿਲਾਂ ਕੈਨੇਡਾ ਪੜ੍ਹਾਈ ਕਰ ਰਹੇ ਉਕਤ ਨੌਜਵਾਨ ਨੂੰ ਅਚਾਨਕ ਕਿਸੇ ਬੀਮਾਰੀ ਨੇ ਆਪਣੀ ਲਪੇਟ ਵਿੱਚ ਲੈ ਲਿਆ, ਪਰ ਇਹ ਪਤਾ ਨਹੀਂ ਸੀ ਕਿ ਨਵਰੂਪ ਜੌਹਲ ਦੀ ਮੌਤ ਹੋ ਜਾਵੇਗੀ। ਪਰਿਵਾਰਿਕ ਮੈਂਬਰਾ ਕਨੈਡਾ ਦੇ ਸ਼ਹਿਰ ਬਰੈਂਪਟਨ ਵਿਖੇ ਨਵਰੂਪ ਜੌਹਲ ਦੀ ਲਾਸ਼ ਭਾਰਤ ਲਿਆਉਣ ਦੇ ਲਈ ਉਸਦੇ ਮਾਂ-ਬਾਪ ਲੱਗੇ ਹੋਏ ਹਨ।
ਇਹ ਵੀ ਪੜ੍ਹੋ-ਅੰਮ੍ਰਿਤਪਾਲ ਸਿੰਘ ਦੀ ਸਰਗਰਮੀ ਨੇ ਕੇਂਦਰੀ ਖੁਫੀਆ ਏਜੰਸੀਆਂ ਨੂੰ ਪਾਇਆ ਭੜਥੂ, ਪੰਜਾਬ ਸਰਕਾਰ ਨੂੰ ਚੌਕਸ ਕਰਦਿਆਂ ਮੰਗੀ ਪੂਰੀ ਡਿਟੇਲ