ਜਲੰਧਰ: ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਬੀਜੇਪੀ ਨੂੰ ਵੀ ਉਨ੍ਹਾਂ ਦੇ ਰਾਜ ਵਿੱਚ ਹੋਈਆਂ ਗਲਤੀਆਂ ਦੀ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 10 ਸਾਲ ਬੀਜੇਪੀ-ਅਕਾਲੀ ਦਲ ਗਠਜੋੜ ਦੀ ਸਰਕਾਰ ਰਹੀ ਹੈ। ਇਸ ਲਈ ਅਕਾਲੀ ਦਲ ਦੇ ਨਾਲ ਹੀ ਬੀਜੇਪੀ ਨੂੰ ਵੀ ਮੁਆਫੀ ਮੰਗਣੀ ਚਾਹੀਦੀ ਹੈ।
ਪਰਗਟ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਲਏ ਗਏ ਫੈਸਲਿਆਂ ਵਿੱਚ ਬੀਜੇਪੀ ਦੀ ਵੀ ਹਾਮੀ ਹੁੰਦੀ ਸੀ। ਇਸ ਲਈ ਹੁਣ ਜੇ ਅਕਾਲੀ ਦਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੁੱਲਾਂ ਬਖਸ਼ਾਈਆਂ ਹਨ ਤਾਂ ਬੀਜੇਪੀ ਨੂੰ ਵੀ ਮਾਫੀ ਮੰਗਣੀ ਚਾਹੀਦੀ ਹੈ।
ਦੂਜੇ ਪਾਸੇ ਬੀਜੇਪੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਹੈ ਕਿ ਕਾਂਗਰਸ 'ਚ ਪਰਗਟ ਦਾ ਕੋਈ ਨਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨੇ ਕੋਈ ਭੁੱਲ ਨਹੀਂ ਕੀਤੀ।