ਇਸ਼ਤਿਹਾਰਬਾਜ਼ੀ ਨੂੰ ਲੈ ਕੇ ਪਰਗਟ ਸਿੰਘ ਨੇ ਮੁੜ ਚੁੱਕੇ ਮਾਨ ਸਰਕਾਰ 'ਤੇ ਸਵਾਲ, ਕਿਉਂ ਲੋਕਾਂ ਦਾ ਅਰਬਾਂ ਰੁਪੱਇਆ ਉਡਾ ਰਹੇ?
ਕਾਂਗਰਸ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਇੱਕ ਵਾਰ ਫਿਰ ਤੋਂ ਭਗਵੰਤ ਮਾਨ ਸਰਕਾਰ 'ਤੇ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਸਵਾਲ ਚੁੱਕੇ ਹਨ।ਪਰਗਟ ਸਿੰਘ ਨੇ ਮਾਨ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਹਨ ਕਿ ਆਖਰ ਕਿਉਂ ਲੋਕਾਂ ਦਾ ਅਰਬਾਂ ਰੁਪੱਇਆ ਹਰ ਮਹੀਨੇ ਸਿਰਫ਼ ਇਸ਼ਤਿਹਾਰਬਾਜ਼ੀ 'ਤੇ ਖਰਚ ਕੀਤਾ ਜਾ ਰਿਹਾ।
ਚੰਡੀਗੜ੍ਹ: ਕਾਂਗਰਸ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਇੱਕ ਵਾਰ ਫਿਰ ਤੋਂ ਭਗਵੰਤ ਮਾਨ ਸਰਕਾਰ 'ਤੇ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਸਵਾਲ ਚੁੱਕੇ ਹਨ।ਪਰਗਟ ਸਿੰਘ ਨੇ ਮਾਨ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਹਨ ਕਿ ਆਖਰ ਕਿਉਂ ਲੋਕਾਂ ਦਾ ਅਰਬਾਂ ਰੁਪੱਇਆ ਹਰ ਮਹੀਨੇ ਸਿਰਫ਼ ਇਸ਼ਤਿਹਾਰਬਾਜ਼ੀ 'ਤੇ ਖਰਚ ਕੀਤਾ ਜਾ ਰਿਹਾ।
ਪਰਗਟ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, "ਕਿੰਨਾ ਸ਼ਰਮਨਾਕ ਹੈ ਕਿ ਹਰ ਰੋਜ ਪੰਜਾਬ ਦਾ ਕਰੋੜਾਂ ਰੁਪੱਇਆ ਪੂਰੇ ਦੇਸ਼ ਦੀਆਂ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਬਰਬਾਦ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਜੀ ਤੁਸੀਂ ਜੇ ਸ਼ਹੀਦੇ ਆਜਮ ਨੂੰ ਸ਼ਰਧਾਂਜਲੀ ਦੇਣ ਜਾਣਾ , ਜੀਅ ਸਦਕੇ ਜਾਉ। ਪਰ ਪੂਰੇ ਦੇਸ਼ ਦੇ ਅਖਬਾਰਾ ਵਿੱਚ ਕਰੋੜਾਂ ਰੁਪੱਇਆ ਰੋੜ ਕੇ ਕਿਉ ਜਾ ਰਹੇ ਹੋ? ਕਿਉੰ ਲੋਕਾਂ ਦਾ ਹਰ ਮਹੀਨੇ ਅਰਬਾਂ ਰੁਪੱਇਆ ਉਡਾ ਰਹੇ ਹੋ?"
ਅੱਜ ਪੂਰੇ ਦੇਸ਼ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵੀ ਕਈ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਮਾਧ 'ਤੇ ਨਤਮਸਤਕ ਹੋਣ ਪਹੁੰਚੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਅੱਜ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਫਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਸ਼ਹੀਦਾਂ ਦੀ ਧਰਤੀ ਤੋਂ ਸਹੁੰ ਚੁੱਕੀ ਸੀ…ਅੱਜ ਆਪਣੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ।
ਉਨ੍ਹਾਂ ਅੱਗ ਲਿਖਿਆ ਸ਼ਹੀਦ ਭਗਤ ਸਿੰਘ ‘ਤੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ‘ਚ ਸਰਕਾਰ ਤਰਫੋਂ ਇੱਕ Chair ਵੀ ਸਥਾਪਤ ਕਰਾਂਗੇ। ਪਿਛਲੇ 7 ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਵੀ ਦੁਬਾਰਾ ਸ਼ੁਰੂ ਕੀਤਾ ਹੈ। 46 ਨੌਜਵਾਨਾਂ ਨੂੰ ਇਨਾਮੀ ਰਾਸ਼ੀ ਦੇਵਾਂਗੇ। ਪਹਿਲਾਂ ਵਾਲਿਆਂ ਦੀ ਨੀਅਤ ‘ਚ ਹੀ ਖੋਟ ਸੀ। ਅਸੀਂ ਹਰ ਕੰਮ ਸ਼ਹੀਦਾਂ ਤੋਂ ਸੇਧ ਲੈ ਕੇ ਕਰ ਰਹੇ ਹਾਂ।