Punjab News: ਬੀਜੇਪੀ ਦੇ ਇਸ਼ਾਰੇ 'ਤੇ ਪੰਜਾਬੀ ਭਾਸ਼ਾ ਦਾ ਗਲਾ ਘੁੱਟ ਰਹੀ ਭਗਵੰਤ ਮਾਨ ਸਰਕਾਰ, ਪਰਗਟ ਸਿੰਘ ਦਾ ਵੱਡਾ ਇਲਜ਼ਾਮ
Punjab News: ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ 'ਤੇ ਹਮਲਾ ਬੋਲਿਆ ਹੈ। ਪਰਗਟ ਸਿੰਘ ਨੇ ਪੰਜਾਬ ਸਰਕਾਰ ਉੱਪਰ ਪੰਜਾਬੀ ਭਾਸ਼ਾ ਦਾ ਗਲਾ ਘੁੱਟਣ ਦਾ ਇਲਜ਼ਾਮ ਲਾਇਆ ਹੈ।
Punjab News: ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ 'ਤੇ ਹਮਲਾ ਬੋਲਿਆ ਹੈ। ਪਰਗਟ ਸਿੰਘ ਨੇ ਪੰਜਾਬ ਸਰਕਾਰ ਉੱਪਰ ਪੰਜਾਬੀ ਭਾਸ਼ਾ ਦਾ ਗਲਾ ਘੁੱਟਣ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੀਜੇਪੀ ਵੱਲੋਂ ਥੋਪੇ ਜਾ ਰਹੇ "ਇੱਕ ਦੇਸ਼, ਇੱਕ ਭਾਸ਼ਾ, ਇੱਕ ਪਾਠਕ੍ਰਮ" ਨੂੰ ਲਾਗੂ ਕਰ ਰਹੀ ਹੈ।
ਪਰਗਟ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਬੀਜੇਪੀ ਵੱਲੋਂ ਥੋਪੇ ਜਾ ਰਹੇ "ਇੱਕ ਦੇਸ਼, ਇੱਕ ਭਾਸ਼ਾ, ਇੱਕ ਪਾਠਕ੍ਰਮ" ਨੂੰ ਲਾਗੂ ਕਰਕੇ ਆਮ ਆਦਮੀ ਪਾਰਟੀ ਪੰਜਾਬੀ ਭਾਸ਼ਾ ਦਾ ਗਲਾ ਘੁੱਟ ਰਹੀ ਹੈ। ਯੂਨੀਵਰਸਿਟੀਆਂ ਵਿੱਚ ਪ੍ਰੋਫ਼ੈਸਰਾਂ ਦੀ ਘਾਟ ਦਾ ਬਹਾਨਾ ਬਣਾ ਕੇ ਪੰਜਾਬੀ ਭਾਸ਼ਾ ਦੇ ਪੀਰੀਅਡ ਹੀ ਘੱਟ ਕਰ ਦਿੱਤੇ ਗਏ ਤੇ ਬਹੁਤੇ ਸਮੈਸਟਰਾਂ ਵਿੱਚੋਂ ਲਾਜ਼ਮੀ ਪੰਜਾਬੀ ਵਿਸ਼ੇ ਨੂੰ ਖ਼ਤਮ ਕਰ ਦਿੱਤਾ ਗਿਆ ਹੈ।
BJP ਵੱਲੋਂ ਥੋਪੇ ਜਾ ਰਹੇ "ਇੱਕ ਦੇਸ਼, ਇੱਕ ਭਾਸ਼ਾ, ਇੱਕ ਪਾਠਕ੍ਰਮ" ਨੂੰ ਲਾਗੂ ਕਰਕੇ ਆਮ ਆਦਮੀ ਪਾਰਟੀ ਪੰਜਾਬੀ ਭਾਸ਼ਾ ਦਾ ਗਲਾ ਘੁੱਟ ਰਹੀ ਹੈ।
— Pargat Singh (@PargatSOfficial) November 21, 2023
ਯੂਨੀਵਰਸਿਟੀਆਂ ਵਿੱਚ ਪ੍ਰੋਫ਼ੈਸਰਾਂ ਦੀ ਘਾਟ ਦਾ ਬਹਾਨਾ ਬਣਾ ਕੇ ਪੰਜਾਬੀ ਭਾਸ਼ਾ ਦੇ ਪੀਰੀਅਡ ਹੀ ਘੱਟ ਕਰ ਦਿੱਤੇ ਗਏ ਅਤੇ ਬਹੁਤੇ ਸਮੈਸਟਰਾਂ ਵਿੱਚੋਂ ਲਾਜ਼ਮੀ ਪੰਜਾਬੀ ਵਿਸ਼ੇ ਨੂੰ ਖ਼ਤਮ ਕਰ ਦਿੱਤਾ… pic.twitter.com/fRPnrKfx8U
ਉਨ੍ਹਾਂ ਨੇ ਅੱਗੇ ਲਿਖਿਆ ਕਿ ਭਗਵੰਤ ਮਾਨ ਸਰਕਾਰ "ਪੰਜਾਬੀ ਭਾਸ਼ਾ" ਨੂੰ ਇਸ ਤਰ੍ਹਾਂ ਖ਼ਤਮ ਕਰਨ ਦੇ ਹੁਕਮ ਕਿਉਂ ਦੇ ਰਹੀ ਹੈ? ਖੇਤਰੀ ਭਾਸ਼ਾ ਤੇ ਸੱਭਿਆਚਾਰ ਦੀ ਰਾਖੀ ਕਰਨ ਦੀ ਜਗ੍ਹਾ ਸਰਕਾਰ ਚੁੱਪ ਚਪੀਤੇ ਬੀਜੇਪੀ ਦੇ ਹੁਕਮ ਲਾਗੂ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।