2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਗਠਜੋੜ ਚਰਚਾ ਵਿੱਚ ਹੈ ਜੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇਹ ਪੂਰ ਚੜ੍ਹਦਾ ਦਿਖਾਈ ਨਹੀਂ ਦਿੰਦਾ ਕਿਉਂਕਿ ਆਮ ਆਦਮੀ ਪਾਰਟੀ 13 ਦੀਆਂ 13 ਸੀਟਾਂ ਜਿੱਤਣ ਦਾ ਦਾਅਵਾ ਕਰ ਰਹੀ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਲੀਡਰ ਇਸ ਗੱਠਜੋੜ ਨੂੰ ਸਿਰੇ ਤੋਂ ਨਕਾਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪ ਨਾਲ ਇਹ ਸਮਝੌਤਾ ਨਹੀਂ ਹੋਣ ਦੇਣਗੇ।






ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਵੋਟਰ, ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਇਨ੍ਹਾਂ ਦੀ ਸਥਿਤੀ ਬਹੁਤ ਖਰਾਬ ਹੋ ਗਈ ਹੈ ਇਸ ਤੋਂ ਲਗਦਾ ਹੈ ਕਿ ਆਪ ਇੱਕ ਵੀ ਸੀਟ ਨਹੀਂ ਜਿੱਤੇਗੀ। ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦਾ ਆਪ ਨਾਲ ਕੋਈ ਸਸਮਝੌਤਾ ਨਹੀਂ ਹੋਵੇਗਾ ਤੇ ਨਾਂ ਹੀ ਉਹ ਇਸ ਨੂੰ ਹੋਣ ਦੇਣਗੇ।


ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਸੀ ਕਿ ਗਠਜੋੜ ਦੀ ਸੋਚ ਮਾੜੀ ਨਹੀਂ ਪਰ ਪੰਜਾਬ ਦੇ ਹਾਲਾਤ ਮੁਤਾਬਕ ਸੂਬੇ ਵਿੱਚ ਗਠਜੋੜ ਨਹੀਂ ਹੋ ਸਕਦਾ। ਮੈਂ ਬਿਲਕੁਲ ਵੀ ਇਸ ਦੇ ਹੱਕ ਵਿਚ ਨਹੀਂ ਤੇ ਇਸ 'ਤੇ ਮੇਰਾ ਸਟੈਂਡ ਸਪੱਸ਼ਟ ਹੈ। ਪਰਗਟ ਸਿੰਘ ਨੇ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਜੋ ਫਤਵਾ ਦਿੱਤਾ ਹੈ, ਉਹ ਵਿਰੋਧੀ ਧਿਰ ਦਾ ਹੈ। ਜੇਕਰ ਤਰਕ ਨਾਲ ਦੇਖਿਆ ਜਾਵੇ ਤਾਂ ਭਾਜਪਾ ਚੌਥੀ ਪਾਰਟੀ ਹੈ। ਜੇਕਰ ਪਹਿਲੀ ਤੇ ਦੂਜੀ ਪਾਰਟੀ ਇਕੱਠੇ ਚੋਣਾਂ ਲੜਦੀਆਂ ਹਨ ਤਾਂ ਇਹ ਕੋਈ ਤਰਕ ਦੀ ਗੱਲ ਨਹੀਂ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਜਿੱਥੇ ਵੀ ਚੋਣ ਲੜੇਗੀ ਤੇ ਜਿੱਤੇਗੀ ਤਾਂ ਉਸ ਦਾ ਇੰਡੀਆ ਗਠਜੋੜ ਵਿੱਚ ਯੋਗਦਾਨ ਜ਼ਰੂਰ ਪਾਏਗਾ। ਕਾਂਗਰਸ ਨੂੰ ਪੰਜਾਬ ਵਿੱਚ ਬਿਲਕੁਲ ਵੀ ਗਠਜੋੜ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਨਾਲ ਪਾਰਟੀ ਦਾ ਨੁਕਸਾਨ ਹੋਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।