Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Pargat Singh : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ
Pargat Singh : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਪਰਗਟ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ, ਜੋ ਸੂਬੇ ਦੇ ਹੱਕਾਂ ਅਤੇ ਹਿੱਤਾਂ ਲਈ ਡਟ ਕੇ ਲੜ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਕਈ ਯੋਗ ਆਗੂ ਮੌਜੂਦ ਹਨ ਅਤੇ ਪਾਰਟੀ ਕਿਸੇ ਆਗੂ ਨੂੰ ਜਾਤ ਦੇ ਆਧਾਰ 'ਤੇ ਨਹੀਂ ਦੇਖਦੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਜੱਟ ਸਿੱਖ ਜਾਂ ਕਿਸੇ ਹੋਰ ਜਾਤ ਦੇ ਨਜ਼ਰੀਏ ਤੋਂ ਸਿਆਸਤ ਨਹੀਂ ਕਰਦੇ, ਸਗੋਂ ਸਮਾਜਿਕ ਸਦਭਾਵਨਾ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਮੁਤਾਬਕ ਮੁੱਖ ਮੰਤਰੀ ਕਿਸੇ ਵੀ ਜਾਤ ਜਾਂ ਧਰਮ ਨਾਲ ਸਬੰਧਤ ਹੋਵੇ, ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਸਭ ਤੋਂ ਜ਼ਰੂਰੀ ਗੱਲ ਇਹ ਹੈ ਕਿ ਉਸ ਵਿੱਚ ਪੰਜਾਬ ਲਈ ਲੜਨ ਦਾ ਜਜ਼ਬਾ ਹੋਣਾ ਚਾਹੀਦਾ ਹੈ। ਪਰਗਟ ਸਿੰਘ ਨੇ ਪੰਜਾਬ ਲਈ ਇੱਕ 'ਫਾਈਟਰ ਮੁੱਖ ਮੰਤਰੀ' ਦੀ ਲੋੜ 'ਤੇ ਜ਼ੋਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਜਿਹੇ ਵਿੱਚ ਪਰਗਟ ਸਿੰਘ ਦੇ ਇਸ ਬਿਆਨ ਨੂੰ ਕਾਂਗਰਸ ਵਿੱਚ ਮੁੱਖ ਮੰਤਰੀ ਦੇ ਚਿਹਰੇ ਦੀ ਚੋਣ ਅਤੇ ਲੀਡਰਸ਼ਿਪ ਨੂੰ ਲੈ ਕੇ ਅਹਿਮ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।
ਟ੍ਰੈਂਡਿੰਗ ਟੌਪਿਕ





















