Punab News : ਰਾਮ ਰਹੀਮ ਪੰਜਾਬ 'ਚ ਸਰਗਰਮ ਹੋ ਗਿਆ ਹੈ। ਅੱਜ ਬਠਿੰਡਾ 'ਚ ਕਰਵਾਏ ਜਾ ਰਹੇ ਆਨਲਾਈਨ ਸਤਿਸੰਗ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਕਿਤੇ ਨਾ ਕਿਤੇ ਪੰਜਾਬ ਸਰਕਾਰ ਤਣਾਅ ਦਾ ਮਾਹੌਲ ਪੈਦਾ ਕਰ ਰਹੀ ਹੈ, ਜਿਸ ਨਾਲ ਪੰਜਾਬ ਦੇ ਨੁਕਸਾਨ ਹੋਣ ਦੀ ਸੰਭਾਵਨਾ ਕਾਫੀ ਵਧ ਗਈ ਹੈ। ਸਰਕਾਰ ਨੂੰ ਇਨ੍ਹਾਂ ਚੀਜ਼ਾਂ 'ਤੇ ਸਾਵਧਾਨੀ ਵਰਤਣੀ ਪਵੇਗੀ।
ਫਰੀਦਕੋਟ ਦੇ ਪਿੰਡ ਬਹਿਬਲ ਕਲਾਂ 'ਚ ਚੱਲ ਰਹੇ ਇਨਸਾਫ ਮੋਰਚੇ ਨੇ ਸਲਾਬਤਪੁਰਾ ਸਤਿਸੰਗ 'ਚ ਹਿੱਸਾ ਲੈਣ ਜਾ ਰਹੇ ਡੇਰਾ ਸਿਰਸਾ ਦੇ ਪ੍ਰੇਮੀਆਂ ਦੀਆਂ ਬੱਸਾਂ ਨੂੰ ਰੋਕਿਆ। ਪਰਗਟ ਸਿੰਘ ਨੇ ਕਿਹਾ ਕਿ ਕਦੋਂ ਤੱਕ ਕਿਸੇ ਨੂੰ ਇਨਸਾਫ ਨਹੀਂ ਮਿਲੇਗਾ। ਪਹਿਲਾਂ ਅਕਾਲੀ ਦਲ ਦੀ ਸਰਕਾਰ, ਫਿਰ ਕਾਂਗਰਸ ਸਰਕਾਰ ਨੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣ ਕਰਕੇ ਹੁਣ ਮੌਜੂਦਾ ਸਰਕਾਰ ਨੂੰ ਵੀ 10 ਤੋਂ 11 ਮਹੀਨੇ ਬੀਤ ਚੁੱਕੇ ਹਨ ਤੇ ਹਾਲਾਤ ਪਹਿਲਾਂ ਨਾਲੋਂ ਵੀ ਬਦਤਰ ਹੋ ਚੁੱਕੇ ਹਨ। ਸਰਕਾਰ ਨੂੰ ਇਨ੍ਹਾਂ ਚੀਜਾਂ 'ਤੇ ਕੰਮ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਤਲਵਾਰ ਨਾਲ ਕੇਕ ਕੱਟ ਕੇ ਇੱਕ ਹੋਰ ਵਿਵਾਦ ਖੜ੍ਹਾ ਕਰ ਦਿੱਤਾ ਸੀ ਅਤੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਵਿਚ ਉਸ ਨੇ ਜੈਵਿਕ ਸਬਜ਼ੀਆਂ ਵਜੋਂ ਤਿਰੰਗੇ ਦੀ ਪੈਟਰਨ ਵਾਲੀ ਬੋਤਲ ਦੀ ਵਰਤੋਂ ਕਰਨ ਦਾ ਡੈਮੋ ਦੇਣ ਤੋਂ ਬਾਅਦ ਹੇਠਾਂ ਸੁੱਟ ਦਿੱਤਾ ਸੀ। ਵਿਵਾਦ ਪੈਦਾ ਹੋਣ ਤੋਂ ਬਾਅਦ ਰਾਮ ਰਹੀਮ ਨੇ ਸਪੱਸ਼ਟ ਕੀਤਾ ਸੀ ਕਿ ਇਹ ਰੰਗੀਨ ਬੋਤਲਾਂ ਸਨ, ਤਿਰੰਗਾ ਨਹੀਂ।