ਪੜਚੋਲ ਕਰੋ
Advertisement
ਸਿਹਤ ਮੰਤਰੀ ਵੱਲੋਂ VC ਦਾ ਅਪਮਾਨ , ਪਰਗਟ ਸਿੰਘ ਬੋਲੇ -12ਵੀਂ ਪਾਸ ਮੰਤਰੀ ਨੇ ਵਾਈਸ ਚਾਂਸਲਰ ਦਾ ਅਪਮਾਨ ਕੀਤਾ , CM ਕਾਰਵਾਈ ਕਰੇ
ਪੰਜਾਬ ਦੇ ਨਵੇਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਵਾਰਡ ‘ਚ ਗੰਦੇ ਗੱਦੇ ‘ਤੇ ਲਿਟਾਉਣ ਦਾ ਮਾਮਲਾ ਬਹੁਤ ਗਰਮਾ ਗਿਆ ਹੈ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ : ਪੰਜਾਬ ਦੇ ਨਵੇਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਵਾਰਡ ‘ਚ ਗੰਦੇ ਗੱਦੇ ‘ਤੇ ਲਿਟਾਉਣ ਦਾ ਮਾਮਲਾ ਬਹੁਤ ਗਰਮਾ ਗਿਆ ਹੈ।
ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੂੰ ਗੰਦੇ ਗੱਦੇ ‘ਤੇ ਲੇਟਣ ਦਾ ਹੁਕਮ ਦਿੱਤਾ ਸੀ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ।
ਕਾਂਗਰਸ ਦੇ ਸਾਬਕਾ ਮੰਤਰੀ ਪਰਗਟ ਸਿੰਘ 'ਤੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 12ਵੀਂ ਪਾਸ ਮੰਤਰੀ ਨੇ ਚੋਣ ਪ੍ਰਚਾਰ ਲਈ ਵਾਈਸ ਚਾਂਸਲਰ (ਵੀਸੀ) ਦਾ ਜਨਤਕ ਤੌਰ 'ਤੇ ਅਪਮਾਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਆਪ ਲੀਡਰਸ਼ਿਪ ਨੂੰ ਇਹ ਸਮਝਣ ਦੀ ਲੋੜ ਹੈ ਕਿ ਹੁਣ ਉਹ ਵਿਰੋਧੀ ਧਿਰ ਨਹੀਂ ਹਨ, ਮਿਆਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਓਹਨਾ ਦਾ ਫਰਜ਼ ਹੈ।
ਉਨ੍ਹਾਂ ਕਿਹਾ ਕਿ ਜਿਸ ਡਾਕਟਰ ਅਤੇ ਵਾਈਸ ਚਾਂਸਲਰ ਨਾਲ ਕੱਲ੍ਹ ਸਿਹਤ ਮੰਤਰੀ ਨੇ ਦੁਰਵਿਹਾਰ ਕੀਤਾ ਸੀ, ਕੋਵਿਡ ਦੌਰਾਨ ਜਦ ਆਪ ਦਾ ਦਿੱਲੀ ਮਾਡਲ ਫੇਲ ਹੋਇਆ ਸੀ, ਇਹਨਾਂ ਡਾਕਟਰ ਸਾਹਿਬਾਨ ਦੀ ਮੇਹਨਤ ਨੇ ਹੀ ਪੰਜਾਬ ਬਚਾਇਆ ਸੀ। ਸਿਆਣੇ ਕਹਿੰਦੇ ਨੇ ਅਪਣੀ ਇੱਜ਼ਤ ਅਪਣੇ ਹੱਥ, ਸ਼ਾਇਦ ਹੁਣ ਸਮਾਂ ਆ ਗਿਆ ਹੈ ਕਿ ਹਸਪਤਾਲਾਂ ਵਿੱਚ ਗੰਦੇ ਅਤੇ ਕੰਮ ਨਾ ਕਰਨ ਵਾਲੇ ਮੈਡੀਕਲ ਉਪਕਰਣਾਂ ਨੂੰ ਡਾਕਟਰਾਂ ਵੱਲੋਂ ਸਿਹਤ ਵਿਭਾਗ ਦੇ ਸਾਹਮਣੇ ਸੁੱਟ ਦਿਤਾ ਜਾਵੇ ਅਤੇ ਸਰਕਾਰ ਤੋਂ ਵਧੀਆ ਉਪਕਰਣ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਕਿਹਾ ਜਾਵੇ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਗਏ ਸਨ। ਇਸ ਦੌਰਾਨ ਸਿਹਤ ਮੰਤਰੀ ਜੌੜਾਮਾਜਰਾ ਇਕ ਵਾਰਡ ‘ਚ ਬੈੱਡ ‘ਤੇ ਪਏ ਇਕ ਫਟੇ ਹੋਏ ਪੁਰਾਣੇ ਗੱਦੇ ਨੂੰ ਦੇਖ ਕੇ ਭੜਕ ਗਏ। ਇਸ ਦੌਰਾਨ ਉਨ੍ਹਾਂ ਦੇ ਨਾਲ ਮੌਜੂਦ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਡਾ: ਰਾਜ ਬਹਾਦਰ ਨੂੰ ਇਸ ਗੱਦੇ ‘ਤੇ ਲੇਟਣ ਲਈ ਕਿਹਾ ਗਿਆ ਅਤੇ ਉਨ੍ਹਾਂ ਨਾਲ ਬੁਰਾ ਵਿਵਹਾਰ ਕੀਤਾ।
ਸਿਹਤ ਮੰਤਰੀ ਦੇ ਵਿਵਹਾਰ ਤੋਂ ਦੁਖੀ ਹੋ ਕੇ ਫਰੀਦਕੋਟ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਾਈਸ ਚਾਂਸਲਰ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ’ਚ ਪਹਿਲੀ ਵਾਰ ਅਜਿਹੇ ਬੁਰੇ ਵਿਵਹਾਰ ਦਾ ਸਾਹਮਣਾ ਕੀਤਾ ਹੈ, ਜਿਸ ਤੋਂ ਨਿਰਾਸ਼ ਹੋ ਕੇ ਉਹ ਅਸਤੀਫਾ ਦੇ ਰਹੇ ਹਨ।
Cheap theatrics of Aam Aadmi Party never ceases. Today the Vice Chancellor of Baba Farid Medical University,Raj Bahadur Singh was publicly humiliated by the Health minister Chetan Singh Jouramajra (+2 Pass).This type of mob behaviour will only demoralise our medical staff. pic.twitter.com/ZGJCbEPjhm
— Pargat Singh (@PargatSOfficial) July 29, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement