ਪੜਚੋਲ ਕਰੋ

Punjab News: ‘ਆਪਣੀ ਸਿਆਸੀ ਰੈਲੀ ਲਈ ਕਿਉਂ ਕਰ ਰਹੇ ਹੋ ਬੱਚਿਆ ਦਾ ਨੁਕਸਾਨ ? ਹਰਜੋਤ ਬੈਂਸ ਕਰਨਗੇ ਕਾਰਵਾਈ !’

Punjab News: ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਆਪਣੀਆਂ ਮੰਗਾਂ ਲਈ ਮਿਲਣ ਆਏ ਅਧਿਆਪਕਾਂ ਨੂੰ ਜਲੀਲ ਕਰਨ ਵਾਲੇ ਹਰਜੋਤ ਬੈਂਸ ਹੁਣ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਨ ਵਾਲੀ ਰੈਲੀ ਖਿਲਾਫ ਬੋਲਣਗੇ, ਕਾਰਵਾਈ ਕਰਣਗੇ?ਜੇ

Punjab News: ਆਮ ਆਦਮੀ ਪਾਰਟੀ ਵੱਲੋਂ 17 ਦਸੰਬਰ ਨੂੰ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਮੌੜ ਵਿੱਚ ਰੱਖੀ ਰੈਲੀ ਤੋਂ ਪਹਿਲਾਂ 16 ਦਸੰਬਰ ਨੂੰ ਮੌੜ ਹਲਕੇ ਦੇ ਅੱਧੀ ਦਰਜਨ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਪਰ ਬਾਅਦ ਵਿੱਚ ਇਹ ਹੁਕਮ ਵਾਪਸ ਲੈ ਲਿਆ। ਇਸ ਤੋਂ ਬਾਅਦ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕੀਤਾ ਜਾ ਰਿਹਾ ਹੈ।

ਇਸ ਨੂੰ ਲੈ ਕੇ ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਆਪਣੀਆਂ ਮੰਗਾਂ ਲਈ ਮਿਲਣ ਆਏ ਅਧਿਆਪਕਾਂ ਨੂੰ ਜਲੀਲ ਕਰਨ ਵਾਲੇ ਹਰਜੋਤ ਬੈਂਸ ਹੁਣ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਨ ਵਾਲੀ ਰੈਲੀ ਖਿਲਾਫ ਬੋਲਣਗੇ, ਕਾਰਵਾਈ ਕਰਣਗੇ?ਜੇ ਆਮ ਆਦਮੀ ਪਾਰਟੀ ਨੇ ਸਿਆਸੀ ਰੈਲੀ ਕਰਨੀ ਹੈ ਤਾਂ ਬੱਚਿਆਂ ਦਾ ਨੁਕਸਾਨ ਕਿਉਂ ਕਰ ਰਹੇ ਹੋ? ਜੇ ਰੈਲੀ ਲਈ ਸਕਿਓਰਟੀ ਰੱਖਣੀ ਹੈ ਤਾਂ ਆਪਣੇ ਘਰਾਂ ਵਿੱਚ ਰੱਖੋ, ਸਕੂਲਾਂ ਅਤੇ ਅਧਿਆਪਕਾਂ ਨੂੰ ਕਿਉਂ ਪ੍ਰੇਸ਼ਾਨ ਕਰ ਰਹੇ ਹੋ?

ਇਸ ਤੋਂ ਪਹਿਲਾਂ ਪਰਗਟ ਸਿੰਘ ਨੇ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਕਿਓਰਟੀ ਲਈ ਹਲਕਾ ਮੌੜ ਦੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦੇ ਹੁਕਮ ਦਿੱਤੇ ਗਏ ਹਨ। ਮੁਰਗੀ ਪਾਲਣ ਦੀ ਸਲਾਹ ਦੇਣ ਵਾਲੇ ਖੁਦ ਲੋਕਾਂ ਵਿੱਚ ਜਾਣ ਤੋਂ ਤਾਂ ਡਰਦੇ ਹੀ ਨੇ ਪਰ ਸਿਆਸੀ ਰੈਲੀਆਂ ਲਈ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਨ ਅਤੇ ਅਧਿਆਪਕਾਂ/ਸਕੂਲਾਂ ਦੀ ਦੁਰਵਰਤੋਂ ਕਰਨ ਦੇ ਤਾਨਾਸ਼ਾਹੀ ਹੁਕਮ ਜ਼ਾਰੀ ਕਰ ਰਹੇ ਹਨ।  ਕੀ ਆਮ ਆਦਮੀ ਪਾਰਟੀ ਦੀ ਸਿਆਸੀ ਰੈਲੀ ਬੱਚਿਆਂ ਦੀ ਪੜ੍ਹਾਈ ਤੋਂ ਜ਼ਿਆਦਾ ਜ਼ਰੂਰੀ ਹੈ?

ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਰੱਖਿਆ ਦਸਤੇ ਠਹਿਰਨ ਵਾਸਤੇ ਵੀਰਵਾਰ ਦੇਰ ਸ਼ਾਮ ਹੀ ਸਕੂਲਾਂ ਵਿੱਚ ਪੁੱਜ ਗਏ ਸਨ। ਇਸ ਲਈ ਇਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਫੁਰਮਾਨ ਜਾਰੀ ਕਰ ਦਿੱਤਾ ਗਿਆ ਸੀ। ਇਸ ਮਗਰੋਂ ਅੱਜ ਜਿਲ੍ਹਾ ਸਿੱਖਿਆ ਦਫਤਰ ਨੇ ਛੁੱਟੀ ਰੱਦ ਕਰਨ ਦੀ ਗੱਲ ਕਹੀ ਹੈ। ਉਪ ਜ਼ਿਲ੍ਹਾ ਸਿੱਖਿਆ ਅਫਸਰ ਇਕਬਾਲ ਸਿੰਘ ਬੁੱਟਰ ਨੇ ਪੁਸ਼ਟੀ ਕਰਦੇ ਹੋਏ ਕਿਹਾ ਕਿ ਛੁੱਟੀ ਰੱਦ ਕਰ ਦਿੱਤੀ ਗਈ ਹੈ। 16 ਦਸੰਬਰ ਨੂੰ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਹੈ। ਸੁਰੱਖਿਆ ਦਸਤੇ ਨੂੰ ਬਦਲਵੇਂ ਪ੍ਰਬੰਧ ਕਰਕੇ ਵੱਖਰੇ ਕਮਰੇ ਦਿੱਤੇ ਜਾ ਰਹੇ ਹਨ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget