ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਪਰਗਟ ਸਿੰਘ ਨੇ 'ਆਪ' ਨੂੰ ਘੇਰਿਆ, ਬੋਲੇ, ਲੋਕ ਸਭਾ ਚੋਣਾਂ ਕਰਕੇ ਬੀਜੇਪੀ ਨਾਲ ਮਿਲ ਕੇ ਸਭ ਹੋਇਆ...
ਪਰਗਟ ਸਿੰਘ ਨੇ ਕਿਹਾ ਕਿ ਜਿਸ ਤਰੀਕੇ ਨਾਲ ਸਭ ਕੁਝ ਹੋਇਆ ਹੈ, ਉਸ ਤੋਂ ਸਪਸ਼ਟ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਨੂੰ ਸਥਾਪਤ ਕੀਤਾ ਜਾ ਰਿਹਾ ਹੈ। ਪਰਗਟ ਸਿੰਘ ਨੇ ਸਵਾਲ ਉਠਾਇਆ ਕਿ ਇੰਨੀ ਵੱਡੀ ਪੁਲਿਸ...
Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਕਾਂਗਰਸੀ ਲੀਡਰ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਘਟਨਾਕ੍ਰਮ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ।
ਪਰਗਟ ਸਿੰਘ ਨੇ ਕਿਹਾ ਕਿ ਜਿਸ ਤਰੀਕੇ ਨਾਲ ਸਭ ਕੁਝ ਹੋਇਆ ਹੈ, ਉਸ ਤੋਂ ਸਪਸ਼ਟ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਨੂੰ ਸਥਾਪਤ ਕੀਤਾ ਜਾ ਰਿਹਾ ਹੈ। ਪਰਗਟ ਸਿੰਘ ਨੇ ਸਵਾਲ ਉਠਾਇਆ ਕਿ ਇੰਨੀ ਵੱਡੀ ਪੁਲਿਸ ਫੋਰਸ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਭੱਜਣ ਵਿੱਚ ਕਿਵੇਂ ਕਾਮਯਾਬ ਹੋ ਗਿਆ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਅਜਿਹਾ ਬਿਰਤਾਂਤ ਰਚਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਠੀਕ ਨਹੀਂ।
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਵਿਰੋਧੀ ਕੰਮ ਕਰਨ ਵਾਲਿਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਪਰ ਆਮ ਸਿੱਖਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੀ ਲੋੜ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
