Parkash Badal letter: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਦਿੱਤੇ ਸਪੱਸ਼ਟੀਕਰਨ ਦਾ ਵਿਸ਼ਾ ਪੰਜਾਬ ਦੀ ਸਿਆਸੀਤ ਵਿੱਚ ਕਾਫ਼ੀ ਗਰਮਾ ਰਿਹਾ ਹੈ। ਇਸ ਸਪੱਸ਼ਟੀਕਰਨ ਨੂੰ ਜਨਤਕ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਪੱਸ਼ਟੀਕਰਨ ਤੋਂ ਬਾਅਦ ਸੁਖਬੀਰ ਬਾਦਲ ਦੇ ਪਿਤਾ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਇੱਥ ਚਿੱਠੀ ਵੀ ਵਾਇਰਲ ਹੋ ਰਹੀ ਹੈ ਜੋ ਸਾਲ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਲਿਖੀ ਗਈ ਸੀ। ਇਸ ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਮਨ ਦੀ ਪੀੜਾਂ ਜਾਹਰ ਕੀਤੀ ਸੀ। 


ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਕਤੂਬਰ 2015 ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਦਿੱਤਾ ਪੱਤਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਪੱਤਰ ਵਿੱਚ ਉਸ ਵੇਲੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਉਨ੍ਹਾਂ ਆਪਣੇ ਮਨ ਦੀ ਪੀੜਾ ਪ੍ਰਗਟਾਈ ਸੀ। ਸਤੰਬਰ 2015 ਵਿੱਚ ਬੇਅਦਬੀ ਦੀਆਂ ਵੱਡੀਆਂ ਘਟਨਾਵਾਂ ਵਾਪਰੀਆਂ ਸਨ ਅਤੇ ਉਸ ਵੇਲੇ ਦੀ ਅਕਾਲੀ ਸਰਕਾਰ ਵੱਲੋਂ ਦੋਸ਼ੀਆਂ ਨੂੰ ਕਾਬੂ ਨਾ ਕਰਨ ਸਬੰਧੀ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਉਂਗਲ ਉੱਠੀ ਸੀ।


ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 17 ਅਕਤੂਬਰ 2015 ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਹ ਪੱਤਰ ਸੌਂਪਿਆ ਸੀ। ਉਨ੍ਹਾਂ ਲਿਖਿਆ, "ਪੰਜਾਬ ਦਾ ਪ੍ਰਸ਼ਾਸਨਿਕ ਮੁਖੀ ਹੋਣ ਕਾਰਨ ਵਾਪਰ ਰਹੇ ਅਜਿਹੇ ਅਣਕਿਆਸੇ ਘਟਨਾਕ੍ਰਮ ਦਾ ਪੂਰਾ ਅਹਿਸਾਸ ਹੈ। ਮੈਂ ਸੌਂਪੇ ਫਰਜ਼ਾਂ ਦੀ ਪਾਲਣਾ ਪੂਰੀ ਤਨਦੇਹੀ ਅਤੇ ਸ਼ਿੱਦਤ ਨਾਲ ਕਰਨ ਦਾ ਯਤਨ ਕੀਤਾ ਹੈ ਪਰ ਸਿਦਕਦਿਲੀ ਨਾਲ ਆਪਣੇ ਫਰਜ਼ਾਂ ਦੀ ਪਾਲਣਾ ਕਰਦਿਆਂ ਕਈ ਵਾਰ ਅਜਿਹਾ ਕੁਝ ਵਾਪਰ ਜਾਂਦਾ ਹੈ, ਜੋ ਕਿਆਸ ਤੋਂ ਬਾਹਰ ਹੁੰਦਾ ਹੈ, ਜਿਸ ਨਾਲ ਤੁਹਾਡੇ ਮਨ ਨੂੰ ਗਹਿਰੀ ਪੀੜਾ ਚ ਲੰਘਣਾ ਪੈਂਦਾ ਹੈ ਅਤੇ ਤੁਸੀਂ ਆਤਮਿਕ ਤੌਰ 'ਤੇ ਝੰਜੋੜੇ ਜਾਂਦੇ ਹੋ। 


ਤੁਹਾਡੇ ਅੰਦਰ ਪਸ਼ਚਾਤਾਪ ਦੀ ਭਾਵਨਾ ਪ੍ਰਬਲ ਹੋ ਜਾਂਦੀ ਹੈ।" ਮਰਹੂਮ ਮੁੱਖ ਮੰਤਰੀ ਨੇ ਪੱਤਰ 'ਚ ਅੱਗੇ ਲਿਖਿਆ, "ਅਜਿਹੇ ਸਮੇਂ ਉਹ ਵੀ ਅੰਤਰਮਨ ਦੀ ਪੀੜਾ 'ਚ ਲੰਘ ਰਹੇ ਹਨ। ਅਜਿਹੀ ਭਾਵਨਾ ਨੂੰ ਲੈ ਕੇ ਉਹ ਗੁਰੂ ਦਰ `ਤੇ ਨਤਮਸਤਕ ਹੋ ਰਹੇ ਹਨ ਅਤੇ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਬਲ ਬਖਸ਼ਣ ਅਤੇ ਮਿਹਰ ਕਰਨ।"  


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial