Kotkapura Goli Kand: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਦੋਵਾਂ ਬਾਦਲਾਂ ਨੇ 5-5 ਲੱਖ ਦੇ ਜ਼ਮਾਨਤਨਾਮੇ ਭਰੇ ਤੇ ਚਲੇ ਗਏ। ਇਸ ਮੌਕੇ ਲੋਕ ਸਭਾ ਮੈਂਬਰ ਹਰਸਿਮਰਤ ਬਾਦਲ ਤੇ ਬਿਕਰਮ ਮਜੀਠੀਆ ਵੀ ਉਨ੍ਹਾਂ ਨਾਲ ਸਨ।


ਇਹ ਵੀ ਪੜ੍ਹੋ : : ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਦੀ NRI ਪਤਨੀ ਕਿਰਨਦੀਪ ਕੌਰ, ਹਾਲ ਹੀ 'ਚ ਹੋਇਆ ਸੀ ਵਿਆਹ

ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਦੋਵੇਂ ਬਾਦਲ ਅੱਜ ਪਹਿਲੀ ਵਾਰ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਖ਼ਿਲਾਫ਼ ਕੋਟਕਪੂਰਾ ਗੋਲੀ ਕਾਂਡ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿੱਚ ਬਾਦਲਾਂ ਸਣੇ 6 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ। ਇਨ੍ਹਾਂ ਕੇਸਾਂ ਵਿੱਚ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਅਗਾਊਂ ਜ਼ਮਾਨਤ ਵੀ ਮਿਲ ਚੁੱਕੀ ਹੈ।


ਇਹ ਵੀ ਪੜ੍ਹੋ : ਅੰਮ੍ਰਿਤਪਾਲ ਨਹੀਂ ਆਇਆ ਪੁਲਿਸ ਦੇ ਹੱਥ, ਬੁਲੇਟ ਸਣੇ ਦੋ ਹੋਰ ਮੋਟਰਸਾਈਕਲ ਬਰਾਮਦ

ਦਰਅਸਲ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਵੀਰਵਾਰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਵਾਸਤੇ ਸੰਮਨ ਜਾਰੀ ਕੀਤੇ ਸਨ। ਜਾਂਚ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਅਦਾਲਤ ਦੇ ਸੰਮਨ ਪ੍ਰਾਪਤ ਕਰ ਲਏ ਸਨ।


 ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਘਿਰੇ ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਸੀ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ (Bail to Sukhbir Badal) ਕਰ ਲਈ ਸੀ। ਕਾਬਿਲੇਗੌਰ ਹੈ ਕਿ ਕੋਟਕਪੂਰਾ ਗੋਲੀ ਕਾਂਡ 'ਚ ਸੰਮਨ ਮਿਲਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।