Kotakpura Goli Kand: ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਚਾਰਜਸ਼ੀਟ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਦੌਰਾਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ 14 ਮਾਰਚ ਨੂੰ ਸੁਣਵਾਈ ਹੋਵੇਗੀ।


 

ਦੱਸ ਦੇਈਏ ਕਿ ਫਰੀਦਕੋਟ ਦੀ ਅਦਾਲਤ ਵੱਲੋਂ ਕੋਟਕਪੂਰਾ ਗੋਲੀਕਾਂਡ ‘ਚ ਪੇਸ਼ ਕੀਤੀ ਗਈ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ , ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ , ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਤੋਂ ਇਲਾਵਾ 5 ਪੁਲਿਸ ਅਧਿਕਾਰੀਆਂ ਨੂੰ ਆਪਣਾ ਪੱਖ ਰੱਖਣ ਲਈ 23 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। 

 


 


ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਐਸਆਈਟੀ ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਦੱਸ ਦਈਏ ਕਿ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

 

ਇਸ ਚਾਰਜਸ਼ੀਟ ਵਿੱਚ ਪ੍ਰਕਾਸ਼ ਸਿੰਘ ਬਾਦਲ , ਸੁਖਬੀਰ ਸਿੰਘ ਬਾਦਲ , ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਣੇ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਸਨ।


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।