ਪੜਚੋਲ ਕਰੋ

ਵੱਡੇ ਬਾਦਲ ਗਾਹ ਰਹੇ ਪਿੰਡਾਂ ਦੇ ਰਾਹ, ਟਕਸਾਲੀਆਂ ਨੂੰ ਸਾਥ ਨਾ ਛੱਡਣ ਦੀ ਦੁਹਾਈ

ਸ੍ਰੀ ਮੁਕਤਸਰ ਸਾਹਿਬ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਪਟਿਆਲਾ ਰੈਲੀ ਨੂੰ ਕਾਮਯਾਬ ਕਰਨ ਲਈ ਲਗਾਤਾਰ 5ਵੇਂ ਦਿਨ ਆਪਣੇ ਹਲਕੇ ਦੇ ਲੋਕਾਂ ਨੂੰ ਮਿਲ ਰਹੇ ਹਨ। ਬਾਦਲ ਦੇ ਪਿਛਲੇ ਦਿਨਾਂ ਵਿੱਚ ਕੀਤੇ ਦੌਰਿਆਂ ਦਾ ਅਸਰ ਉਨ੍ਹਾਂ ਦੇ ਪੁਰਾਣੇ ਸਾਥੀ ਤੇ ਟਕਸਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀਆਂ ਅਹੁਦੇਦਾਰੀਆਂ ਤਿਆਗ ਕੇ ਬਿਲਕੁਲ ਹੀ ਘਟਾ ਦਿੱਤਾ ਹੈ। ਬਾਦਲ ਨੇ ਢੀਂਡਸਾ ਵੱਲੋਂ ਦਿੱਤੇ ਅਸਤੀਫ਼ੇ ਬਾਰੇ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ, ਪਰ ਉਹ ਸਾਡੀ ਪਾਰਟੀ ਦੇ ਚੰਗੇ ਤੇ ਸੀਨੀਅਰ ਲੀਡਰ ਹਨ ਤੇ ਉਨ੍ਹਾਂ ਦਾ ਪਾਰਟੀ ਨੂੰ ਬਹੁਤ ਯੋਗਦਾਨ ਹੈ। ਬਾਦਲ ਨੇ ਕਿਹਾ ਕਿ ਮੇਰੇ ਉਨ੍ਹਾਂ ਨਾਲ ਚੰਗੇ ਰਿਸ਼ਤੇ ਹਨ ਤੇ ਉਨ੍ਹਾਂ ਦੀ ਛੋਟੀ ਜਿਹੀ ਰਾਏ ਹੀ ਬਹੁਤ ਕੰਮ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਟੀਚਰ ਸਾਬ੍ਹ ਨੂੰ ਅਪੀਲ ਕਰਾਂਗਾ ਕਿ ਉਹ ਪਾਰਟੀ ਨਾਲ ਬਣੇ ਰਹਿਣ। ਬਾਦਲ ਨੇ ਇਹ ਵੀ ਕਿਹਾ ਕਿ ਉਹ ਆਪਣੀ ਪਾਰਟੀ ਦੇ ਸਾਰੇ ਸੀਨੀਅਰ ਲੀਡਰਾਂ ਨੂੰ ਅਪੀਲ ਕਰਦੇ ਹਨ ਕਿ ਇੱਕਜੁੱਟ ਹੋ ਕੇ ਲੜਾਈ ਲੜਨੀ ਚਾਹੀਦੀ ਹੈ ਤੇ ਸਾਡੀ ਜ਼ਿੰਮੇਵਾਰੀ ਹੈ ਕਿ ਕਿਸੇ ਨੂੰ ਭੱਜਣਾ ਨਹੀਂ ਚਾਹੀਦਾ। ਦੱਸਣਯੋਗ ਹੈ ਕਿ ਢੀਂਡਸਾ ਵੱਲੋਂ ਮਿਲੇ ਝਟਕੇ ਤੋਂ ਬਾਅਦ ਅਕਾਲੀ ਦਲ ਦੇ ਕੁਝ ਸੀਨੀਅਰ ਲੀਡਰਾਂ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫ਼ਰੰਸ ਰੱਖੀ ਹੈ, ਜਿਸ ਦਾ ਵਿਸ਼ਾ ਗੁਪਤ ਹੀ ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੇਵਾ ਸਿੰਘ ਸੇਖਵਾਂ ਵਰਗੇ ਦਿੱਗਜ ਅਕਾਲੀ ਲੀਡਰ ਬਾਗ਼ੀ ਫੈਸਲਾ ਲੈ ਸਕਦੇ ਹਨ। ਅੱਜ ਆਪਣੇ ਜੱਦੀ ਹਲਕੇ ਲੰਬੀ ਦੇ ਦਰਜਣ ਭਰ ਪਿੰਡਾਂ ਦਾ ਦੌਰਾ ਕਰਦੇ ਹੋਏ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਹਾ ਸੀ ਕਿ ਘਰ-ਘਰ ਨੌਕਰੀ ਦਿੱਤੀ ਜਾਵੇਗੀ ਤੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕਿਹਾ ਸੀ ਕਿ ਨਸ਼ੇ ਖ਼ਤਮ ਕੀਤੇ ਜਾਣਗੇ, ਪਰ ਇਹ ਸਭ ਝੂਠ ਨਿਕਲਿਆ। ਹਾਲਾਂਕਿ, ਆਪਣੀ ਸੱਤਾ ਦੌਰਾਨ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਇਹ ਦਾਅਵਾ ਕਰਦੇ ਰਹੇ ਸਨ ਕਿ ਪੰਜਾਬ ਵਿੱਚ ਨਸ਼ਾ ਨਹੀਂ, ਇਹ ਸਭ ਵਿਰੋਧੀਆਂ (ਕਾਂਗਰਸ ਤੇ 'ਆਪ') ਦੀ ਸੂਬੇ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੇ ਤੇ ਕਾਂਗਰਸ ਮੁੜ ਤੋਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਖ਼ਤਰੇ ਵਿੱਚ ਪਾ ਰਹੀ ਹੈ। ਇੱਥੇ ਉਨ੍ਹਾਂ ਫਿਰ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਬਹੁਤ ਧੱਕੇਸ਼ਾਹੀ ਕੀਤੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget