(Source: ECI/ABP News)
ਪ੍ਰਕਾਸ਼ ਸਿੰਘ ਬਾਦਲ ਨੇ ਇਨੈਲੋ ਰੈਲੀ 'ਚ ਕੀਤੀ ਅਪੀਲ, ਖੇਤਰੀ ਪਾਰਟੀਆਂ ਦੀ ਸਰਕਾਰ ਬਣਾਓ
ਅੱਜ ਇਨੈਲੋ ਰੈਲੀ 'ਚ ਪਹੁੰਚੇ ਸ੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਖੇਤਰੀ ਪਾਰਟੀਆਂ ਦੀ ਆਪਣੇ ਆਪਣੇ ਸੂਬੇ 'ਚ ਸਰਕਾਰ ਬਣਾਉਣ ਦੀ ਲੋੜ ਹੈ।
![ਪ੍ਰਕਾਸ਼ ਸਿੰਘ ਬਾਦਲ ਨੇ ਇਨੈਲੋ ਰੈਲੀ 'ਚ ਕੀਤੀ ਅਪੀਲ, ਖੇਤਰੀ ਪਾਰਟੀਆਂ ਦੀ ਸਰਕਾਰ ਬਣਾਓ Parkash Singh Badal appeals at rally to form a government of regional parties ਪ੍ਰਕਾਸ਼ ਸਿੰਘ ਬਾਦਲ ਨੇ ਇਨੈਲੋ ਰੈਲੀ 'ਚ ਕੀਤੀ ਅਪੀਲ, ਖੇਤਰੀ ਪਾਰਟੀਆਂ ਦੀ ਸਰਕਾਰ ਬਣਾਓ](https://feeds.abplive.com/onecms/images/uploaded-images/2021/09/25/a42c232a94b5505307f955f3f6dd1ab8_original.jpg?impolicy=abp_cdn&imwidth=1200&height=675)
ਜੀਂਦ: ਅੱਜ ਇਨੈਲੋ ਰੈਲੀ 'ਚ ਪਹੁੰਚੇ ਸ੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਖੇਤਰੀ ਪਾਰਟੀਆਂ ਦੀ ਆਪਣੇ ਆਪਣੇ ਸੂਬੇ 'ਚ ਸਰਕਾਰ ਬਣਾਉਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਜੋ ਲੋਕ ਦਿੱਲੀ ਬੈਠੇ ਹਨ ਉਨ੍ਹਾਂ ਦੀ ਸਰਕਾਰ ਬਣਾਉਣ ਦਾ ਕੀ ਫਾਇਦਾ? ਉਹ ਪਿੰਡ ਦਿਆਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਕਿਵੇਂ ਜਾਣਨਗੇ?
ਪ੍ਰਕਾਸ਼ ਸਿੰਘ ਬਾਦਲ ਨੇ ਮੰਚ 'ਤੇ ਬੈਠੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀਆਂ ਖੇਤਰੀ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਇਕੱਠੇ ਨਹੀਂ ਹੋਣਗੇ, ਉਦੋਂ ਤੱਕ ਕੁੱਝ ਨਹੀਂ ਬਣੇਗਾ।ਪਹਿਲਾਂ ਵੀ ਇਸ ਮੁੱਦੇ 'ਤੇ ਚਰਚਾ ਹੋਈ ਸੀ, ਉਦੋਂ ਜਨਤਾ ਦਲ ਸਾਹਮਣੇ ਆਈ ਸੀ ਅਤੇ ਉਸ ਦਾ ਰਾਜ ਵੀ ਆਈਆ ਸੀ।
ਜੀਂਦ ਵਿੱਚ ਹੋਈ ਇਸ ਰੈਲੀ ਵਿੱਚ ਇਨੈਲੋ ਵੱਲੋਂ ਸਾਬਕਾ ਉੱਪ ਪ੍ਰਧਾਨ ਮੰਤਰੀ ਸਵ. ਚੌਧਰੀ ਦੇਵੀਲਾਲ ਦੀ 108ਵੀਂ ਜਯੰਤੀ ਮਨਾਈ ਗਈ।ਇਸ ਦੌਰਾਨ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਵੀ ਪਹੁੰਚੇ ਸੀ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)