Punjab News: ਪੀਐਮ ਮੋਦੀ ਦੀ ਸੁਰੱਖਿਆ ਦੇ ਰੌਲੇ 'ਤੇ ਬੋਲੇ ਬਾਦਲ, ਚੰਨੀ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੀਐਮ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਕਰਨ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੂਬਾ ਫੇਰੀ ਦੌਰਾਨ ਕਿਸੇ ਕਿਸਮ ਦੀ ਰੁਕਾਵਟ ਨਹੀਂ ਆਉਣੀ ਚਾਹੀਦੀ ਸੀ।
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੀਐਮ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਕਰਨ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੂਬਾ ਫੇਰੀ ਦੌਰਾਨ ਕਿਸੇ ਕਿਸਮ ਦੀ ਰੁਕਾਵਟ ਨਹੀਂ ਆਉਣੀ ਚਾਹੀਦੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬੇ ਦੀ ਜ਼ਿੰਮੇਵਾਰੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ਪਹੁੰਚੇ ਸੀ ਪਰ ਫ਼ਿਰੋਜ਼ਪੁਰ ਜਾਂਦੇ ਸਮੇਂ ਕਿਸਾਨਾਂ ਦੇ ਵਿਰੋਧ ਕਾਰਨ ਪੀਐਮ ਮੋਦੀ ਨੂੰ ਫਲਾਈਓਵਰ 'ਤੇ 20 ਮਿੰਟ ਤੱਕ ਇੰਤਜ਼ਾਰ ਕਰਨਾ ਪਿਆ ਤੇ ਉਹ ਰੈਲੀ ਕੀਤੇ ਬਿਨਾਂ ਹੀ ਦਿੱਲੀ ਪਰਤ ਗਏ।
ਬਾਦਲ ਨੇ ਫਿਰੋਜ਼ਪੁਰ ਰੈਲੀ ਵਿੱਚ ਘੱਟ ਹਾਜ਼ਰੀ ਦਾ ਮੁੱਦਾ ਵੀ ਉਠਾਇਆ, ਜਿਵੇਂ ਕਿ ਸੱਤਾਧਾਰੀ ਕਾਂਗਰਸ ਨੇ ਪਹਿਲਾਂ ਕਿਹਾ ਸੀ। ਬਾਦਲ ਨੇ ਕਿਹਾ ਕਿ 'ਰੈਲੀ 'ਚ ਕੋਈ ਭੀੜ ਨਹੀਂ ਸੀ। ਲੋਕ ਰੈਲੀ ਵਿੱਚ ਨਹੀਂ ਗਏ ਪਰ ਫਿਰ ਵੀ ਮੈਂ ਕਹਿੰਦਾ ਹਾਂ ਕਿ ਜੋ ਵੀ ਪ੍ਰਧਾਨ ਮੰਤਰੀ ਹੋਵੇ, ਉਸ ਦੇ ਪ੍ਰੋਗਰਾਮ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਹੀਂ ਹੋਣੀ ਚਾਹੀਦੀ।
ਕਿਸਾਨਾਂ ਨਾਲ ਬੇਇਨਸਾਫ਼ੀ ਹੋਣ ਦਾ ਦੋਸ਼ ਲਾਇਆ
ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਨੂੰ ਪਸੰਦ ਨਹੀਂ ਕਰਦੇ। “ਉੱਥੇ ਕੋਈ ਭੀੜ ਨਹੀਂ ਸੀ ਕਿਉਂਕਿ ਲੋਕ ਇਸ ਪਾਰਟੀ ਨੂੰ ਪਸੰਦ ਨਹੀਂ ਕਰਦੇ। ਭਾਰਤੀ ਜਨਤਾ ਪਾਰਟੀ ਨੇ ਕਿਸਾਨ ਵਰਗ ਨਾਲ ਬੇਇਨਸਾਫ਼ੀ ਕੀਤੀ ਹੈ।
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੇ ਕਿਸੇ ਵੀ ਕਦਮ ਦਾ ਵਿਰੋਧ ਕਰੇਗੀ। ਸੁਖਬੀਰ ਸਿੰਘ ਬਾਦਲ ਨੇ ਹਾਲਾਂਕਿ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।