ਪੜਚੋਲ ਕਰੋ
Advertisement
Prakash Singh Badal Died : PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਜਤਾਇਆ ਦੁੱਖ ,ਇਕੱਠਿਆਂ ਦੀ ਤਸਵੀਰ ਕੀਤੀ ਸ਼ੇਅਰ
Parkash Singh Badal Death : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਦੇਹਾਂਤ 'ਤੇ PM ਮੋਦੀ (PM Modi) ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ
Parkash Singh Badal Death : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਦੇਹਾਂਤ 'ਤੇ PM ਮੋਦੀ (PM Modi) ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਨਿੱਜੀ ਘਾਟਾ ਹੈ। ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀ ਸਾਂਝ ਦੀਆਂ ਤਸਵੀਰ ਵੀ ਸਾਂਝੀ ਕੀਤੀ ਹੈ।
Extremely saddened by the passing away of Shri Parkash Singh Badal Ji. He was a colossal figure of Indian politics, and a remarkable statesman who contributed greatly to our nation. He worked tirelessly for the progress of Punjab and anchored the state through critical times. pic.twitter.com/scx2K7KMCq
— Narendra Modi (@narendramodi) April 25, 2023
ਪੀਐਮ ਮੋਦੀ ਨੇ ਕਿਹਾ, “ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ਤੋਂ ਬਹੁਤ ਦੁਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਮਹਾਨ ਸ਼ਖਸੀਅਤ ਸਨ। ਉਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਔਖੇ ਸਮੇਂ ਵਿੱਚ ਸੂਬੇ ਦਾ ਸਾਥ ਦਿੱਤਾ।
ਪੀਐਮ ਮੋਦੀ ਨੇ ਅੱਗੇ ਕਿਹਾ, “ਪ੍ਰਕਾਸ਼ ਸਿੰਘ ਬਾਦਲ ਦਾ ਜਾਣਾ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਓਂ ਜੁੜਿਆ ਹੋਇਆ ਹਾਂ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਮੈਨੂੰ ਕਈ ਵਾਰਤਾਲਾਪ ਯਾਦ ਹਨ, ਜਿਨ੍ਹਾਂ ਵਿਚ ਉਨ੍ਹਾਂ ਦੀ ਬੁੱਧੀਮਾਨੀ ਹਮੇਸ਼ਾ ਸਾਫ਼ ਦਿਖਾਈ ਦਿੰਦੀ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ ਹੈ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ 95 ਸਾਲਾਂ ਦੇ ਸਨ। ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਕਰੀਬ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਬਾਦਲ ਨੇ ਅੱਜ ਰਾਤ ਕਰੀਬ 8 ਵਜੇ ਆਖਰੀ ਸਾਹ ਲਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਲੁਧਿਆਣਾ
ਦੇਸ਼
Advertisement