ਪੜਚੋਲ ਕਰੋ
Advertisement
Parkash Singh Badal Died : ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਸੀਐਮ ਭਗਵੰਤ ਮਾਨ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ
Parkash Singh Badal Passes Away : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਆਗੂਆਂ ਨੇ ਦੁੱਖ ਦਾ
Parkash Singh Badal Passes Away : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਯੂਪੀ ਦੇ ਸਾਬਕਾ ਸੀਐਮ ਅਖਿਲੇਸ਼ ਯਾਦਵ ਨੇ ਵੀ ਟਵੀਟ ਕਰਕੇ ਦੁੱਖ ਜਤਾਇਆ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ...ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ 'ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ...ਵਾਹਿਗੁਰੂ ਵਾਹਿਗੁਰੂ
— Bhagwant Mann (@BhagwantMann) April 25, 2023
ਅਖਿਲੇਸ਼ ਯਾਦਵ ਨੇ ਟਵੀਟ ਕੀਤਾ, "ਸੀਨੀਅਰ ਸਿਆਸਤਦਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ! ਪ੍ਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਬਲ ਬਖਸ਼ੇ। ਦਿਲੋਂ ਸ਼ਰਧਾਂਜਲੀ!"
ਕੀ ਕਿਹਾ ਓਮ ਬਿਰਲਾ ਨੇ?
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਟਵੀਟ ਕੀਤਾ, "ਮੈਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਸਿਆਸਤਦਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਾ ਹਾਂ। ਉਨ੍ਹਾਂ ਨੇ ਸਿਆਸੀ ਅਤੇ ਸਮਾਜਿਕ ਖੇਤਰ ਵਿੱਚ ਆਮ ਆਦਮੀ ਅਤੇ ਕਿਸਾਨਾਂ ਲਈ ਜ਼ਿੰਦਗੀ ਭਰ ਸੰਘਰਸ਼ ਕੀਤਾ। ਉਨ੍ਹਾਂ ਨੇ ਸਮਾਜ, ਰਾਜ ਅਤੇ ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਸਾਨੂੰ ਗਹਿਰਾ ਦੁੱਖ ਪਹੁੰਚਿਆ - ਦੁਸ਼ਯੰਤ ਚੌਟਾਲਾ
ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਟਵੀਟ ਕੀਤਾ, ਰਾਜਨੀਤਿਕ ਨੇਤਾ ,ਮਹਾਨ ਆਜ਼ਾਦੀ ਘੁਲਾਟੀਏ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਾਹਿਬ ਦੇ ਦੇਹਾਂਤ ਨਾਲ ਗਹਿਰਾ ਦੁੱਖ ਪਹੁੰਚਿਆ ਹੈ ਅਤੇ ਉਨ੍ਹਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਮਾਤਮਾ ਮਹਾਨ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਓਮ ਸ਼ਾਂਤੀ!"
ਮਾਇਆਵਤੀ ਨੇ ਵੀ ਕੀਤਾ ਦੁੱਖ ਪ੍ਰਗਟ
ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਬਸਪਾ ਮੁਖੀ ਮਾਇਆਵਤੀ ਨੇ ਵੀ ਟਵੀਟ ਕੀਤਾ, "ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਦਾ ਲੰਮਾ ਸਨਮਾਨਜਨਕ ਸਿਆਸੀ ਸਫ਼ਰ ਸੀ, ਦੇ ਅੱਜ ਦੇਹਾਂਤ ਦੀ ਖ਼ਬਰ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਸਾਰਿਆਂ ਨਾਲ ਨਾਲ ਮੇਰੀ ਡੂੰਘੀ ਹਮਦਰਦੀ।"
'ਪੰਜਾਬ ਦੀ ਖ਼ਾਤਰ ਜ਼ਿੰਦਗੀ ਦੇ 17 ਸਾਲ ਜੇਲ੍ਹ 'ਚ ਕੱਟੇ'
ਦੂਜੇ ਪਾਸੇ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੇ ਟਵੀਟ ਕਰਕੇ ਕਿਹਾ, "ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਨੇ ਆਪਣਾ ਸਾਰਾ ਜੀਵਨ ਪੰਜਾਬ ਅਤੇ ਦੇਸ਼ ਦੀ ਸੇਵਾ ਵਿੱਚ ਲਗਾ ਦਿੱਤਾ। ਬਾਦਲ ਸਾਹਿਬ ਨੇ ਪੰਜਾਬ ਦੀ ਖ਼ਾਤਰ ਆਪਣੀ ਜ਼ਿੰਦਗੀ ਦੇ 17 ਸਾਲ ਜੇਲ੍ਹ ਵਿੱਚ ਕੱਟੇ। ਨੈਲਸਨ ਮੰਡੇਲਾ ਤੋਂ ਬਾਅਦ ਉਹ ਦੂਜੇ ਸਿਆਸੀ ਕੈਦੀ ਸਨ ,ਜਿਨ੍ਹਾਂ ਨੇ ਇੰਨੇ ਸਾਲ ਜੇਲ੍ਹ ਵਿੱਚ ਬਿਤਾਏ ਸਨ। ਅੱਜ ਉਨ੍ਹਾਂ ਦੀ ਮੌਤ 'ਤੇ ਪੂਰੇ ਪੰਜਾਬ ਅਤੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਦੇਸ਼
ਪੰਜਾਬ
Advertisement