ਡੇਢ ਘੰਟੇ ਦੀ ਮੁਲਾਕਾਤ ’ਚ ਵੀ ਢੀਂਡਸਾ ਨੂੰ ਨਹੀਂ ਮਨਾ ਸਕੇ ਬਾਦਲ
ਏਬੀਪੀ ਸਾਂਝਾ
Updated at:
14 Oct 2018 10:47 AM (IST)
NEXT
PREV
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੂੰ ਮਨਾ ਕੇ ਪਾਰਟੀ ਵਿੱਚ ਵਾਪਸ ਲਿਆਉਣ ਦੀ ਕੋਸ਼ਿਸ਼ ਨਾਕਾਮਯਾਬ ਰਹੀ। ਮੀਡੀਆ ਰਿਪੋਰਟਾਂ ਮੁਤਾਬਕ ਪਰਕਾਸ਼ ਸਿੰਘ ਬਾਦਲ ਸ਼ੁੱਕਰਵਾਰ ਸ਼ਾਮ ਚੰਡੀਗੜ੍ਹ ਸਥਿਤ ਢੀਂਡਸਾ ਦੇ ਨਿਵਾਸ ’ਤੇ ਪੁੱਜੇ ਸਨ। ਯਾਦ ਰਹੇ ਕਿ ਹਾਲ ਹੀ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦ ਐਲਾਨ ਕੀਤਾ ਹੈ।
ਦੋਵਾਂ ਲੀਡਰਾਂ ਵਿਚਾਲੇ ਕਰੀਬ ਡੇਢ ਘੰਟਾ ਮੁਲਾਕਾਤ ਚੱਲੀ। ਹਾਲਾਂਕਿ ਦੋਵਾਂ ਵਿਚਾਲੇ ਹੋਈ ਗੱਲਬਾਤ ਦੀ ਵੇਰਵਾ ਨਹੀਂ ਮਿਲ ਸਕਿਆ। ਫਿਰ ਵੀ ਮੰਨਿਆ ਜਾ ਰਿਹਾ ਹੈ ਕਿ ਮੁਲਾਕਾਤ ਦੌਰਾਨ ਬਾਦਲ ਨੇ ਢੀਂਡਸਾ ਨੂੰ ਮਨਾਉਣ ਦੀ ਪੁਰਜ਼ੋਰ ਕੋਸ਼ਿਸ਼ ਕੀਤੀ, ਤਾਂ ਕਿ ਉਹ ਦੁਬਾਰਾ ਪਾਰਟੀ ਵਿੱਚ ਸ਼ਾਮਲ ਹੋ ਜਾਣ।
ਪ੍ਰਾਪਤ ਜਾਣਕਾਰੀ ਮੁਤਾਬਕ ਸਾਬਕਾ ਸੀਐਮ ਬਾਦਲ ਦੀਆਂ ਕੋਸ਼ਿਸ਼ਾਂ ਦਾ ਢੀਂਡਸਾ ’ਤੇ ਕੋਈ ਅਸਰ ਨਹੀਂ ਹੋਇਆ ਤੇ ਉਹ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਸਿਆਸਤ ਤੋਂ ਕਿਨਾਰਾ ਕਰਨ ਵਾਲੇ ਆਪਣੇ ਫੈਸਲੇ ’ਤੇ ਕਾਇਮ ਰਹੇ। ਉਨ੍ਹਾਂ ਪਾਰਟੀ ਵਿੱਚ ਵਾਪਸ ਆਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।

- - - - - - - - - Advertisement - - - - - - - - -