ਚੰਡੀਗੜ੍ਹ: ਬੇਅਦਬੀ ਤੇ ਗੋਲ਼ੀਕਾਂਡਾਂ ਦੀ ਜਾਂਚ ਲਈ ਬਣੀ ਨਵੀਂ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਪੂਰੀ ਕਰ ਲਈ ਹੈ। ਇਸ ਤੋਂ ਬਾਅਦ ਬਾਦਲ ਮੀਡੀਆ ਸਨਮੁਖ ਆਏ ਤੇ ਖ਼ੁਦ ਤੇ ਤਤਕਾਲੀ ਪੁਲਿਸ ਮੁਖੀ ਨੂੰ ਬੇਕਸੂਰ ਦੱਸਦਿਆਂ ਐਸਆਈਟੀ ਦੀ ਕਾਰਜਸ਼ੈਲੀ 'ਤੇ ਸਵਾਲ ਚੁੱਕੇ।

ਇਹ ਵੀ ਪੜ੍ਹੋ: SIT ਨੇ ਲਾਈ ਬਾਦਲ ਨੂੰ ਸਵਾਲਾਂ ਦੀ ਝੜੀ

ਬਾਦਲ ਨੇ ਕਿਹਾ ਕਿ 14 ਅਕਤੂਬਰ, 2015 ਨੂੰ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਪੁਲਿਸ ਨੂੰ ਗੋਲ਼ੀ ਚਲਾਉਣ ਲਈ ਨਾ ਉਨ੍ਹਾਂ ਤੇ ਨਾ ਹੀ ਤਤਕਾਲੀ ਪੁਲਿਸ ਮੁਖੀ ਸੁਮੇਧ ਸੈਣੀ ਨੇ ਹੁਕਮ ਦਿੱਤੇ ਸੀ। ਬਾਦਲ ਨੇ ਐਸਆਈਟੀ ਉੱਪਰ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਹਰਿਮੰਦਰ ਸਾਹਿਬ ਉੱਤੇ ਹਮਲਾ ਹੋਇਆ ਤੇ ਅਕਾਲ ਤਖ਼ਤ ਢਹਿ-ਢੇਰੀ ਕੀਤਾ ਗਿਆ ਤਾਂ ਕੀ ਉਸ ਮਸਲੇ 'ਤੇ ਇੰਦਰਾ ਗਾਂਧੀ ਨੂੰ ਸੰਮਨ ਕੀਤੇ ਗਏ ਸਨ?



ਬਾਦਲ ਨੇ ਦਾਅਵਾ ਕੀਤਾ ਕਿ ਇਹ ਜਾਂਚ ਰਿਪੋਰਟ ਮੁੱਖ ਮੰਤਰੀ ਵੱਲੋਂ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸਆਈਟੀ ਵੱਲੋਂ ਜੋ ਵੀ ਸਵਾਲ ਪੁੱਛੇ ਗਏ ਸੀ, ਉਨ੍ਹਾਂ ਦਾ ਸਿੱਧਾ ਤੇ ਸਪੱਸ਼ਟ ਜਵਾਬ ਦੇ ਦਿੱਤਾ ਹੈ। ਬਾਦਲ ਨੇ ਕਿਹਾ ਕਿ ਐਸਆਈਟੀ ਕੈਪਟਨ ਅਮਰਿੰਦਰ ਦੀਆਂ ਹਦਾਇਤਾਂ ਹੇਠ ਹੀ ਕੰਮ ਕਰ ਰਹੀ ਹੈ। ਉਨ੍ਹਾਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਾਂਗਰਸ ਵਾਰ-ਵਾਰ ਕਹਿੰਦੀ ਹੈ ਕਿ ਬਾਦਲਾਂ ਨੂੰ ਫੜ ਕੇ ਅੰਦਰ ਦੇਣਾ ਹੈ, ਮੈਨੂੰ ਅੰਦਰ ਦੇਣਾ ਤਾਂ ਦੇ ਦਿਓ ਕੋਈ ਫ਼ਰਕ ਨਹੀਂ ਪੈਂਦਾ।

ਇਹ ਵੀ ਪੜ੍ਹੋ: ਬਾਦਲਾਂ ਨੇ ਸੰਮਨ ਜਾਰੀ ਕਰਨ ਵਾਲੇ ਅਧਿਕਾਰੀ ਨੂੰ ਮੋੜਿਆ 'ਬੇਰੰਗ', ਨਾ ਕਰਨ ਦਿੱਤੀ ਪੁੱਛਗਿੱਛ

ਐਸਆਈਟੀ ਵੱਲੋਂ ਪੰਜਾਬ ਵਿਚ ਹੋਈਆਂ ਬੇਅਦਬੀਆਂ ਬਾਰੇ ਵੀ ਸਵਾਲ ਪੁੱਛਿਆ ਗਿਆ ਜਿਸ ਦੇ ਜਵਾਬ ਵਿੱਚ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪਹਿਲਾਂ ਦੇ ਮੁਕਾਬਲੇ ਵੱਧ ਸਜ਼ਾ ਦੇਣ ਸਬੰਧੀ ਕਾਨੂੰਨ ਪਾਸ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਤਿੰਨ ਘਰ ਹਨ ਤੇ ਉੱਥੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ ਤੇ ਅਸੀਂ ਬੇਅਦਬੀ ਕਿਵੇਂ ਕਰਵਾ ਸਕਦੇ ਹਾਂ?