ਚੰਡੀਗੜ੍ਹ: ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਹੋਈਆਂ ਹਿੰਸਕ ਘਟਨਾਵਾਂ ਦੇ ਚੱਲਦਿਆਂ ਗਿੱਦੜਬਾਹਾ ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿਲੋਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਚੱਲਦਿਆਂ ਅਦਾਲਤ ਨੇ ਹਰਦੀਪ ਡਿੰਪੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਹਰਦੀਪ ਡਿੰਪੀ ਨਾਲ ਮੁਲਾਕਾਤ ਕਰਨ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸੁਧਾਰ ਘਰ ਪਹੁੰਚੇ ਤੇ ਹਰਦੀਪ ਡਿੰਪੀ ਦਾ ਹਾਲਚਾਲ ਪੁੱਛਿਆ।
ਮੁਲਾਕਾਤ ਤੋਂ ਬਾਅਦ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ 70 ਸਾਲਾਂ ਦੇ ਰਾਜਨੀਤਿਕ ਸਫਰ ਦੌਰਾਨ ਅਜਿਹਾ ਕਦੇ ਨਹੀਂ ਹੋਇਆ ਕਿ ਬੂਥ ਕੈਪਚਰਿੰਗ ਤੇ ਬੂਥ ਦੇ ਬਾਹਰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੋਵੇ। ਉਨ੍ਹਾਂ ਕਿਹਾ ਕਿ ਪੁਲਿਸ ਵੀ ਇਨ੍ਹਾਂ ਦੇ ਨਾਲ ਮਿਲੀ ਹੋਈ ਸੀ।