ਪੜਚੋਲ ਕਰੋ
ਬੇਅਦਬੀ ਤੇ ਗੋਲ਼ੀਕਾਂਡ ਮਾਮਲੇ 'ਚ SIT ਨੇ ਬਾਦਲ ਨੂੰ ਦਿੱਤੀ ਵਿਸ਼ੇਸ਼ ਰਿਆਇਤ

ਚੰਡੀਗੜ੍ਹ: ਬੇਅਦਬੀਆਂ ਅਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਸ਼ੇਸ਼ ਰਿਆਇਤ ਦਿੱਤੀ ਹੈ। ਐਸਆਈਟੀ ਨੇ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ ਨੂੰ ਅੰਮ੍ਰਿਤਸਰ ਦੇ ਸਰਕਿਟ ਹਾਊਸ ਵਿੱਚ ਪੇਸ਼ ਹੋਣ ਲਈ ਕਿਹਾ ਸੀ, ਪਰ ਹੁਣ ਉਨ੍ਹਾਂ ਦੀ ਵਡੇਰੀ ਉਮਰ ਕਾਰਨ ਉਨ੍ਹਾਂ ਦੀ ਮਰਜ਼ੀ ਦੇ ਸਥਾਨ 'ਤੇ ਪੁੱਛਗਿੱਛ ਕਰਨ ਦੀ ਖੁੱਲ੍ਹ ਦਿੱਤੀ ਹੈ।
ਸੰਮਨ ਜਾਰੀ ਕਰਨ ਵਾਲੇ ਐਸਆਈਟੀ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਦੀ ਉਮਰ ਵੱਧ ਹੋਣ ਕਾਰਨ ਇਹ ਖੁੱਲ੍ਹ ਦਿੱਤੀ ਗਈ ਹੈ ਅਤੇ ਇਸ ਸਬੰਧੀ ਉਨ੍ਹਾਂ ਨੂੰ ਲਿਖਤੀ ਸੂਚਨਾ ਵੀ ਭੇਜੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਾਲੇ ਤਕ ਬਾਦਲ ਦਾ ਕੋਈ ਉੱਤਰ ਪ੍ਰਾਪਤ ਨਹੀਂ ਹੋਇਆ ਹੈ।ਇਹ ਵੀ ਪੜ੍ਹੋ: ਬੇਅਦਬੀਆਂ ਤੇ ਗੋਲ਼ੀਕਾਂਡ: ਅਕਸ਼ੇ ਕੁਮਾਰ ਤੇ ਬਾਦਲ ਪਿਓ ਪੁੱਤ ਤੋਂ ਪੁੱਛਗਿੱਛ ਕਰੇਗੀ SIT
ਐਸਆਈਟੀ ਨੇ 16 ਨਵੰਬਰ ਨੂੰ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਤਲਬ ਕੀਤਾ ਸੀ, ਪਰ ਹੁਣ ਉਨ੍ਹਾਂ ਦੀ ਮਰਜ਼ੀ ਵਾਲੀ ਥਾਂ 'ਤੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਐਸਆਈਟੀ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ 19 ਨਵੰਬਰ ਅਤੇ ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਨੂੰ 21 ਨਵੰਬਰ ਨੂੰ ਪੇਸ਼ ਹੋਣ ਲਈ ਸੰਮਣ ਭੇਜੇ ਹਨ।ਇਹ ਵੀ ਪੜ੍ਹੋ: ਬੇਅਦਬੀ ਮੋਰਚੇ 'ਤੇ ਲੰਗਰ ਲੈ ਕੇ ਆਏ ਨੌਜਵਾਨ ਨੇ ਐਸਆਈਟੀ ਕੋਲ ਖੋਲ੍ਹੇ ਅਕਾਲੀਆਂ ਤੇ ਪੁਲਿਸ ਦੇ ਭੇਤ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















