ਚੰਡੀਗੜ੍ਹ: ਅੱਜ ਵਿਧਾਨ ਸਭਾ ਬਜਟ ਇਜਲਾਸ ਦੇ ਦੂਜੇ ਦਿਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਿਹੜੀ ਪਾਰਟੀ ਚੋਣ ਵਾਅਦਿਆਂ ਨੂੰ ਪੂਰਾ ਨਹੀਂ ਕਰਦੀ, ਉਸ ਨੂੰ ਸਰਕਾਰ ਵਿੱਚ ਰਹਿਣ ਦਾ ਹੱਕ ਨਹੀਂ। ਉਨ੍ਹਾਂ ਇਸ ਬਾਬਤ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ।

ਬਾਦਲ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਨੂੰ ਆਪਣੇ ਸਾਰੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਪ੍ਰਾਜੈਕਟਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਸਰਕਾਰ ਦੇ ਵਾਰ-ਵਾਰ ਖ਼ਜ਼ਾਨਾ ਖਾਲੀ ਹੈ ਕਹਿਣ 'ਤੇ ਆਲੋਚਨਾ ਵੀ ਕੀਤੀ।

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਰਕਾਰ ਵਿਰੁੱਧ ਕਾਲੇ ਚੋਲ਼ੇ ਪਾ ਕੇ ਕਿਸਾਨਾਂ ਤੇ ਮਜ਼ਦੂਰਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਵੀ ਕੀਤਾ। ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਿਹਾ ਕਿ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ।

ਅਕਾਲੀ ਦਲ ਵੱਲੋਂ ਪਾਏ ਰੌਲ਼ੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਵੀ ਕੀਤੀ ਗਈ। ਅਕਾਲੀਆਂ ਨੇ ਸਰਕਾਰ ਖਿਲਾਫ ਨਾਯਰੇਬਾਜ਼ੀ ਕੀਤੀ ਤੇ ਕਿਹਾ ਕਿ ਕਿਹਾ ਕੈਪਟਨ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ।