ਬਠਿੰਡਾ: ਚੋਣ ਜ਼ਾਬਤਾ ਖਤਮ ਹੁੰਦਿਆਂ ਹੀ ਬੇਅਦਬੀ ਤੇ ਗੋਲ਼ੀ ਕਾਂਡ ਮਾਮਲੇ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਮੁੜ ਬਹਾਲੀ ਹੋਣ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖੁਸ਼ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਸੰਵਿਧਾਨਕ ਬਾਡੀ ਹੈ। ਉਨ੍ਹਾਂ ਕੁੰਵਰ ਵਿਜੈ ਪ੍ਰਤਾਪ ਨੂੰ ਗ਼ਲਤ ਹੋਣ ਕਰਕੇ ਹੀ ਅਹੁਦੇ ਤੋਂ ਹਟਾਇਆ ਸੀ ਪਰ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਫਸਾਉਣਾ ਚਾਹੁੰਦੇ ਹਨ।
ਬਾਦਲ ਨੇ ਕਿਹਾ ਕਿ ਇਸੇ ਕਰਕੇ ਹੀ ਕੈਪਟਨ ਮੁੜ ਕੁੰਵਰ ਵਿਜੈ ਪ੍ਰਤਾਪ ਨੂੰ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਦਾ ਵਿਰੋਧ ਕਰਦੇ ਸਨ ਤੇ ਹੁਣ ਵੀ ਵਿਰੋਧ ਹੀ ਕਰਦੇ ਹਨ। ਬਾਦਲ ਅੱਜ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ਵਿੱਚ ਧੰਨਵਾਦੀ ਦੌਰਾ ਕਰਨ ਪੁੱਜੇ ਹੋਏ ਸਨ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਨੂੰ ਮਹਿਜ਼ ਨਾਟਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਆਪ ਹੀ ਅਸਤੀਫ਼ਾ ਭੇਜ ਦਿੰਦੇ ਹਨ। ਫੇਰ ਵਰਕਿੰਗ ਕਮੇਟੀ ਨੂੰ ਅਸਤੀਫ਼ਾ ਨਾ-ਮਨਜ਼ੂਰ ਕਰਨ ਦਾ ਕਹਿ ਦਿੰਦੇ ਹਨ।
ਇਸ ਦੇ ਨਾਲ ਹੀ ਬਾਦਲ ਨੇ ਪਾਕਿਸਤਾਨ ਵਿੱਚ ਇਤਿਹਾਸਕ ਇਮਾਰਤ ਢਾਹੁਣ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕਰਨਗੇ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਦੀ ਜਿੱਤ ਦਾ ਕਾਰਨ ਪ੍ਰੇਮੀਆਂ ਦਾ ਵੋਟ ਬੈਂਕ ਦੱਸਣ ਦੇ ਇਲਜ਼ਾਮਾਂ ਬਾਰੇ ਉਨ੍ਹਾਂ ਕੁਝ ਵੀ ਬੋਲਣ ਤੋਂ ਗੁਰੇਜ਼ ਕੀਤਾ।
ਕੁੰਵਰ ਵਿਜੈ ਪ੍ਰਤਾਪ ਦੀ ਵਾਪਸੀ ਤੋਂ ਬਾਦਲ ਨਹੀਂ ਖੁਸ਼, ਬੋਲੇ ਕੈਪਟਨ ਫਸਾਉਣਾ ਚਾਹੁੰਦੇ
ਏਬੀਪੀ ਸਾਂਝਾ
Updated at:
28 May 2019 03:29 PM (IST)
ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਮੁੜ ਬਹਾਲੀ ਹੋਣ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖੁਸ਼ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਸੰਵਿਧਾਨਕ ਬਾਡੀ ਹੈ। ਉਨ੍ਹਾਂ ਕੁੰਵਰ ਵਿਜੈ ਪ੍ਰਤਾਪ ਨੂੰ ਗ਼ਲਤ ਹੋਣ ਕਰਕੇ ਹੀ ਅਹੁਦੇ ਤੋਂ ਹਟਾਇਆ ਸੀ ਪਰ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਫਸਾਉਣਾ ਚਾਹੁੰਦੇ ਹਨ।
- - - - - - - - - Advertisement - - - - - - - - -