ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਦੇਸ਼ ਵਿੱਚ ਕਿਸਾਨਾਂ ਦਾ ਅੰਦੋਲਨ ਵੱਧਦਾ ਜਾ ਰਿਹਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ ਹੈ।
ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਤਕਰੀਬਨ ਤਿੰਨ ਪੰਨਿਆਂ ਦਾ ਪੱਤਰ ਲਿਖ ਕੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ‘ਤੇ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਆਪਣਾ ਸਨਮਾਨ ਵਾਪਸ ਦਿੱਤਾ।
ਆਪਣੇ ਪਦਮ ਵਿਭੂਸ਼ਣ ਨੂੰ ਵਾਪਸ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲਿਖਿਆ, ‘ਮੈਂ ਇੰਨਾ ਗਰੀਬ ਹਾਂ ਕਿ ਮੇਰੇ ਕੋਲ ਕਿਸਾਨਾਂ ਲਈ ਕੁਰਬਾਨ ਕਰਨ ਲਈ ਹੋਰ ਕੁਝ ਨਹੀਂ, ਮੈਂ ਜੋ ਵੀ ਹਾਂ ਕਿਸਾਨਾਂ ਕਰਕੇ ਹਾਂ। ਅਜਿਹੀ ਸਥਿਤੀ ਵਿੱਚ ਜੇਕਰ ਕਿਸਾਨਾਂ ਦਾ ਅਪਮਾਨ ਹੁੰਦਾ ਹੈ ਤਾਂ ਕਿਸੇ ਕਿਸਮ ਦਾ ਸਤਿਕਾਰ ਰੱਖਣ ਦਾ ਕੋਈ ਫਾਈਦਾ ਨਹੀਂ।"
ਪ੍ਰਕਾਸ਼ ਸਿੰਘ ਬਾਦਲ ਨੇ ਲਿਖਿਆ ਕਿ ਕਿਸਾਨਾਂ ਨਾਲ ਜਿਸ ਤਰ੍ਹਾਂ ਦੀ ਧੋਖਾਧੜੀ ਕੀਤੀ ਗਈ ਹੈ, ਉਨ੍ਹਾਂ ਨੂੰ ਬਹੁਤ ਠੇਸ ਪਹੁੰਚੀ ਹੈ। ਗਲਤ ਦ੍ਰਿਸ਼ਟੀਕੋਣ ਤੋਂ ਕਿਸ ਤਰ੍ਹਾਂ ਕਿਸਾਨਾਂ ਦੀ ਲਹਿਰ ਪੇਸ਼ ਕੀਤੀ ਜਾ ਰਹੀ ਹੈ ਇਹ ਦੁਖਦਾਈ ਹੈ।"
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Parkash Singh Badal Returns Vibhushan: ਖੇਤੀਬਾੜੀ ਕਾਨੂੰਨ ਦੇ ਵਿਰੋਧ ਕਾਰਨ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਕੀਤਾ ਵਾਪਸ
ਮਨਵੀਰ ਕੌਰ ਰੰਧਾਵਾ
Updated at:
03 Dec 2020 01:34 PM (IST)
ਖੇਤੀ ਕਾਨੂੰਨਾਂ ਖਿਲਾਫ ਦੇਸ਼ ਵਿੱਚ ਕਿਸਾਨਾਂ ਦਾ ਅੰਦੋਲਨ ਵੱਧਦਾ ਜਾ ਰਿਹਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -