ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਫਿਰ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਿਛਲੇ ਦਿਨੀਂ ਵੀ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। 


ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਪਿਛਲੇ ਸਮੇਂ ਦੌਰਾਨ ਠੀਕ ਨਹੀਂ ਚੱਲ ਰਹੀ। ਪਾਰਟੀ ਬੁਲਾਰੇ ਨੇ ਦੱਸਿਆ ਕਿ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ਲਈ ਉਨ੍ਹਾਂ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। 


ਦੱਸ ਦਈਏ ਕਿ 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ। ਇਸ ਸਾਲ ਦੇ ਸ਼ੁਰੂ ਵਿੱਚ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ।


ਫਰਵਰੀ ਵਿੱਚ ਉਨ੍ਹਾਂ ਨੂੰ ਕੋਵਿਡ ਤੋਂ ਬਾਅਦ ਸਿਹਤ ਜਾਂਚ ਲਈ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ।


ਗੁਰਦਾਸਪੁਰ ਦੇ ਪਿੰਡ ਹੇਮਰਾਜਪੁਰ 'ਚ ਚੱਲੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ


ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਹੇਮਰਾਜਪੁਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਜ਼ਮੀਨੀ ਵਿਵਾਦ ਨੂੰ ਲੈ ਕੇ 10 ਦੇ ਕਰੀਬ ਵਿਅਕਤੀਆਂ ਨੇ ਦੂਜੀ ਧਿਰ ਦੇ ਵਿਅਕਤੀ ਦਿਲਬਾਗ ਸਿੰਘ ਦੇ ਘਰ ਬਾਹਰ ਫਾਇਰਿੰਗ ਕੀਤੀ ਤੇ ਉਸ ਨਾਲ ਗਾਲੀ ਗਲੋਚ ਕੀਤੀ। ਮੌਕੇ ਉੱਪਰ ਪਹੁੰਚੇ ਪੁਲਿਸ ਅਧਿਕਾਰੀਆਂ ਨੇ 5 ਖੋਲ੍ਹ ਬਰਾਮਦ ਕੀਤੇ ਹਨ ਤੇ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਪੀੜ੍ਹਤ ਵਿਅਕਤੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਸ ਨੇ ਪਿੰਡ ਵਿੱਚ ਦਵਿੰਦਰ ਸਿੰਘ ਨਾਮ ਦੇ ਵਿਅਕਤੀ ਤੋਂ 29 ਕਨਾਲ ਜ਼ਮੀਨ 47 ਲੱਖ ਰੁਪਏ ਦੀ ਖਰੀਦੀ ਹੈ ਪਰ ਦਵਿੰਦਰ ਸਿੰਘ ਸਿੰਘ ਦਾ ਵੱਡਾ ਭਰਾ ਕੁਲਵੰਤ ਸਿੰਘ ਉਸ ਨੂੰ ਜ਼ਮੀਨ ਤੇ ਕਬਜ਼ਾ ਨਹੀਂ ਕਰਨ ਦੇ ਰਿਹਾ। ਉਸ ਦਾ ਕਹਿਣਾ ਹੈ ਕਿ ਇਹ ਜ਼ਮੀਨ ਉਸ ਦਾ ਰਕਬਾ ਹੈ ਜਿਸ ਨੂੰ ਲੈ ਕੇ ਉਸ ਦਾ ਵਿਵਾਦ ਚਲ ਰਿਹਾ ਹੈ।

ਉਸ ਨੇ ਕਿਹਾ ਕਿ ਪਿੰਡ ਦੇ ਕੁਝ ਸਿਆਸੀ ਲੋਕ ਮੇਰੇ ਤੋਂ 2.50 ਲੱਖ ਰੁਪਏ ਦੀ ਮੰਗ ਕਰ ਰਹੀ ਹਨ ਕਿ ਉਹ ਦੋਵਾਂ ਦਾ ਸਮਝੌਤਾ ਕਰਵਾ ਦੇਣਗੇ ਪਰ ਉਹ ਨਹੀਂ ਮੰਨਿਆ। ਇਸ ਕਰਕੇ ਕੁਲਵੰਤ ਸਿੰਘ ਨੇ ਉਨ੍ਹਾਂ ਸਿਆਸੀ ਪਾਰਟੀ ਦੇ ਵਰਕਰਾਂ ਨੂੰ ਨਾਲ ਲਿਆ ਕੇ ਉਸ ਦੇ ਘਰ ਉਪਰ 15 ਰੌਂਦ ਫਾਇਰਿੰਗ ਕੀਤੀ ਹੈ। ਉਸ ਨੇ ਕਿਹਾ ਜਦੋਂ ਰਾਤ ਉਸ ਦੇ ਘਰ ਉਪਰ ਫਾਇਰਿੰਗ ਕੀਤੀ ਗਈ, ਉਹ ਘਰ ਨਹੀਂ ਸੀ। ਉਸ ਦੇ ਬੱਚੇ ਤੇ ਉਸ ਦੀ ਪਤਨੀ ਸਿਮਰਜੀਤ ਕੌਰ ਘਰ ਸੀ ਜੋ ਡਰਦੇ ਬਾਹਰ ਨਹੀਂ ਨਿੱਕਲੇ। ਉਨ੍ਹਾਂ ਕਿਹਾ ਉਨ੍ਹਾਂ ਨੇ 4 ਖੋਲ੍ਹ ਪੁਲਿਸ ਦੇ ਹਵਾਲੇ ਕਰ ਦਿੱਤੇ ਹਨ ਤੇ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।