Parkash Singh Badal : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਵਿਖੇ ਪਾਰਟੀ ਦਫਤਰ ਤੋਂ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖੁਦ ਐਂਬੂਲੈਂਸ ਚਲਾ ਰਹੇ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ।


 

ਇਸ ਤੋਂ ਪਹਿਲਾਂ ਅੱਜ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਗਈ ਸੀ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਰਧਾਂਜਲੀ ਦੇਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪੁੱਜੇ ਆਗੂਆਂ ਦੀਆਂ ਅੱਖਾਂ ਨਮ ਸਨ। ਹਰ ਕੋਈ ਭਾਵੁਕ ਨਜ਼ਰ ਆ ਰਿਹਾ ਹੈ।

 



 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8:28 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਉਹ 95 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ 27 ਅਪ੍ਰੈਲ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਪ੍ਰਕਾਸ਼ ਸਿੰਘ  ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। 

 



 

ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ, ਜਿਸ 'ਚ ਦੋ ਦਿਨ ਦੇਸ਼ ਭਰ 'ਚ ਝੰਡਾ ਅੱਧਾ ਝੁਕਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਅਧਿਕਾਰਤ ਮਨੋਰੰਜਨ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।