ਰਜਨੀਸ਼ ਕੌਰ ਦੀ ਰਿਪੋਰਟ 


Punjab News : ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਬੀਤੇ ਦਿਨ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪਹੁੰਚ ਚੁੱਕੀ ਹੈ। ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਅੰਤਿਮ ਸਸਕਾਰ ਅੱਜ ਸਵੇਰੇ 11 ਵਜੇ ਉਨ੍ਹਾਂ ਦੇ ਪਿੰਡ ਧਾਲੀਵਾਲ ਵਿਖੇ ਹੋਵੇਗਾ।


ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ


ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਸ਼ਨੀਵਾਰ ਨੂੰ ਪੰਜਾਬ ਦੇ ਫਿਲੌਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਚੌਧਰੀ ਸੰਤੋਖ ਸਿੰਘ ਯਾਤਰਾ ਦੀ ਕਾਹਲੀ ਦੌਰਾਨ ਡਿੱਗ ਪਏ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਫਿਲੌਰ ਦੇ ਵਿਰਕ ਹਸਪਤਾਲ ਲਿਜਾਇਆ ਗਿਆ। ਕਾਂਗਰਸੀ ਆਗੂਆਂ ਰਾਣਾ ਗੁਰਜੀਤ ਸਿੰਘ ਅਤੇ ਵਿਜੇ ਇੰਦਰ ਸਿੰਗਲਾ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।


ਅੱਜ ਨੂੰ ਹੋਵੇਗਾ ਅੰਤਿਮ ਸੰਸਕਾਰ


ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਕਿਹਾ, "ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਉਨ੍ਹਾਂ ਦੇ ਪਿੰਡ ਵਿੱਚ ਕੀਤਾ ਜਾਵੇਗਾ। ਰਾਹੁਲ ਗਾਂਧੀ ਨੂੰ ਜਿਵੇਂ ਹੀ ਪਤਾ ਲੱਗਾ, ਉਨ੍ਹਾਂ ਨੇ ਯਾਤਰਾ ਰੋਕ ਦਿੱਤੀ ਅਤੇ ਦੁਪਹਿਰ ਨੂੰ ਜਿੱਥੇ ਉਨ੍ਹਾਂ ਨੇ ਰੁਕਣਾ ਸੀ, ਉੱਥੇ ਚਲੇ ਗਏ। ਇਹ ਇੱਕ ਦੁਖਦਾਈ ਘਟਨਾ ਹੈ ਅਤੇ ਉਸਦੇ ਪਰਿਵਾਰ ਨਾਲ ਹਮਦਰਦੀ ਹੈ।"


ਸੀਐਮ ਭੰਗਵਤ ਮਾਨ ਨੇ ਟਵੀਟ ਕਰ ਕੇ ਪ੍ਰਗਟਾਇਆ ਦੁੱਖ 


ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਮੁੱਖ ਮੰਤਰੀ ਭੰਗਵਤ ਮਾਨ ਨੇ ਚੌਧਰੀ ਸੰਤੋਖ ਦੀ ਮੌਤ ਉੱਤੇ ਟਵੀਟ ਕਰ ਕੇ ਦੁੱਖ ਪ੍ਰਗਟਾਇਆ ਹੈ। ਉਹਨਾਂ ਨੇ ਟਵੀਟ ਉੱਤੇ ਲਿਖਿਆ, ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ...ਪ੍ਰਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ..ਵਾਹਿਗੁਰੂ। ਦੱਸਣਯੋਗ ਹੈ ਕਿ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਮੌਤ ਦੀ ਪੁਸ਼ਟੀ ਕਾਂਗਰਸੀ ਆਗੂਆਂ ਵੱਲੋਂ ਰਾਣਾ ਗੁਰਜੀਤ ਸਿੰਘ ਅਤੇ ਵਿਜੇ ਇੰਦਰ ਸਿੰਗਲਾ ਕੀਤੀ ਹੈ। 



 
 ਵੱਡੇ ਕਾਂਗਸਰੀ ਆਗੂਆਂ ਨੇ ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ 
 
ਇਸ ਦੌਰਾਨ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ ਹੈ। ਰਾਹੁਲ ਗਾਂਧੀ ਨੇ ਦੁੱਖ਼ ਜ਼ਾਹਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮੌਤ ਦੇ ਨਾਲ ਡੂੰਘੇ ਸਦਮੇ 'ਚ ਹਾਂ। ਸੰਤੋਖ ਸਿੰਘ ਚੌਧਰੀ ਮਿਹਨਤੀ ਨੇਤਾ ਸਨ। ਯੂਵਾ ਕਾਂਗਰਸ ਤੋਂ ਲੈ ਕੇ ਸੰਸਦ ਤੱਕ ਉਨ੍ਹਾਂ ਨੇ ਆਪਣਾ ਜੀਵਨ ਜਨਸੇਵਾ ਨੂੰ ਸਮਰਪਿਤ ਕੀਤਾ ਹੈ।


ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਚ ਪਿਆ ਦਿਲ ਦਾ ਦੌਰਾ


ਦੱਸ ਦੇਈਏ ਕਿ ਪੰਜਾਬ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸ਼ਨੀਵਾਰ ਨੂੰ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ ਹੈ। ਅਚਾਨਕ ਸਿਹਤ ਖ਼ਰਾਬ ਹੋਣ ਮਗਰੋਂ ਉਨ੍ਹਾਂ ਨੂੰ ਤੁਰੰਤ ਫਗਵਾੜਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਮ੍ਰਿਤਕ ਐਲਾਨ ਦਿੱਤਾ ਹੈ।  


ਪਿੰਡ ਧਾਲੀਵਾਲ ਦੇ ਜੰਮਪਲ ਸਨ ਸੰਤੋਖ ਸਿੰਘ ਚੌਧਰੀ 


ਜ਼ਿਕਰਯੋਗ ਹੈ ਕਿ ਸੰਤੋਖ ਸਿੰਘ ਚੌਧਰੀ ਦਾ ਜਨਮ 18 ਜੂਨ 1946 ਵਿੱਚ ਹੋਇਆ ਸੀ। ਉਹ ਪਿੰਡ ਧਾਲੀਵਾਲ ਦੇ ਜੰਮਪਲ ਸਨ। ਉਹ ਇੱਕ ਗਰੈਜੂਏਟ ਪ੍ਰੋਫੈਸ਼ਨਲ ਸਨ। ਉਹ ਪੇਸ਼ੇ ਵੱਜੋਂ ਵਕੀਲ ਅਤੇ ਬਿਜਨਸਮੈਨ ਸਨ। ਉਨ੍ਹਾਂ ਦੇ 1 ਲੜਕਾ ਅਤੇ ਇੱਕ ਲੜਕੀ ਹੈ। ਉਹ ਜਲੰਧਰ ਲੋਕ ਸਭਾ ਸੀਟ ਤੋਂ ਮੈਂਬਰ ਪਾਰਲੀਮੈਂਟ ਸਨ।


ਸੰਤੋਖ ਸਿੰਘ ਚੌਧਰੀ ਨੇ ਰਾਜਨੀਤੀ ਸਫ਼ਰ ਦੀ ਸ਼ੁਰੂਆਤ 1978 'ਚ ਕੀਤੀ


ਸੰਤੋਖ ਸਿੰਘ ਚੌਧਰੀ ਨੇ ਆਪਣੇ ਰਾਜਨੀਤੀ ਸਫ਼ਰ ਦੀ ਸ਼ੁਰੂਆਤ 1978 ਵਿੱਚ ਕੀਤੀ ਸੀ, ਜਦੋਂ ਉਹ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਸਨ। 1992 ਵਿੱਚ ਉਹ ਕਾਂਗਰਸ ਦੇ ਜਨਰਲ ਸਕੱਤਰ ਚੁਣੇ ਗਏ ਸਨ। ਚੌਧਰੀ 2 ਵਾਰੀ ਸਾਲ 1992 ਅਤੇ 2002 ਵਿੱਚ ਫਿਲੌਰ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਚੁਣੇ ਗਏ ਸਨ। 1992 ਵਿੱਚ ਉਹ ਪੰਜਾਬ ਕੈਬਿਨਟ ਵਿੱਚ ਮੰਤਰੀ ਬਣੇ ਅਤੇ ਪਰਿਵਾਰ ਭਲਾਈ ਤੇ ਫੂਡ ਸਪਲਾਈ ਵਿਭਾਗ ਦਾ ਅਹੁਦਾ ਮਿਲਿਆ।


ਦੋ ਵਾਰ ਚੁਣੇ ਗਏ ਮੈਂਬਰ ਪਾਰਲੀਮੈਂਟ


ਉਪਰੰਤ 2002 ਵਿੱਚ ਮੁੜ ਸੰਤੋਖ ਸਿੰਘ ਚੌਧਰੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਹੇਠਲੀ ਸਰਕਾਰ ਵਿੱਚ ਕੈਬਿਨਟ ਰੈਂਕ ਪ੍ਰਾਪਤ ਹੋਇਆ ਅਤੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਵਿਭਾਗ, ਮੈਡੀਕਲ ਸਿੱਖਿਆ ਅਤੇ ਰਿਸਰਚ ਵਿਭਾਗ ਮਿਲਿਆ। ਇਸ ਪਿੱਛੋਂ ਕਾਂਗਰਸ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਖੜਾ ਕੀਤਾ ਅਤੇ ਉਹ 2 ਵਾਰੀ 2014 ਅਤੇ 2019 ਵਿੱਚ ਜਿੱਤ ਪ੍ਰਾਪਤ ਕੀਤੀ ਅਤੇ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ।